ਨਾਬਾਲਗਾ ਨਾਲ ਜਬਰ ਜ਼ਿਨਾਹ ਦੇ ਮਾਮਲੇ ’ਚ ਦੋਸ਼ੀ ਨੂੰ 20 ਸਾਲ ਦੀ ਕੈਦ

Thursday, Nov 07, 2024 - 03:03 PM (IST)

ਨਾਬਾਲਗਾ ਨਾਲ ਜਬਰ ਜ਼ਿਨਾਹ ਦੇ ਮਾਮਲੇ ’ਚ ਦੋਸ਼ੀ ਨੂੰ 20 ਸਾਲ ਦੀ ਕੈਦ

ਜਲੰਧਰ (ਜਤਿੰਦਰ, ਭਾਰਦਵਾਜ)- ਐਡੀਸ਼ਨਲ ਸੈਸ਼ਨ ਜੱਜ ਅਰਚਨਾ ਕੰਬੋਜ ਦੀ ਅਦਾਲਤ ਵੱਲੋਂ ਨਾਬਾਲਗ ਕੁੜੀ ਨਾਲ ਜਬਰ ਜ਼ਿਨਾਹ ਦੇ ਮਾਮਲੇ ’ਚ ਵਿਕਾਸ ਉਰਫ਼ ਮੋਨੂ ਨਿਵਾਸੀ ਫਰੈਂਡਜ਼ ਕਾਲੋਨੀ, ਸੰਸਾਰਪੂਰ ਨੂੰ ਦੋਸ਼ੀ ਕਰਾਰ ਦਿੰਦੇ ਹੋਏ 20 ਸਾਲ ਦੀ ਕੈਦ ਅਤੇ 35 ਹਜ਼ਾਰ ਰੁਪਏ ਜੁਰਮਾਨਾ, ਜੁਰਮਾਨਾ ਨਾ ਦੇਣ ’ਤੇ 6 ਮਹੀਨੇ ਦੀ ਹੋਰ ਕੈਦ ਦੀ ਸਜ਼ਾ ਦਾ ਹੁਕਮ ਸੁਣਾਇਆ ਗਿਆ ਹੈ। ਇਸ ਮਾਮਲੇ ’ਚ 9-3-2023 ਨੂੰ ਥਾਣਾ ਸਦਰ ਦੀ ਪੁਲਸ ਨੇ ਪੀੜਤਾ ਦੀ ਮਾਂ ਦੀ ਸ਼ਿਕਾਇਤ ’ਤੇ ਮਾਮਲਾ ਦਰਜ ਕੀਤਾ ਸੀ। ਜਦ ਕਿ ਇਸੇ ਕੇਸ ’ਚ ਹਰੀਸ਼ ਤੇਜੀ ਉਰਫ਼ ਹਰੀ ਨਿਵਾਸੀ ਫਰੈਂਡਜ਼ ਕਾਲੋਨੀ ਸੰਸਾਰਪੁਰ ਨੂੰ ਦੋਸ਼ ਸਾਬਤ ਨਾ ਹੋਣ ’ਤੇ ਬਰੀ ਕਰਨ ਦਾ ਹੁਕਮ ਸੁਣਾਇਆ ਹੈ।

ਇਹ ਵੀ ਪੜ੍ਹੋ-  ਅਮਰੀਕਾ 'ਚ 5ਵੀਂ ਵਾਰ ਸੰਸਦ ਮੈਂਬਰ ਬਣੇ ਰੋ ਖੰਨਾ ਦਾ ਜਲੰਧਰ ਨਾਲ ਹੈ ਪੁਰਾਣਾ ਨਾਤਾ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

shivani attri

Content Editor

Related News