ਪੈਸੇ ਹੜੱਪਣ ਲਈ ਲੁੱਟ ਦੀ ਝੂਠੀ ਕਹਾਣੀ ਬਣਾ ਕੇ ਪੁਲਸ ਨੂੰ ਗੁੰਮਰਾਹ ਕਰਨ ਵਾਲੇ 2 ਨੌਜਵਾਨ ਗ੍ਰਿਫ਼ਤਾਰ
Friday, Jun 30, 2023 - 01:51 PM (IST)

ਮੁਕੇਰੀਆਂ (ਨਾਗਲਾ)- ਮੁਕੇਰੀਆਂ ਪੁਲਸ ਨੇ ਪੈਸੇ ਹੜੱਪਣ ਲਈ ਲੁੱਟ ਦੀ ਝੂਠੀ ਕਹਾਣੀ ਰਚ ਕੇ ਪੁਲਸ ਨੂੰ ਗੁੰਮਰਾਹ ਕਰਨ ਵਾਲੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਜੋਗਿੰਦਰ ਸਿੰਘ ਨੇ ਦੱਸਿਆ ਕਿ ਬੀਤੀ 28 ਜੂਨ ਨੂੰ ਦੀਪਕ ਤ੍ਰੇਹਨ ਵਾਸੀ ਮੁਕੇਰੀਆਂ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦਾ ਡਰਾਈਵਰ ਚਮਨ ਲਾਲ ਪੁੱਤਰ ਮਹਿੰਦਰ ਸਿੰਘ ਵਾਸੀ ਗੁਜਰ ਕਤਰਾਲਾ ਅਤੇ ਰਮਨ ਕੁਮਾਰ ਪੁੱਤਰ ਗਰੀਬ ਦਾਸ ਵਾਸੀ ਕਾਲੂ ਚਾਂਗ ਪਿੰਡਾਂ ਵਿਚ ਗੈਸ ਸਿਲੰਡਰ ਸਪਲਾਈ ਕਰਕੇ ਵਾਪਸ ਆ ਰਹੇ ਸਨ। ਜਦੋਂ ਉਹ ਮੁਕੇਰੀਆਂ ਆਰਮੀ ਗਰਾਊਂਡ ਨੇੜੇ ਪਹੁੰਚੇ ਤਾਂ ਪਲਸਰ ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨਾਂ ਨੇ ਪਿਸਤੌਲ ਦੀ ਨੋਕ ’ਤੇ ਉਨ੍ਹਾਂ ਕੋਲੋਂ 65 ਹਜ਼ਾਰ ਰੁਪਏ ਲੁੱਟ ਲਏ।
ਇਹ ਵੀ ਪੜ੍ਹੋ-ਨਿੱਜੀ ਹੋਟਲ 'ਚ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼, ਇਤਰਾਜ਼ਯੋਗ ਹਾਲਾਤ 'ਚ ਫੜੇ ਕੁੜੀਆਂ-ਮੁੰਡੇ
ਥਾਣਾ ਮੁਖੀ ਨੇ ਦੱਸਿਆ ਕਿ ਮੌਕੇ ’ਤੇ ਪਹੁੰਚ ਕੇ ਜਦੋਂ ਉਨ੍ਹਾਂ ਸਾਥੀ ਮੁਲਾਜ਼ਮਾਂ ਦੀ ਹਾਜ਼ਰੀ ’ਚ ਸਖ਼ਤੀ ਨਾਲ ਪੁੱਛਗਿੱਛ ਕੀਤੀ ਤਾਂ ਲੁੱਟ-ਖੋਹ ਕਰਨ ਦਾ ਝੂਠਾ ਦਾਅਵਾ ਕਰਨ ਵਾਲੇ ਇਨ੍ਹਾਂ ਦੋ ਨੌਜਵਾਨਾਂ ਨੇ ਦੱਸਿਆ ਕਿ ਪੈਸੇ ਹੜੱਪ ਕਰਨ ਦੇ ਇਰਾਦੇ ਨਾਲ ਉਨ੍ਹਾਂ ਨੇ ਆਪਣੇ ਮਾਲਕ ਨੂੰ ਗਲਤ ਜਾਣਕਾਰੀ ਦਿੱਤੀ।
ਥਾਣਾ ਮੁਖੀ ਨੇ ਦੱਸਿਆ ਕਿ ਉਕਤ ਪੈਸਿਆਂ ’ਚੋਂ 32000 ਰੁਪਏ ਮੁਲਜ਼ਮ ਰਮਨ ਕੁਮਾਰ ਨੇ ਆਪਣੇ ਦੋ ਵੱਖ-ਵੱਖ ਖਾਤਿਆਂ ’ਚ ਟਰਾਂਸਫ਼ਰ ਕਰ ਦਿੱਤੇ, ਜਦਕਿ ਇਨ੍ਹਾਂ ਦੋਸ਼ੀਆਂ ਕੋਲੋਂ 31800 ਰੁਪਏ ਬਰਾਮਦ ਕੀਤੇ ਗਏ ਹਨ। ਥਾਣਾ ਮੁਖੀ ਨੇ ਦੱਸਿਆ ਕਿ ਦੋਵਾਂ ਖ਼ਿਲਾਫ਼ ਧਾਰਾ 379 ਬੀ ਤਹਿਤ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ- ਭੋਗਪੁਰ ਦੇ ਰੈਸਟੋਰੈਂਟ ’ਚ ਤਨਖ਼ਾਹ ਨੂੰ ਲੈ ਕੇ ਹੋਇਆ ਗੁੰਡਾਗਰਦੀ ਦਾ ਨੰਗਾ ਨਾਚ, ਭੰਨੇ ਕੁਰਸੀਆਂ ਤੇ ਟੇਬਲ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani