ਫਗਵਾੜਾ ਦੇ ਪੇਂਡੂ ਇਲਾਕਿਆਂ ''ਚ ਫੈਲੀ ਲੁਟੇਰਿਆਂ ਦੀ ਦਹਿਸ਼ਤ, ਗੰਨੇ ਦੇ ਖੇਤਾਂ ''ਚੋਂ 2 ਲੁਟੇਰੇ ਕੀਤੇ ਗ੍ਰਿਫ਼ਤਾਰ

Sunday, Dec 17, 2023 - 05:43 PM (IST)

ਫਗਵਾੜਾ (ਜਲੋਟਾ)- ਫਗਵਾੜਾ ਦੇ ਪੇਂਡੂ ਇਲਾਕਿਆਂ 'ਚ ਲੁਟੇਰਿਆਂ ਦੀ ਦਹਿਸ਼ਤ ਜਾਰੀ ਹੈ। ਜਾਰੀ ਘਟਨਾਕ੍ਰਮ ਕਾਰਨ ਪਿੰਡਾਂ 'ਚ ਰਹਿਣ ਵਾਲੇ ਲੋਕਾਂ 'ਚ ਲੁਟੇਰਿਆਂ ਨੂੰ ਲੈ ਕੇ ਭਾਰੀ ਡਰ ਅਤੇ ਦਹਿਸ਼ਤ ਦਾ ਮਾਹੌਲ ਹੈ। ਜਾਣਕਾਰੀ ਅਨੁਸਾਰ ਲੁਟੇਰਿਆਂ ਨੇ ਪਿੰਡ ਨਰੂੜ ਅਤੇ ਪਿੰਡ ਭਾਬੀਆਂਣ ਦੇ ਲਾਗੇ ਇਕ ਤੋਂ ਬਾਅਦ ਇਕ ਲੁੱਟਖੋਹ ਦੀਆਂ ਦੋ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ। ਹਾਲਾਂਕਿ ਪੁਲਸ ਨੇ ਪਿੰਡ ਨਰੂੜ ਵਿੱਚ ਹੋਈ ਲੁੱਟ ਦਾ ਮਾਮਲਾ ਸੁਲਝਾ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਸ ਨੇ ਪਿੰਡ ਨਰੂੜ ਦੇ ਲਾਗੇ ਗੰਨੇ ਦੇ ਖੇਤਾਂ 'ਚ ਕਈ ਘੰਟਿਆਂ ਤੱਕ ਤਲਾਸ਼ੀ ਮੁਹਿੰਮ ਚਲਾਈ, ਜਿਸ ਦੌਰਾਨ ਦੋ ਲੁਟੇਰਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੀ ਪੁਸ਼ਟੀ ਕਰਦਿਆਂ ਥਾਣਾ ਰਾਵਲਪਿੰਡੀ ਦੀ ਐੱਸ. ਐੱਚ. ਓ. ਊਸ਼ਾ ਰਾਣੀ ਨੇ ਦੱਸਿਆ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ। 

PunjabKesari

ਉਨ੍ਹਾਂ ਦੱਸਿਆ ਕਿ ਲੁਟੇਰਿਆਂ ਨੇ ਮੋਟਰਸਾਈਕਲ 'ਤੇ ਸਵਾਰ ਪਿੰਡ ਰੇਹਾਣਾਂ ਜੱਟਾਂ ਤੋਂ ਪਿੰਡ ਨਰੂੜ ਜਾ ਰਹੇ ਇਕ ਵਿਅਕਤੀ ਤੋਂ ਲਿਫ਼ਟ ਲਈ ਅਤੇ ਉਸ ਨੂੰ ਲੁੱਟ ਦਾ ਨਿਸ਼ਾਨਾ ਬਣਾਇਆ। ਲੁਟੇਰਿਆਂ ਨੇ ਉਸ ਦੇ ਸਿਰ 'ਤੇ ਵਾਰ ਕਰਕੇ ਉਸ ਦਾ ਮੋਬਾਇਲ ਫੋਨ ਆਦਿ ਲੁੱਟ ਲਿਆ। ਜਦੋਂ ਪੀੜਤ ਨੇ ਰੌਲਾ ਪਾਇਆ ਤਾਂ ਦੋਸ਼ੀ ਲੁਟੇਰੇ ਨੇੜਲੇ ਗੰਨੇ ਦੇ ਖੇਤਾਂ ਵੱਲ ਭੱਜ ਗਏ ਜਿਸ ਨੂੰ ਪੁਲਸ ਨੇ ਮੌਕੇ 'ਤੇ ਹੀ ਸਰਚ ਆਪਰੇਸ਼ਨ ਚਲਾ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੌਰਾਨ ਲੁੱਟ ਦਾ ਸ਼ਿਕਾਰ ਹੋਏ ਵਿਅਕਤੀ ਨੇ ਖ਼ੁਲਾਸਾ ਕੀਤਾ ਹੈ ਕਿ ਲੁਟੇਰਿਆਂ ਕੋਲ ਪਿਸਤੌਲ ਸੀ। ਦੋਸ਼ੀਆ ਨੇ ਪਿਸਤੌਲ ਦੀ ਬੱਟ ਉਸ ਦੇ ਸਿਰ 'ਤੇ ਮਾਰ ਦਿੱਤੀ ਅਤੇ ਉਸ ਨੂੰ ਜ਼ਖ਼ਮੀ ਕਰ ਦਿੱਤਾ ਅਤੇ ਉਸ ਦਾ ਮੋਬਾਇਲ ਫੋਨ ਲੁੱਟ ਲਿਆ।

ਇਹ ਵੀ ਪੜ੍ਹੋ : ਲੋਕ ਸਭਾ ਦੀਆਂ ਚੋਣਾਂ ਵਿਚ ਵਿਰੋਧੀਆਂ ਦੀ ਕਰਾਂਗੇ ਪੱਕੀ ਛੁੱਟੀ: ਅਰਵਿੰਦ ਕੇਜਰੀਵਾਲ

ਇਸੇ ਤਰਜ਼ 'ਤੇ ਇਕ ਹੋਰ ਵਾਰਦਾਤ 'ਚ ਪਿੰਡ ਭਾਬੀਆਣਾ ਲਾਗੇ ਪੈਦਲ ਜਾ ਰਹੇ ਇਕ ਵਿਅਕਤੀ ਦਾ ਮੋਬਾਇਲ ਫੋਨ ਮੋਟਰਸਾਈਕਲ ਸਵਾਰ ਤਿੰਨ ਨਕਾਬਪੋਸ਼ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਲੁੱਟ ਲਿਆ ਦੱਸਿਆ ਜਾ ਰਿਹਾ ਹੈ। ਲੁਟੇਰੇ ਮੋਟਰਸਾਈਕਲ 'ਤੇ ਸਵਾਰ ਸਨ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਫਰਾਰ ਹੋ ਗਏ ਹਨ। ਪੀੜਤ ਨੇ ਦੱਸਿਆ ਕਿ ਮਾਮਲੇ ਦੀ ਸੂਚਨਾ ਥਾਣਾ ਰਾਵਲਪਿੰਡੀ ਦੀ ਪੁਲਸ ਨੂੰ ਦਿਤੀ ਗਈ ਹੈ। ਇਸ ਸਬੰਧੀ ਥਾਣਾ ਰਾਵਲਪਿੰਡੀ ਦੀ ਐੱਸ. ਐੱਚ. ਓ. ਊਸ਼ਾ ਰਾਣੀ ਨੇ ਕਿਹਾ ਕਿ ਉਨ੍ਹਾਂ ਨੂੰ ਅਜੇ ਤੱਕ ਉਕਤ ਘਟਨਾ ਦੀ ਜਾਣਕਾਰੀ ਨਹੀਂ ਹੈ। ਪਰ ਇਸ ਬਾਰੇ ਉਹ ਪਤਾ ਕਰਨਗੇ।

PunjabKesari

ਪਿੰਡਾਂ 'ਚ ਰੋਜ਼ਾਨਾ ਹੋ ਰਹੀਆਂ ਲੁੱਟਾਂਖੋਹਾਂ ਦੀਆਂ ਘਟਨਾਵਾਂ, ਪਿੰਡ ਵਾਸੀ ਹਨ ਬਹੁਤ ਪਰੇਸ਼ਾਨ
'ਜਗ ਬਾਣੀ' ਨਾਲ ਗੱਲਬਾਤ ਕਰਦਿਆਂ ਕਈ ਪਿੰਡ ਵਾਸੀਆਂ ਨੇ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ 'ਤੇ ਦੱਸਿਆ ਕਿ ਪਿੰਡ ਨਰੂੜ, ਪਿੰਡ ਰੇਹਾਣਾ ਜੱਟਾ, ਪਿੰਡ ਭਬੀਆਣਾ ਆਦਿ ਸਮੇਤ ਹੋਰ ਪਿੰਡਾਂ ਦੇ ਰਸਤੇ 'ਚ ਲੁਟੇਰੇ ਲੁੱਟਖੋਹ ਦੀਆਂ ਘਟਨਾਵਾਂ ਨੂੰ ਬਿਨਾਂ ਕਿਸੇ ਡਰ ਤੋਂ ਸ਼ਰੇਆਮ ਦਿਨ-ਦਿਹਾੜੇ ਅੰਜਾਮ ਦੇ ਰਹੇ ਹਨ। ਪਿੰਡ ਵਾਸੀਆਂ ਨੇ ਦੱਸਿਆ ਕਿ ਉਹ ਆਏ ਦਿਨ ਹੋ ਰਹੀਆਂ ਵਾਰਦਾਤਾਂ ਕਾਰਨ ਦਹਿਸ਼ਤ 'ਚ ਹਨ ਕਿਉਂਕਿ ਲੁਟੇਰਿਆਂ ਕੋਲ ਅਕਸਰ ਪਿਸਤੌਲ ਸਮੇਤ ਤੇਜ਼ਧਾਰ ਹਥਿਆਰ ਆਦਿ ਹੁੰਦੇ ਹਨ। ਪਿੰਡ ਨਰੂੜ ਦੇ ਕੁਝ ਲੋਕਾਂ ਨੇ ਮੌਕੇ 'ਤੇ ਥਾਣਾ ਰਾਵਲਪਿੰਡੀ ਅਤੇ ਚੌਕੀ ਪਾਂਸ਼ਟਾ ਦੀ ਪੁਲਸ ਵੱਲੋਂ ਅੱਜ ਚਲਾਈ ਗਈ ਤਲਾਸ਼ੀ ਮੁਹਿੰਮ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਇਸ ਦਾ ਹੀ ਨਤੀਜਾ ਹੈ ਕਿ ਮੌਕੇ ਤੋਂ ਦੋ ਲੁਟੇਰਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਲੋਕਾਂ ਨੇ ਕਿਹਾ ਕਿ ਆਮ ਜਨਤਾ ਦੀ ਸੁਰੱਖਿਆ ਲਈ ਪੁਲਸ ਨੂੰ ਲੁਟੇਰਿਆਂ ਨੂੰ ਕਾਬੂ ਕਰਨ ਲਈ ਪਿੰਡਾਂ ਨੂੰ ਜਾਣ ਵਾਲੀਆਂ ਸੜਕਾਂ 'ਤੇ ਪੱਕੇ ਤੌਰ 'ਤੇ ਚੈਕਿੰਗ ਨਾਕੇ ਲਗਾਉਣ ਦੀ ਲੋੜ ਹੈ। ਜਦਕਿ ਕੁਝ ਲੋਕਾਂ ਨੇ ਕਿਹਾ ਕਿ ਰਾਤ ਦੇ ਸਮੇਂ ਪਿੰਡਾਂ ਦੀਆਂ ਸੜਕਾਂ ਸੁੰਨਸਾਨ ਹੁੰਦੀਆਂ ਹਨ। ਇਥੇ ਰਾਤ ਦੇ ਸਮੇਂ ਕੀ ਹੋਵੇਗਾ, ਇਹ ਨਹੀਂ ਕਿਹਾ ਜਾ ਸਕਦਾ। ਜ਼ਿਲ੍ਹਾ ਕਪੂਰਥਲਾ ਪੁਲਸ ਨੂੰ ਠੋਸ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਜੋ ਆਮ ਲੋਕਾਂ ਦੇ ਹਿੱਤਾਂ ਦੀ ਰਾਖੀ ਕੀਤੀ ਜਾ ਸਕੇ।

ਇਹ ਵੀ ਪੜ੍ਹੋ : ਬਠਿੰਡਾ 'ਚ 'ਆਪ' ਦੀ 'ਵਿਕਾਸ ਕ੍ਰਾਂਤੀ ਰੈਲੀ', CM ਅਰਵਿੰਦ ਕੇਜਰੀਵਾਲ ਨੇ ਕੀਤੇ ਵੱਡੇ ਐਲਾਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


shivani attri

Content Editor

Related News