50 ਕਿੱਲੋ 500 ਗ੍ਰਾਮ ਚੂਰਾ-ਪੋਸਤ ਸਣੇ 2 ਤਸਕਰ ਕਾਬੂ

10/25/2019 1:49:13 AM

ਸ੍ਰੀ ਕੀਰਤਪੁਰ ਸਾਹਿਬ, (ਬਾਲੀ)— ਥਾਣਾ ਸ੍ਰੀ ਕੀਰਤਪੁਰ ਸਾਹਿਬ ਦੀ ਪੁਲਸ ਨੇ 2 ਵਿਅਕਤੀਆਂ ਨੂੰ 50 ਕਿੱਲੋ 500 ਗ੍ਰਾਮ ਚੂਰਾ ਪੋਸਤ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ ਐੱਸ.ਐੱਚ.ਓ. ਸੰਨੀ ਖੰਨਾ ਨੇ ਦੱਸਿਆ ਕਿ ਬੀਤੀ ਦੇਰ ਸ਼ਾਮ ਏ.ਐੱਸ.ਆਈ. ਬਲਵੀਰ ਸਿੰਘ ਸਮੇਤ ਪੁਲਸ ਪਾਰਟੀ ਗਸ਼ਤ ਕਰ ਰਹੇ ਸਨ, ਜਦੋਂ ਇਹ ਪਿੰਡ ਡਾਢੀ ਪੁਲ ਕੋਲ ਮੌਜੂਦ ਸਨ ਤਾਂ ਉਨ੍ਹਾਂ ਨੂੰ ਇਕ ਖਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਪਰਮਜੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਰਸੀਦਪੁਰ ਥਾਣਾ ਸ੍ਰੀ ਚਮਕੌਰ ਸਾਹਿਬ ਜ਼ਿਲ੍ਹਾ ਰੂਪਨਗਰ ਤੇ ਗੁਰਿੰਦਰ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਪਿੰਡ ਸ਼ਾਹਪੁਰ ਥਾਣਾ ਸਦਰ ਕੁਰਾਲੀ ਜ਼ਿਲ੍ਹਾ ਐੱਸ.ਏ.ਐੱਸ. ਨਗਰ ਇਸ ਸਮੇਂ ਲੋਹੰਡ ਖੱਡ ਏਰੀਆ 'ਚ ਕਰੈਸ਼ਰ ਜ਼ੋਨ ਸੜਕ ਨਾਲ ਝਾੜੀਆਂ ਦੀ ਆੜ 'ਚ ਕਾਫੀ ਮਾਤਰਾ 'ਚ ਚੂਰਾ ਪੋਸਤ ਵੇਚਣ ਲਈ ਗਾਹਕ ਦੀ ਉਡੀਕ ਵਿਚ ਹਨ ਜੇਕਰ ਹੁਣੇ ਛਾਪਾ ਮਾਰਿਆ ਜਾਵੇ ਤਾਂ ਇਨ੍ਹਾਂ ਨੂੰ ਕਾਬੂ ਕੀਤਾ ਜਾ ਸਕਦਾ ਹੈ। ਪੁਲਸ ਨੇ ਮਾਮਲਾ ਦਰਜ ਕਰ ਕੇ ਦੱਸੀ ਗਈ ਥਾਂ 'ਤੇ ਛਾਪਾ ਮਾਰਿਆ ਤਾਂ ਦੋਵੇਂ ਵਿਅਕਤੀਆਂ ਨੂੰ ਵੇਚਣ ਲਈ ਰੱਖੀ ਭੁੱਕੀ ਚੂਰਾ ਪੋਸਤ ਜਿਸ ਦਾ ਵਜ਼ਨ 50 ਕਿਲੋ 500 ਗ੍ਰਾਮ ਸੀ, ਅਤੇ ਇਕ ਮੋਟਰਸਾਈਕਲ ਸਮੇਤ ਕਾਬੂ ਕਰ ਕੇ ਅੱਜ ਦੋਵਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਇਕ ਦਿਨ ਦਾ ਪੁਲਸ ਰਿਮਾਂਡ ਲਿਆ ਗਿਆ ਹੈ।

KamalJeet Singh

This news is Content Editor KamalJeet Singh