20 ਗ੍ਰਾਮ ਹੈਰੋਇਨ ਬਰਾਮਦ ਤੇ ਔਰਤ ਸਮੇਤ 2 ਗ੍ਰਿਫ਼ਤਾਰ
Monday, May 26, 2025 - 07:15 PM (IST)

ਨਵਾਂਸ਼ਹਿਰ (ਤ੍ਰਿਪਾਠੀ)-ਸੀ. ਆਈ. ਏ. ਸਟਾਫ਼ ਨਵਾਂਸ਼ਹਿਰ ਪੁਲਸ ਨੇ ਇਕ ਔਰਤ ਸਮੇਤ 2 ਵਿਅਕਤੀਆਂ ਨੂੰ 20 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਆਈ. ਜਸਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਨਵਾਂਸ਼ਹਿਰ ਤੋਂ ਬੰਗਾ ਵੱਲ ਮੁੱਖ ਹਾਈਵੇਅ ਪਿੰਡ ਕਰੀਹਾ, ਕਰਿਆਮ, ਖਟਕੜ ਕਲਾਂ ਰਾਹੀਂ ਸ਼ੱਕੀ ਲੋਕਾਂ ਅਤੇ ਵਾਹਨਾਂ ਦੀ ਭਾਲ ’ਚ ਜਾ ਰਹੀ ਸੀ। ਇਸ ਦੌਰਾਨ ਮੁੱਖ ਹਾਈਵੇਅ ਪੁਲ ਜਿੰਦੋਵਾਲ ਨੇੜੇ ਇਕ ਸਿਲਵਰ ਰੰਗ ਦੀ ਸਕੋਡਾ ਕਾਰ ਖੜ੍ਹੀ ਵਿਖਾਈ ਦਿੱਤੀ, ਜਿਸ ਨੇੜੇ ਇਕ ਮੁੰਡਾ ਅਤੇ ਕੁੜੀ ਖੜ੍ਹੇ ਸਨ। ਉਕਤ ਲੜਕੀ ਪੁਲਸ ਪਾਰਟੀ ਨੂੰ ਵੇਖ ਕੇ ਡਰ ਗਈ ਅਤੇ ਉਸ ਨੇ ਹੱਥ ’ਚ ਫੜਿਆ ਪਲਾਸਟਿਕ ਦਾ ਲਿਫ਼ਾਫ਼ਾ ਆਪਣੇ ਸਾਥੀ ਨੂੰ ਦੇ ਦਿੱਤਾ, ਜਿਸ ਨੇ ਲਿਫ਼ਾਫ਼ਾ ਘਾਹ ’ਤੇ ਸੁੱਟ ਦਿੱਤਾ।
ਇਹ ਵੀ ਪੜ੍ਹੋ: Easy ਰਜਿਸਟਰੀ ਸਿਸਟਮ ਦੀ ਸ਼ੁਰੂਆਤ ਮੌਕੇ ਅਰਵਿੰਦ ਕੇਜਰੀਵਾਲ ਨੇ ਦਿੱਤਾ ਵੱਡਾ ਬਿਆਨ
ਐੱਸ. ਆਈ. ਨੇ ਦੱਸਿਆ ਕਿ ਸ਼ੱਕ ਦੇ ਆਧਾਰ ’ਤੇ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਜਦੋਂ ਸੁੱਟੇ ਲਿਫ਼ਾਫ਼ੇ ਦੀ ਜਾਂਚ ਕੀਤੀ ਗਈ ਤਾਂ ਉਸ ’ਚੋਂ 20 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਮੁਲਜ਼ਮ ਦੀ ਪਛਾਣ ਅਜੈ ਕੁਮਾਰ ਉਰਫ਼ ਅਜੈ ਪੁੱਤਰ ਰੁਲਦਾ ਸਿੰਘ ਵਾਸੀ ਪਿੰਡ ਸ਼ੇਰ ਮਜ਼ਰਾ ਥਾਣਾ ਪਸਿਆਣਾ ਜ਼ਿਲ੍ਹਾ ਪਟਿਆਲਾ ਅਤੇ ਰਜਨੀ ਪਤਨੀ ਰਾਹੁਲ ਵਾਸੀ ਦਿੱਲੀ ਹਾਲ ਵਾਸੀ ਪਿੰਡ ਗੜੂਪੜ੍ਹ ਥਾਣਾ ਔੜ ਵਜੋਂ ਹੋਈ ਹੈ। ਐੱਸ. ਆਈ. ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਖ਼ਿਲਾਫ਼ ਸਿਟੀ ਬੰਗਾ ਥਾਣੇ ’ਚ ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ ਕਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਅਗਲੇ 4 ਦਿਨ ਅਹਿਮ! ਮੁੜ ਵਿਗੜੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e