ਨਾਮਜ਼ਦਗੀਆਂ ਦੇ ਆਖਰੀ ਦਿਨ 217 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਭਰੇ, ਕੁੱਲ੍ਹ 286 ਨਾਮਜ਼ਦਗੀ ਪੱਤਰ ਹੋਏ ਪ੍ਰਾਪਤ
Friday, Jun 26, 2026 - 12:19 PM (IST)
ਹੁਸ਼ਿਆਰਪੁਰ (ਘੁੰਮਣ)-ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨਿਕਾਸ ਕੁਮਾਰ ਨੇ ਦੱਸਿਆ ਕਿ ਨਗਰ ਨਿਗਮ ਹੁਸ਼ਿਆਰਪੁਰ ਦੀਆਂ ਆਮ ਚੋਣਾਂ-2026 ਲਈ ਨਾਮਜ਼ਦਗੀਆਂ ਦੇ ਆਖਰੀ ਦਿਨ 217 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕੁੱਲ੍ਹ 286 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਹਨ।
ਇਹ ਵੀ ਪੜ੍ਹੋ: ਪੰਜਾਬ ਪੁਲਸ ਦੇ ਇਨ੍ਹਾਂ ਅਧਿਕਾਰੀਆਂ 'ਤੇ ਡਿੱਗ ਸਕਦੀ ਹੈ ਗਾਜ! ਲਿਆ ਜਾ ਸਕਦੈ ਵੱਡਾ ਐਕਸ਼ਨ
ਉਨ੍ਹਾਂ ਦੱਸਿਆ ਕਿ 26 ਜੂਨ ਨੂੰ ਸਬੰਧਤ ਰਿਟਰਨਿੰਗ ਅਫ਼ਸਰਾਂ ਵੱਲੋਂ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ, ਜਦਕਿ 27 ਜੂਨ ਨੂੰ ਨਾਮਜ਼ਦਗੀਆਂ ਵਾਪਸ ਲੈਣ ਦੀ ਪ੍ਰਕਿਰਿਆ ਪੂਰੀ ਹੋਣ ਉਪਰੰਤ ਚੋਣ ਮੈਦਾਨ ’ਚ ਰਹਿਣ ਵਾਲੇ ਯੋਗ ਉਮੀਦਵਾਰਾਂ ਦੀ ਅੰਤਿਮ ਸੂਚੀ ਜਾਰੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 5 ਜੁਲਾਈ 2026 (ਐਤਵਾਰ) ਨੂੰ ਨਗਰ ਨਿਗਮ ਦੇ 50 ਵਾਰਡਾਂ ’ਚ ਵੋਟਾਂ ਪੈਣਗੀਆਂ।
ਇਹ ਵੀ ਪੜ੍ਹੋ: ਭਾਜਪਾ ਆਗੂ ਮਨੋਰੰਜਨ ਕਾਲੀਆ ਦੀ ਸਿਹਤ ’ਚ ਸੁਧਾਰ, ਹਸਪਤਾਲ ਤੋਂ ਮਿਲੀ ਛੁੱਟੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
