ਕੁੜੀ ਨਾਲ ਜਬਰ-ਜ਼ਿਨਾਹ ਕਰਨ ਵਾਲੇ ਮੁਲਜ਼ਮ ਨੂੰ ਜਲੰਧਰ ਦੀ ਅਦਾਲਤ ਨੇ ਸੁਣਾਈ ਮਿਸਾਲੀ ਸਜ਼ਾ

Friday, Sep 12, 2025 - 02:41 PM (IST)

ਕੁੜੀ ਨਾਲ ਜਬਰ-ਜ਼ਿਨਾਹ ਕਰਨ ਵਾਲੇ ਮੁਲਜ਼ਮ ਨੂੰ ਜਲੰਧਰ ਦੀ ਅਦਾਲਤ ਨੇ ਸੁਣਾਈ ਮਿਸਾਲੀ ਸਜ਼ਾ

ਜਲੰਧਰ (ਭਾਰਦਵਾਜ, ਜਤਿੰਦਰ)–6 ਸਾਲਾ ਬੱਚੀ ਨਾਲ ਜਬਰ-ਜ਼ਿਨਾਹ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਨੂੰ ਜਲੰਧਰ ਦੀ ਅਦਾਲਤ ਨੇ ਮਿਸਾਲੀ ਸਜ਼ਾ ਸੁਣਾਈ ਹੈ। ਮਿਲੀ ਜਾਣਕਾਰੀ ਮੁਤਾਬਕ ਐਡੀਸ਼ਨਲ ਸੈਸ਼ਨ ਜੱਜ ਅਰਚਨਾ ਕੰਬੋਜ ਦੀ ਅਦਾਲਤ ਵੱਲੋਂ 6 ਸਾਲਾ ਨਾਬਾਲਗ ਬੱਚੀ ਨਾਲ ਜਬਰ-ਜ਼ਿਨਾਹ ਕਰਨ ਦੇ ਮਾਮਲੇ ਵਿਚ ਜਲੰਧਰ ਨਿਵਾਸੀ ਦੀਪਕ ਉਰਫ਼ ਦੀਪੂ ਨੂੰ ਦੋਸ਼ ਸਾਬਿਤ ਹੋ ਜਾਣ ’ਤੇ ਮੁਜਰਮ ਕਰਾਰ ਦਿੰਦੇ ਹੋਏ ਵੱਖ-ਵੱਖ ਧਾਰਾਵਾਂ ਤਹਿਤ 20 ਸਾਲ ਦੀ ਕੈਦ ਅਤੇ 91 ਹਜ਼ਾਰ ਰੁਪਏ ਜੁਰਮਾਨਾ, ਜੁਰਮਾਨਾ ਨਾ ਭਰਨ ’ਤੇ ਮੁਲਜ਼ਮ ਨੂੰ 6 ਮਹੀਨੇ ਦੀ ਵਾਧੂ ਕੈਦ ਦੀ ਸਜ਼ਾ ਦਾ ਹੁਕਮ ਸੁਣਾਇਆ ਗਿਆ ਹੈ। ਇਸ ਮਾਮਲੇ ਵਿਚ ਪੀੜਤਾ ਦੇ ਪਰਿਵਾਰ ਦੀ ਸ਼ਿਕਾਇਤ ’ਤੇ ਥਾਣਾ ਰਾਮਾ ਮੰਡੀ ਦੀ ਪੁਲਸ ਨੇ 6 ਸਤੰਬਰ 2023 ਨੂੰ ਮੁਲਜ਼ਮ ਵਿਰੁੱਧ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ 'ਚ ਸਖ਼ਤ ਹੁਕਮ ਜਾਰੀ, 7 ਨਵੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News