ਪੁਲਸ ਨੇ ਬਾਈਕ ਸਵਾਰ 2 ਨੌਜਵਾਨਾਂ ਨੂੰ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

05/17/2024 6:31:22 PM

ਨਵਾਂਸ਼ਹਿਰ (ਤ੍ਰਿਪਾਠੀ)- ਥਾਣਾ ਮੁਕੰਦਪੁਰ ਦੀ ਪੁਲਸ ਨੇ ਬਾਈਕ ਸਵਾਰ 2 ਨੌਜਵਾਨਾਂ ਨੂੰ ਕਾਬੂ ਕਰਕੇ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਭੂਸ਼ਣ ਲਾਲ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਵਾਈ-ਪੁਆਇੰਟ ਅੱਪਰਾ ਰੋਡ ਮੁਕੰਦਪੁਰ ’ਤੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਮੌਜੂਦ ਸੀ ਤਾਂ ਪਿੰਡ ਹਕੀਮਪੁਰ ਵੱਲੋਂ ਬਾਈਕ ’ਤੇ ਆ ਰਹੇ 2 ਨੌਜਵਾਨ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਏ ਅਤੇ ਉਨ੍ਹਾਂ ਨੇ ਆਪਣੀ ਬਾਈਕ ਪਿੱਛੇ ਵੱਲ ਮੋੜਨ ਦੀ ਕੋਸ਼ਿਸ਼ ਕੀਤੀ ਪਰ ਬਾਈਕ ਰੁਕ ਗਈ। 

ਇਹ ਵੀ ਪੜ੍ਹੋ-  ਸੂਬੇ 'ਚ ਵਧਾਈ ਗਈ ਸੁਰੱਖਿਆ, ਸਪੈਸ਼ਲ DGP ਅਰਪਿਤ ਸ਼ੁਕਲਾ ਨੇ ਅਧਿਕਾਰੀਆਂ ਨੂੰ ਦਿੱਤੇ ਇਹ ਦਿਸ਼ਾ-ਨਿਰਦੇਸ਼

ਐੱਸ. ਐੱਚ. ਓ. ਨੇ ਦੱਸਿਆ ਕਿ ਜਦੋਂ ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਕਤ ਨੌਜਵਾਨਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਵੱਲੋਂ ਸੁੱਟੇ ਗਏ ਪਲਾਸਟਿਕ ਦੇ ਲਿਫ਼ਾਫ਼ੇ ਅਤੇ ਹੈੱਡ ਲਾਈਟ ’ਚੋਂ ਕੁੱਲ 7 ਗ੍ਰਾਮ ਹੈਰੋਇਨ ਬਰਾਮਦ ਹੋਈ। ਫੜੇ ਗਏ ਨੌਜਵਾਨਾਂ ਦੀ ਪਛਾਣ ਮਨਜਿੰਦਰ ਸਿੰਘ ਉਰਫ ਮੀਕਾ ਵਾਸੀ ਪਿੰਡ ਝਿੰਗਡ਼ਾ ਥਾਣਾ ਮੁਕੰਦਪੁਰ ਅਤੇ ਨਵਦੀਪ ਸਿੰਘ ਉਰਫ਼ ਦੀਪੀ ਵਾਸੀ ਪਿੰਡ ਰਟੈਂਡਾ ਥਾਣਾ ਮੁਕੰਦਪੁਰ ਵਜੋਂ ਹੋਈ ਹੈ। ਏ. ਐੱਸ. ਆਈ. ਭੂਸ਼ਣ ਲਾਲ ਨੇ ਦੱਸਿਆ ਕਿ ਕਾਬੂ ਕੀਤੇ ਨੌਜਵਾਨ ਖ਼ਿਲਾਫ਼ ਐੱਨ. ਡੀ. ਪੀ. ਐੱਸ. ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ ਵਾਸੀਆਂ ਲਈ ਜ਼ਰੂਰੀ ਖ਼ਬਰ, ਹੁਣ ਸ਼ਿਕਾਇਤ ਦਰਜ ਕਰਵਾਉਣ ਲਈ ਥਾਣਿਆਂ 'ਚ ਜਾਣ ਦੀ ਲੋੜ ਨਹੀਂ
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


shivani attri

Content Editor

Related News