ਨਸ਼ਾ ਸਪਲਾਈ ਕਰਨ ਵਾਲੇ 2 ਨੌਜਵਾਨ ਪੁਲਸ ਨੇ ਕੀਤੇ ਕਾਬੂ

11/03/2022 6:34:48 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ) : ਜ਼ਿਲ੍ਹਾ ਪੁਲਸ ਮੁਖੀ ਸਰਤਾਜ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਟਾਂਡਾ ਪੁਲਸ ਨੇ ਨਸ਼ਾ ਸਪਲਾਈ ਕਰਨ ਵਾਲੇ 2 ਨੌਜਵਾਨਾਂ ਨੂੰ ਨਸ਼ੇ ਵਾਲੇ ਪਦਾਰਥ ਸਣੇ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਟਾਂਡਾ ਐੱਸ. ਆਈ. ਮਲਕੀਤ ਸਿੰਘ ਨੇ ਦੱਸਿਆ ਕਿ ਡੀ. ਐੱਸ. ਪੀ. ਸਬ-ਡਵੀਜ਼ਨ ਟਾਂਡਾ ਕੁਲਵੰਤ ਸਿੰਘ ਦੀ ਅਗਵਾਈ ’ਚ ਟਾਂਡਾ ਪੁਲਸ ਦੇ ਏ. ਐੱਸ. ਆਈ. ਰਾਜੇਸ਼ ਕੁਮਾਰ ਦੀ ਟੀਮ ਵੱਲੋਂ ਗਸ਼ਤ ਦੌਰਾਨ ਅੱਡਾ ਬੈਂਚਾਂ ਨਜ਼ਦੀਕ 122 ਨਸ਼ੇ ਵਾਲੇ ਪਦਾਰਥ ਸਣੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ  ਰਮਨਦੀਪ ਸਿੰਘ ਉਰਫ ਹੈਪੀ ਪੁੱਤਰ  ਬਾਵਾ ਸਿੰਘ ਵਾਸੀ ਬੈਂਚ ਬਾਜਾਂ ਵਜੋਂ ਹੋਈ ਹੈ ਅਤੇ ਉਸ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਗਿਆ ਹੈ। ਇਸ ਤਰ੍ਹਾਂ ਇਕ ਹੋਰ ਮਾਮਲੇ ’ਚ ਟਾਂਡਾ ਪੁਲਸ ਨੇ ਨਸ਼ਾ ਸਪਲਾਈ ਕਰਨ ਵਾਲੇ ਇਕ ਵਿਅਕਤੀ ਨੂੰ ਨਸ਼ੇ ਸਣੇ ਗ੍ਰਿਫ਼ਤਾਰ ਕੀਤਾ ਹੈ।

PunjabKesari

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਟਾਂਡਾ ਐੱਸ. ਆਈ. ਮਲਕੀਤ ਸਿੰਘ ਨੇ ਦੱਸਿਆ ਕਿ  ਡੀ. ਐੱਸ. ਪੀ. ਸਬ-ਡਵੀਜ਼ਨ ਟਾਂਡਾ ਕੁਲਵੰਤ ਸਿੰਘ ਦੀ ਅਗਵਾਈ ’ਚ ਥਾਣਾ ਟਾਂਡਾ ਅਧੀਨ ਆਉਂਦੇ ਏਰੀਏ ’ਚ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਦੌਰਾਨ ਐੱਸ. ਆਈ. ਪਰਮਿੰਦਰ ਸਿੰਘ ਨੂੰ ਉਸ ਸਮੇਂ ਵੱਡੀ ਸਫ਼ਲਤਾ ਹਾਸਲ ਹੋਈ, ਜਦੋਂ ਗਸ਼ਤ ਦੌਰਾਨ ਪਿੰਡ ਓਹੜਪੁਰ ਰਾਦੀਆ ਨਜ਼ਦੀਕ ਇਕ ਨੌਜਵਾਨ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 252 ਨਸ਼ੇ ਵਾਲੇ ਪਦਾਰਥ ਬਰਾਮਦ ਹੋਏ । ਪੁਲਸ ਦੀ ਗ੍ਰਿਫ਼ਤ ਵਿਚ ਆਏ ਮੁਲਜ਼ਮ ਦੀ ਪਛਾਣ ਗੁਰਬਚਨ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਬੈਂਚ ਬਾਜਾਂ ਵਜੋਂ ਹੋਈ ਹੈ ਅਤੇ ਉਸ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।


Manoj

Content Editor

Related News