ਘਰ ਦੀ ਕੱਢੀ ਦੇਸੀ ਸ਼ਰਾਬ ਦੀਆਂ 20 ਬੋਤਲਾਂ ਸਮੇਤ ਕਾਬੂ

Friday, Jun 08, 2018 - 06:07 AM (IST)

ਨਕੋਦਰ, (ਪਾਲੀ, ਰਜਨੀਸ਼)— ਸਿਟੀ ਪੁਲਸ ਨੇ ਘਰ ਦੀ ਕੱਢੀ ਦੇਸੀ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ।ਜਾਣਕਾਰੀ ਦਿੰਦਿਆਂ ਏ. ਐੱਸ. ਆਈ.  ਸਤਵਿੰਦਰ ਸਿੰਘ ਨੇ ਦੱਸਿਆ ਕਿ ਨੂਰਮਹਿਲ ਰੋਡ 'ਤੇ ਨਾਕਾਬੰਦੀ ਦੌਰਾਨ ਮੁਖਬਰ ਖਾਸ ਨੇ ਆ ਕੇ ਇਤਲਾਹ ਦਿੱਤੀ ਕਿ ਇਕ ਵਿਅਕਤੀ ਸਰਾਂ ਮੁਹੱਲੇ ਵਿਚ ਖੁੱਲ੍ਹੇ ਪਲਾਟ ਵਿਚ ਘਰ ਦੀ ਕੱਢੀ ਦੇਸੀ ਸ਼ਰਾਬ ਵੇਚ ਰਿਹਾ ਹੈ, ਜਿੱਥੇ ਛਾਪਾਮਾਰੀ ਕਰ ਕੇ ਇਕ ਵਿਅਕਤੀ ਨੂੰ ਘਰ ਦੀ ਕੱਢੀ ਦੇਸੀ ਸ਼ਰਾਬ ਦੀਆਂ 20 ਬੋਤਲਾਂ (15,000 ਐੱਮ. ਐੱਲ.) ਸਮੇਤ ਕਾਬੂ ਕੀਤਾ, ਜਿਸ ਦੀ ਪਛਾਣ ਰੋਸ਼ਨ ਲਾਲ ਪੁੱਤਰ ਪਿਆਰਾ ਲਾਲ ਵਾਸੀ ਮੁਹੱਲਾ ਰਹਿਮਾਨਪੁਰਾ ਨਕੋਦਰ ਵਜੋਂ ਹੋਈ ਹੈ, ਜਿਸ ਦੇ ਖਿਲਾਫ ਸਿਟੀ ਥਾਣਾ ਨਕੋਦਰ ਵਿਖੇ ਮਾਮਲਾ ਦਰਜ ਕਰ ਦਿੱਤਾ ਗਿਆ ਹੈ।


Related News