ਨਸ਼ੀਲੇ ਪਾਊਡਰ ਸਣੇ 2 ਔਰਤਾਂ ਗ੍ਰਿਫ਼ਤਾਰ
Thursday, Mar 06, 2025 - 06:05 PM (IST)

ਟਾਂਡਾ ਉੜਮੁੜ (ਪੰਡਿਤ)-ਟਾਂਡਾ ਪੁਲਸ ਦੀ ਟੀਮ ਨੇ ਚੰਡੀਗੜ੍ਹ ਕਾਲੋਨੀ ਨੇੜਿਓਂ 2 ਔਰਤਾਂ ਨੂੰ 110 ਗ੍ਰਾਮ ਨਸ਼ੇ ਵਾਲੇ ਪਾਊਡਰ ਸਣੇ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ ਅਤੇ ਡੀ. ਐੱਸ. ਪੀ. ਟਾਂਡਾ ਦਵਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਨਸ਼ੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਏ. ਐੱਸ. ਆਈ. ਬਲਬੀਰ ਸਿੰਘ ਦੀ ਟੀਮ ਨੇ ਇਹ ਗ੍ਰਿਫ਼ਤਾਰੀ ਕੀਤੀ ਹੈ।
ਇਹ ਵੀ ਪੜ੍ਹੋ : ਜਲੰਧਰ 'ਚ ਇਕ ਵਾਰ ਫਿਰ ਤੋਂ Gas Leak! ਮਚ ਗਈ ਹਫ਼ੜਾ-ਦਫ਼ੜੀ
ਥਾਣਾ ਮੁਖੀ ਨੇ ਦੱਸਿਆ ਕਿ ਪੁਲਸ ਟੀਮ ਵੱਲੋਂ ਗ੍ਰਿਫ਼ਤਾਰ ਕੀਤੀਆਂ ਗਈਆਂ ਮੁਲਜ਼ਮਾਂ ਦੀ ਪਛਾਣ ਸਰਬਜੀਤ ਕੌਰ ਉਰਫ਼ ਰੋਡੀ ਪਤਨੀ ਸਰੂਪ ਲਾਲ ਵਾਸੀ ਚੰਡੀਗੜ੍ਹ ਕਾਲੋਨੀ ਟਾਂਡਾ ਅਤੇ ਮਾਣੀ ਪਤਨੀ ਰੋਹਿਤ ਵਾਸੀ ਗੰਨਾ ਪਿੰਡ (ਫਿਲੌਰ) ਦੇ ਰੂਪ ਵਿਚ ਹੋਈ ਹੈ। ਇਸ ਦੌਰਾਨ ਰੋਡੀ ਦੇ ਕਬਜ਼ੇ ਵਿਚੋਂ 60 ਗ੍ਰਾਮ ਅਤੇ ਮਾਣੀ ਦੇ ਕਬਜ਼ੇ ਵਿਚੋਂ 50 ਗ੍ਰਾਮ ਨਸ਼ੇ ਵਾਲਾ ਪਾਊਡਰ ਬਰਾਮਦ ਕਰਕੇ ਮੁਲਜ਼ਮਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੀ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਤਾ ਲਾਇਆ ਜਾ ਰਿਹਾ ਹੈ ਕਿ ਮੁਲਜ਼ਮਾਂ ਦੀ ਨਸ਼ੇ ਸਬੰਧੀ ਸਪਲਾਈ ਲਾਈਨ ਕੀ ਹੈ।
ਇਹ ਵੀ ਪੜ੍ਹੋ : ਜਲੰਧਰ 'ਚ ਦਿਨ-ਦਿਹਾੜੇ ਨੌਜਵਾਨ ਦਾ ਕਤਲ, ਖ਼ੂਨ ਨਾਲ ਲਥਪਥ ਨਸ਼ਾ ਛੁਡਾਊ ਕੇਂਦਰ ਨੇੜਿਓਂ ਮਿਲੀ ਲਾਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e