ਬੇਕਾਬੂ ਟਰੱਕ ਨੇ ਸੜਕ ਕਿਨਾਰੇ ਖੜ੍ਹੀਆਂ ਔਰਤਾਂ ਨੂੰ ਦਰੜਿਆ, 2 ਦੀ ਮੌਤ
Monday, Jul 03, 2023 - 04:33 AM (IST)

ਕਪੂਰਥਲਾ (ਚੰਦਰ ਮੜੀਆ) : ਰੇਲ ਕੋਚ ਫੈਕਟਰੀ ਨੇੜੇ ਸੜਕ ਕਿਨਾਰੇ ਆਟੋ ਰਿਕਸ਼ਾ ਦੀ ਉਡੀਕ ਕਰ ਰਹੀਆਂ 5 ਔਰਤਾਂ 'ਤੇ ਬੇਕਾਬੂ ਟਰੱਕ ਨੇ ਦਰੜ ਦਿੱਤਾ। ਹਾਦਸੇ 'ਚ 2 ਔਰਤਾਂ ਦੀ ਮੌਤ ਦੀ ਖ਼ਬਰ ਹੈ, ਜਦਕਿ 2 ਔਰਤਾਂ ਗੰਭੀਰ ਜ਼ਖ਼ਮੀ ਹੋ ਗਈਆਂ। ਘਟਨਾ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਸਬੰਧਤ ਪੁਲਸ ਚੌਕੀ ਹੁਸੈਨਪੁਰ ਦੀ ਪੁਲਸ ਨੇ ਟਰੱਕ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਖਸਤਾਹਾਲ ਸੜਕ ਕਾਰਨ ਵਾਪਰਿਆ ਹਾਦਸਾ, ਬੱਸ ਵੱਲੋਂ ਦਰੜੇ ਜਾਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
ਮ੍ਰਿਤਕ ਔਰਤਾਂ ਦੀ ਪਛਾਣ 57 ਸਾਲਾ ਦਵਿੰਦਰ ਕੌਰ ਪਤਨੀ ਹਰਟਹਿਲ ਸਿੰਘ ਵਾਸੀ ਦਸਮੇਸ਼ ਨਗਰ ਸੈਦੋ ਭੁਲਾਣਾ ਅਤੇ 26 ਸਾਲਾ ਰਮਨਦੀਪ ਕੌਰ ਪੁੱਤਰੀ ਜਸਪਾਲ ਸਿੰਘ ਵਾਸੀ ਆਰਸੀਐੱਫ, ਜਦਕਿ ਬੁਰੀ ਤਰ੍ਹਾਂ ਜ਼ਖ਼ਮੀ ਹੋਈਆਂ ਔਰਤਾਂ ਦੀ ਪਛਾਣ 37 ਸਾਲਾ ਅਨੁਦੱਤਾ ਤੇ 20 ਸਾਲਾ ਪੂਨਮ ਵਜੋਂ ਹੋਈ ਹੈ। ਪੁਲਸ ਨੇ ਦੋਵਾਂ ਨੂੰ ਇਲਾਜ ਲਈ ਆਰਸੀਐੱਫ ਸਥਿਤ ਹਸਪਤਾਲ 'ਚ ਦਾਖ਼ਲ ਕਰਵਾਇਆ ਪਰ ਡਿਊਟੀ ਡਾਕਟਰ ਨੇ ਉਨ੍ਹਾਂ ਦੀ ਹਾਲਤ ਚਿੰਤਾਜਨਕ ਦੱਸੀ ਹੈ, ਜਿਸ ਕਾਰਨ ਉਨ੍ਹਾਂ ਦੇ ਰਿਸ਼ਤੇਦਾਰ ਉਸ ਨੂੰ ਜਲੰਧਰ ਦੇ ਹਸਪਤਾਲ ਲੈ ਗਏ। ਜਦੋਂ ਪੁਲਸ ਅਤੇ ਰਾਹਗੀਰ ਔਰਤਾਂ ਨੂੰ ਇਲਾਜ ਲਈ ਲਿਜਾ ਰਹੇ ਸਨ ਤਾਂ ਟਰੱਕ ਡਰਾਈਵਰ ਟਰੱਕ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ।
ਇਹ ਵੀ ਪੜ੍ਹੋ : ਆਪ੍ਰੇਸ਼ਨ ਵਿਜਲ-2 : ਪੰਜਾਬ ਪੁਲਸ ਵੱਲੋਂ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਹੋਟਲਾਂ/ਸਰਾਵਾਂ ’ਤੇ ਰਾਜ ਵਿਆਪੀ ਚੈਕਿੰਗ
ਹੁਸੈਨਪੁਰ ਚੌਕੀ ਇੰਚਾਰਜ ਪੂਰਨ ਚੰਦ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਦੇ ਹੀ ਉਹ ਪੁਲਸ ਟੀਮ ਸਮੇਤ ਮੌਕੇ 'ਤੇ ਪਹੁੰਚੇ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਭੇਜਿਆ, ਜਿੱਥੇ 2 ਔਰਤਾਂ ਨੂੰ ਡਿਊਟੀ ਡਾਕਟਰ ਨੇ ਮ੍ਰਿਤਕ ਐਲਾਨ ਦਿੱਤਾ, ਜਦਕਿ 2 ਔਰਤਾਂ ਗੰਭੀਰ ਜ਼ਖ਼ਮੀ ਹਨ, ਜਿਨ੍ਹਾਂ ਦੇ ਨਾਂ ਤਾਂ ਪਤਾ ਲਗ ਗਏ ਹਨ ਪਰ ਇਹ ਪਤਾ ਨਹੀਂ ਲੱਗਾ ਕਿ ਉਹ ਕਿੱਥੋਂ ਦੀਆਂ ਰਹਿਣ ਵਾਲੀਆਂ ਹੈ ਕਿਉਂਕਿ ਉਨ੍ਹਾਂ ਦੀ ਹਾਲਤ ਇੰਨੀ ਗੰਭੀਰ ਸੀ ਕਿ ਉਹ ਆਪਣੇ ਨਾਂ ਤੋਂ ਇਲਾਵਾ ਹੋਰ ਪਤਾ ਦੱਸਣ ਤੋਂ ਅਸਮਰੱਥ ਸਨ।
ਇਹ ਵੀ ਪੜ੍ਹੋ : ਪਰਿਵਾਰ ਵਾਲੇ ਵਿਆਹ ਨੂੰ ਨਾ ਮੰਨੇ ਤਾਂ ਪ੍ਰੇਮੀ ਜੋੜੇ ਨੇ ਚੁੱਕ ਲਿਆ ਖੌਫ਼ਨਾਕ ਕਦਮ, ਪਾਰਕ ਪਹੁੰਚੇ ਲੋਕਾਂ ਦੇ ਉੱਡੇ ਹੋਸ਼
ਬਾਅਦ ਦੁਪਹਿਰ ਜਦੋਂ ਆਟੋ ਚਾਲਕ ਸਵਾਰੀਆਂ ਚੁੱਕ ਕੇ ਕਪੂਰਥਲਾ ਲਈ ਜਾ ਰਿਹਾ ਸੀ ਤਾਂ ਸੁਲਤਾਨਪੁਰ ਲੋਧੀ ਵੱਲੋਂ ਆ ਰਹੇ 10 ਟਾਇਰਾਂ ਵਾਲੇ ਟਰੱਕ ਨੇ ਪਿੱਛੋਂ ਆਟੋ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਆਟੋ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਪੁਲਸ ਨੇ ਦੋਵਾਂ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਲਿਆ ਹੈ, ਜਦਕਿ ਟਰੱਕ ਚਾਲਕ ਟਰੱਕ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਫਿਲਹਾਲ ਪੁਲਸ ਨੇ ਦੋਵਾਂ ਔਰਤਾਂ ਦੀਆਂ ਲਾਸ਼ਾਂ ਨੂੰ ਆਰਸੀਐੱਫ ਸਥਿਤ ਹਸਪਤਾਲ 'ਚ ਰਖਵਾ ਦਿੱਤਾ ਹੈ। ਮ੍ਰਿਤਕ ਔਰਤਾਂ ਦੇ ਰਿਸ਼ਤੇਦਾਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਅਗਲੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਪੰਜਾਬ ਅਤੇ ਦੇਸ਼-ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani