ਹੈਰੋਇਨ ਸਮੇਤ 20 ਸਾਲਾ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

Thursday, Dec 11, 2025 - 02:23 PM (IST)

ਹੈਰੋਇਨ ਸਮੇਤ 20 ਸਾਲਾ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

ਨਵਾਂਸ਼ਹਿਰ (ਤ੍ਰਿਪਾਠੀ)- ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਸ ਨੇ 60 ਗ੍ਰਾਮ ਹੈਰੋਇਨ ਸਮੇਤ 20 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਇੰਸਪੈਕਟਰ ਅਵਤਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਦੌਰਾਨੇ ਗਸ਼ਤ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਭਾਲ ਵਿੱਚ ਥਾਣਾ ਸਿਟੀ ਨਵਾਂਸ਼ਹਿਰ ਤੋਂ ਕਰਿਆਮ ਰੋਡ 'ਤੇ ਰੇਲਵੇ ਰੋਡ ਫਾਟਕਾਂ ਤੋਂ ਨਹਿਰ ਦੀ ਪੁਲੀ ਰਾਹੀਂ ਨਈ ਆਬਾਦੀ ਨਵਾਂਸ਼ਹਿਰ ਵੱਲ ਆ ਰਹੀ ਸੀ। ਜਦੋਂ ਉਹ ਇਕ ਸ਼ਰਾਬ ਦੀ ਦੁਕਾਨ ਨੇੜੇ ਪਹੁੰਚੇ ਤਾਂ ਉਨ੍ਹਾਂ ਨੇ ਇਕ ਨੌਜਵਾਨ ਨੂੰ ਸੜਕ ਕਿਨਾਰੇ ਖੜ੍ਹਾ ਵੇਖਿਆ। ਪੁਲਸ ਪਾਰਟੀ ਨੂੰ ਵੇਖ ਕੇ ਉਹ ਘਬਰਾ ਗਿਆ ਅਤੇ ਆਪਣੀ ਜੇਬ ਵਿੱਚੋਂ ਕੁਝ ਸੜਕ ਕਿਨਾਰੇ ਝਾੜੀਆਂ ਵਿੱਚ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਜਦੋਂ ਸੁੱਟੀ ਹੋਈ ਚੀਜ਼ ਦੀ ਜਾਂਚ ਕੀਤੀ ਗਈ ਤਾਂ 60 ਗ੍ਰਾਮ ਹੈਰੋਇਨ ਬਰਾਮਦ ਹੋਈ।

ਇਹ ਵੀ ਪੜ੍ਹੋ: ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਅਕਾਲੀ ਦਲ ਨੂੰ ਮਿਲਿਆ ਇਸ ਪਾਰਟੀ ਦਾ ਸਮਰਥਨ

ਐੱਸ. ਐੱਚ. ਓ. ਅਵਤਾਰ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗਗਨਦੀਪ ਉਰਫ਼ ਰਵੀ ਪੁੱਤਰ ਦਿਲਬਾਗ ਰਾਮ ਵਾਸੀ ਨਵੀਂ ਆਬਾਦੀ, ਨਵਾਂਸ਼ਹਿਰ ਵਜੋਂ ਹੋਈ ਹੈ। ਐੱਸ. ਐੱਚ. ਓ. ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਪੁਲਸ ਰਿਮਾਂਡ 'ਤੇ ਲਿਆ ਜਾਵੇਗਾ ਤਾਂ ਜੋ ਇਹ ਜਾਣਕਾਰੀ ਇਕੱਠੀ ਕੀਤੀ ਜਾ ਸਕੇ ਕਿ ਹੈਰੋਇਨ ਕਿੱਥੋਂ ਪ੍ਰਾਪਤ ਕੀਤੀ ਗਈ ਸੀ ਅਤੇ ਕਿੱਥੇ ਸਪਲਾਈ ਕੀਤੀ ਜਾਣੀ ਸੀ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ 20 ਸਾਲਾ ਮੁਲਜ਼ਮ ਖ਼ਿਲਾਫ਼ ਪਹਿਲਾਂ ਕੋਈ ਵੀ ਪੁਲਸ ਕੇਸ ਦਰਜ ਨਹੀਂ ਹੈ।

ਇਹ ਵੀ ਪੜ੍ਹੋ: ਜਲੰਧਰ : ਕਾਂਸਟੇਬਲ ਖ਼ੁਦਕੁਸ਼ੀ ਮਾਮਲੇ 'ਚ ਵੱਡਾ ਖ਼ੁਲਾਸਾ! ਹੈਰਾਨੀਜਨਕ ਪਹਿਲੂ ਆਏ ਸਾਹਮਣੇ


author

shivani attri

Content Editor

Related News