2 ਸਕਾਰਪੀਓ ਸਵਾਰ ਇਕ ਪਿਸਤੌਲ ਤੇ 5 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ
Sunday, Oct 06, 2024 - 06:11 PM (IST)
ਨਵਾਂਸ਼ਹਿਰ (ਤ੍ਰਿਪਾਠੀ)-ਸੀ. ਆਈ. ਏ. ਸਟਾਫ਼ ਨਵਾਂਸ਼ਹਿਰ ਪੁਲਸ ਨੇ ਸਕਾਰਪੀਓ ਸਵਾਰ 2 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ ਇਕ ਪਿਸਤੌਲ ਅਤੇ 5 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਸੀ. ਆਈ. ਏ. ਇੰਚਾਰਜ ਇੰਸਪੈਕਟਰ ਅਵਤਾਰ ਸਿੰਘ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਸੀ. ਆਈ. ਏ. ਸਟਾਫ਼ ’ਚ ਤਾਇਨਾਤ ਏ. ਐੱਸ. ਆਈ. ਜਸਵੀਰ ਸਿੰਘ ਦੀ ਅਗਵਾਈ ਵਾਲੀ ਪੁਲਸ ਪਾਰਟੀ ਨਵਾਂਸ਼ਹਿਰ ਬਾਈਪਾਸ ਦੇ ਪਿੰਡ ਮਹਾਲੋਂ ਤੋਂ ਲੰਗੜੋਆ ਦੇ ਰਸਤੇ ਪਿੰਡ ਕਿਸ਼ਨਪੁਰ ਵੱਲ ਜਾ ਰਹੀ ਸੀ ਤਾਂ ਇਕ ਤੇਜ਼ ਰਫ਼ਤਾਰ ਸਕਾਰਪੀਓ ਪਿੰਡ ਤੋਂ ਆ ਰਹੀ ਸੀ।
ਇਸ ਦੌਰਾਨ ਸਾਹਮਣੇ ਪੁਲਸ ਪਾਰਟੀ ਵੇਖ ਕੇ ਡਰਾਈਵਰ ਨੇ ਬ੍ਰੇਕ ਲਾ ਕੇ ਗੱਡੀ ਨੂੰ ਪਿੱਛੇ ਮੋੜਨ ਦੀ ਕੋਸ਼ਿਸ਼ ਕੀਤੀ ਪਰ ਗੱਡੀ ਖੇਤਾਂ ’ਚ ਜਾ ਕੇ ਰੁਕ ਗਈ। ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਸਕਾਰਪੀਓ ’ਚ ਸਵਾਰ 2 ਵਿਅਕਤੀਆਂ ਨੂੰ ਕਾਬੂ ਕਰਕੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ ਇਕ ਪਿਸਤੌਲ ਅਤੇ 5 ਜ਼ਿੰਦਾ ਕਾਰਤੂਸ ਬਰਾਮਦ ਹੋਏ। ਇੰਸਪੈਕਟਰ ਅਵਤਾਰ ਸਿੰਘ ਨੇ ਦੱਸਿਆ ਕਿ ਕਾਬੂ ਮੁਲਜ਼ਮਾਂ ਦੀ ਪਛਾਣ ਅਮਨਦੀਪ ਰਾਣਾ ਉਰਫ਼ ਭੂਰੀ ਪੁੱਤਰ ਚਰਨਜੀਤ ਸਿੰਘ ਵਾਸੀ ਗਰਲੇ ਢਾਹਾਂ (ਬਲਾਚੌਰ) ਅਤੇ ਕਮਲਪ੍ਰੀਤ ਟਾਂਡਾ ਪੁੱਤਰ ਗੁਰਨਾਮ ਸਿੰਘ ਵਾਸੀ ਕੱਟ (ਬਹਿਰਾਮ) ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਤੇਜ਼ ਰਫ਼ਤਾਰ ਦਾ ਕਹਿਰ, ਚਾਚੇ-ਭਤੀਜੇ ਨਾਲ ਵਾਪਰੀ ਅਣਹੋਣੀ, ਭਤੀਜੇ ਦੀ ਦਰਦਨਾਕ ਮੌਤ
ਇੰਸਪੈਕਟਰ ਅਵਤਾਰ ਨੇ ਦੱਸਿਆ ਕਿ ਕਾਬੂ ਮੁਲਜ਼ਮ ਅਮਨਦੀਪ ਰਾਣਾ ਖ਼ਿਲਾਫ਼ ਪਹਿਲਾਂ ਵੀ ਕਤਲ ਅਤੇ ਲੜਾਈ-ਝਗੜੇ ਦੇ 3 ਕੇਸ ਦਰਜ ਹਨ ਅਤੇ ਕਮਲਪ੍ਰੀਤ ਟਾਂਡਾ ਖ਼ਿਲਾਫ਼ ਲੁੱਟਖੋਹ ਦਾ ਇਕ ਕੇਸ ਦਰਜ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰ ਕੇ ਇਕ ਦਿਨ ਦਾ ਪੁਲਸ ਰਿਮਾਂਡ ਲਿਆ ਗਿਆ ਹੈ।
ਇਹ ਵੀ ਪੜ੍ਹੋ- ਕਿਸਾਨਾਂ ਲਈ ਅਹਿਮ ਖ਼ਬਰ, CM ਭਗਵੰਤ ਮਾਨ ਨੇ ਕਰ ਦਿੱਤਾ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ