ਮਾਹਿਲਪੁਰ ਵਿਖੇ ਵਾਪਰਿਆ ਭਿਆਨਕ ਹਾਦਸਾ, ਟਰੱਕ ਦੀ ਲਪੇਟ ’ਚ ਆਉਣ ਨਾਲ 2 ਮਜ਼ਦੂਰਾਂ ਦੀ ਮੌਤ

Wednesday, Nov 02, 2022 - 10:41 AM (IST)

ਮਾਹਿਲਪੁਰ ਵਿਖੇ ਵਾਪਰਿਆ ਭਿਆਨਕ ਹਾਦਸਾ, ਟਰੱਕ ਦੀ ਲਪੇਟ ’ਚ ਆਉਣ ਨਾਲ 2 ਮਜ਼ਦੂਰਾਂ ਦੀ ਮੌਤ

ਮਾਹਿਲਪੁਰ (ਅਗਨੀਹੋਤਰੀ)-ਮਾਹਿਲਪੁਰ ਸ਼ਹਿਰ ਦੇ ਬਾਹਰਵਾਰ ਇਕ ਸੜਕ ਹਾਦਸੇ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਤਿੰਨ ਗੰਭੀਰ ਜ਼ਖ਼ਮੀ ਹੋ ਗਏ। ਥਾਣਾ ਮਾਹਿਲਪੁਰ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਪੜਤਾਲ ਸ਼ੁਰੂ ਕਰਕੇ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਮਾਹਿਲਪੁਰ ਦਾਖ਼ਲ ਕਰਵਾਇਆ। ਜਿੱਥੇ ਇਕ ਦੀ ਹਾਲਤ ਨੂੰ ਨਾਜ਼ੁਕ ਵੇਖਦੇ ਹੋਏ ਹੁਸ਼ਿਆਰਪੁਰ ਰੈਫ਼ਰ ਕਰ ਦਿੱਤਾ। 

ਪ੍ਰਾਪਤ ਜਾਣਕਾਰੀ ਅਨੁਸਾਰ ਦੇਰ ਸ਼ਾਮ ਸੱਤ ਵਜੇ ਦੇ ਕਰੀਬ ਮਾਹਿਲਪੁਰ-ਗੜ੍ਹਸ਼ੰਕਰ ਰੋਡ ’ਤੇ ਪਿੰਡ ਦੋਹਲਰੋਂ ਦੇ ਬਾਹਰਵਾਰ ਦੋ ਮੋਟਰਸਾਈਕਲ ਨੰਬਰ ਪੀ. ਬੀ. 24 ਬੀ. 7619 ਅਤੇ ਪੀ. ਬੀ. 07 ਬੀ. ਐਕਸ 3839 ’ਤੇ ਸਵਾਰ ਪੰਜ ਵਿਅਕਤੀ ਮਜ਼ਦੂਰੀ ਤੋਂ ਬਾਅਦ ਨਵਾਂਸ਼ਹਿਰ ਤੋਂ ਮਾਹਿਲਪੁਰ ਵੱਲ ਨੂੰ ਆ ਰਹੇ ਸਨ। ਜਦੋਂ ਉਕਤ ਸਥਾਨ ’ਤੇ ਪਹੁੰਚੇ ਤਾਂ ਇਕ ਟਰੱਕ, ਜੋ ਗੜ੍ਹਸ਼ੰਕਰ ਤੋਂ ਹੁਸ਼ਿਆਰਪੁਰ ਵੱਲ ਨੂੰ ਜਾ ਰਿਹਾ ਸੀ, ਦੀ ਫੇਟ ਵੱਜਣ ਨਾਲ ਹਾਦਸਾਗ੍ਰਸਤ ਹੋ ਗਏ। 

ਇਹ ਵੀ ਪੜ੍ਹੋ:  ਪੰਚਾਇਤ ਮਹਿਕਮੇ ’ਚ ਚੋਰ-ਮੋਰੀਆਂ ਕਾਰਨ ਸੈਂਕੜੇ ਭਰਤੀਆਂ ਦੇ ਘਪਲੇ ਦੀਆਂ ਖੁੱਲ੍ਹਣ ਲੱਗੀਆਂ ਪਰਤਾਂ

ਮੌਕੇ ’ਤੇ ਹੀ ਵਿਕਾਸ ਪੁੱਤਰ ਬਾਬੂ ਲਾਲ ਅਤੇ ਇਕ ਹੋਰ ਨੌਜਵਾਨ, ਜਿਸ ਦੀ ਪਛਾਣ ਨਹੀਂ ਹੋ ਸਕੀ, ਦੀ ਮੌਤ ਹੋ ਗਈ, ਜਦਕਿ ਸਾਬਾ ਪੁੱਤਰ ਮਲਕੀਤ, ਰਾਮੂ ਪੁੱਤਰ ਦੇਵੀ ਲਾਲ, ਨਿਤਿਸ਼ ਕੁਮਾਰ ਪੁੱਤਰ ਸ਼ੰਭੂ ਨੂੰ ਗੰਭੀਰ ਜ਼ਖ਼ਮੀ ਹਾਲਤ ਵਿਚ ਸਿਵਲ ਹਸਪਤਾਲ ਮਾਹਿਲਪੁਰ ਦਾਖਲ ਕਰਵਾਇਆ। ਜਿੱਥੇ ਇਕ ਦੀ ਹਾਲਤ ਨੂੰ ਨਾਜ਼ੁਕ ਵੇਖਦੇ ਹੋਏ ਹੁਸ਼ਿਆਰਪੁਰ ਰੈਫ਼ਰ ਕਰ ਦਿੱਤਾ । ਥਾਣਾ ਮਾਹਿਲਪੁਰ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ਾਂ ਅਤੇ ਵਾਹਨਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ। 

ਇਹ ਵੀ ਪੜ੍ਹੋ:  ਭੁਲੱਥ ਹਲਕੇ ਲਈ ਮਾਣ ਦੀ ਗੱਲ: ਬੇਗੋਵਾਲ ਦੇ ਗ੍ਰੰਥੀ ਸਿੰਘ ਦਾ ਪੋਤਰਾ ਨਵਜੋਤ ਸਿੰਘ ਬਣਿਆ ਪਾਇਲਟ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News