ਖੇਤਾਂ ’ਚ ਨਸ਼ਾ ਕਰਦੇ 2 ਨੌਜਵਾਨ ਨਸ਼ੀਲੇ ਪਾਊਡਰ ਸਮੇਤ ਗ੍ਰਿਫ਼ਤਾਰ

Thursday, Jul 20, 2023 - 04:06 PM (IST)

ਖੇਤਾਂ ’ਚ ਨਸ਼ਾ ਕਰਦੇ 2 ਨੌਜਵਾਨ ਨਸ਼ੀਲੇ ਪਾਊਡਰ ਸਮੇਤ ਗ੍ਰਿਫ਼ਤਾਰ

ਨੂਰਪੁਰਬੇਦੀ (ਭੰਡਾਰੀ)- ਸਥਾਨਕ ਪੁਲਸ ਨੇ ਖੇਤਾਂ ’ਚ ਨਸ਼ਾ ਕਰਦੇ 2 ਨੌਜਵਾਨਾਂ ਨੂੰ ਨਸ਼ੇ ਵਾਲੇ ਪਾਊਡਰ ਸਮੇਤ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦਿਆਂ ਥਾਣਾ ਮੁਖੀ ਨੂਰਪੁਰਬੇਦੀ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਤਜਿੰਦਰ ਸਿੰਘ ਸਮੇਤ ਪੁਲਸ ਪਾਰਟੀ ਚੈਕਿੰਗ ਲਈ ਸੈਣੀਮਾਜਰਾ-ਮੌਠਾਪੁਰ ਮਾਰਗ ’ਤੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਜਦੋਂ ਉਹ ਪਿੰਡ ਰੌਲੀ ਦੇ ਗੇਟ ਕੋਲ ਪੁੱਜੇ ਤਾਂ ਉਨ੍ਹਾਂ ਸੜਕ ਕਿਨਾਰੇ ਖੜ੍ਹੀ ਇਕ ਚਿੱਟੇ ਰੰਗ ਦੀ ਆਲਟੋ ਕਾਰ ਪੀ. ਬੀ.-16ਈ-1767 ਦੇਖੀ ਜਿਸਦੀ ਇਕ ਤਾਕੀ ਖੁੱਲ੍ਹੀ ਹੋਈ ਸੀ।

ਸ਼ੱਕ ਪੈਣ ’ਤੇ ਪੁਲਸ ਪਾਰਟੀ ਨੇ ਜਦੋਂ ਖੇਤਾਂ ’ਚ ਘੁੰਮ ਕੇ ਵੇਖਿਆ ਤਾਂ ਇਕ ਮੋਟਰ ਦੇ ਲਾਗੇ 2 ਨੌਜਵਾਨ ਵਿਚਾਲੇ ਮੋਮੀ ਲਿਫ਼ਾਫ਼ਾ ਰੱਖ ਕੇ ਲੈਟਰ ਨਾਲ ਪੰਨੀ ’ਤੇ ਕੁਝ ਰੱਖ ਕੇ ਸੁੰਘਦੇ ਦਿਖਾਈ ਦਿੱਤੇ। ਜਦੋਂ ਉਕਤ ਨੌਜਵਾਨ ਪੁਲਸ ਪਾਰਟੀ ਨੂੰ ਦੇਖ ਕੇ ਅਤੇ ਘਬਰਾ ਕੇ ਭੱਜਣ ਲੱਗੇ ਤਾਂ ਪੁਲਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਪਿੱਛਾ ਕਰ ਕੇ ਦਬੋਚ ਲਿਆ। ਉਕਤ ਨੌਜਵਾਨਾਂ ਦੀ ਜਦੋਂ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਪਾਸੋਂ ਇਕ ਮੋਮੀ ਲਿਫਾਫੇ ’ਚੋਂ 15 ਗ੍ਰਾਮ ਨਸ਼ੇ ਵਾਲਾ ਪਾਊਡਰ, ਇਕ ਲਾਈਟਰ, ਪੰਨੀ ਅਤੇ ਇਕ 10 ਰੁਪਏ ਦਾ ਨੋਟ ਬਰਾਮਦ ਹੋਇਆ।

ਇਹ ਵੀ ਪੜ੍ਹੋ- ਮਣੀਪੁਰ 'ਚ 2 ਔਰਤਾਂ ਨਾਲ ਹੋਈ ਹੈਵਾਨੀਅਤ ਦੀ ਸੁਖਬੀਰ ਬਾਦਲ ਨੇ ਕੀਤੀ ਸਖ਼ਤ ਸ਼ਬਦਾਂ 'ਚ ਨਿਖੇਧੀ

ਮਾਮਲੇ ਦੇ ਜਾਂਚ ਅਧਿਕਾਰੀ ਸਬ-ਇੰਸਪੈਕਟਰ ਧਰਮਪਾਲ ਨੇ ਦੱਸਿਆ ਕਿ ਕਾਬੂ ਕੀਤੇ ਕਥਿਤ ਮੁਲਜ਼ਮਾਂ ਜਿਨ੍ਹਾਂ ਦੀ ਪਛਾਣ ਅਮਿਤ ਧੀਮਾਨ ਪੁੱਤਰ ਸੋਮਨਾਥ ਨਿਵਾਸੀ ਪਿੰਡ ਸਿੰਬਲ ਮਾਜਰਾ ਅਤੇ ਰੋਹਿਤ ਕੁਮਾਰ ਪੁੱਤਰ ਜਸਵਿੰਦਰ ਕੁਮਾਰ ਨਿਵਾਸੀ ਬਾਲਮੀਕਿ ਮੁਹੱਲਾ ਨੂਰਪੁਰਬੇਦੀ ਵਜੋਂ ਹੋਈ ਹੈ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਜਦਕਿ ਆਲਟੋ ਕਾਰ ਨੂੰ ਬਤੌਰ ਸਬੂਤ ਕਬਜ਼ਾ ਪੁਲਸ ’ਚ ਲਿਆ ਗਿਆ ਹੈ। ਪੁਲਸ ਵੱਲੋਂ ਦੋਵੇਂ ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰਨ ਲਈ ਉਨ੍ਹਾਂ ਨੂੰ ਮਾਨਯੋਗ ਅਦਾਲਤ ’ਚ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ-  ਸੁਲਤਾਨਪੁਰ ਲੋਧੀ ਵਿਖੇ ਚਾਚੇ ਦੀ ਪ੍ਰੇਮਿਕਾ ਵੱਲੋਂ ਬੱਚੇ ਨੂੰ ਕਤਲ ਕਰਨ ਦੇ ਮਾਮਲੇ 'ਚ ਸਾਹਮਣੇ ਆਈ ਇਹ ਗੱਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News