ਕਣਕ ਦੇ ਖਰੀਦ ਸੀਜ਼ਨ ’ਚ ਕਿਸਾਨਾਂ ਨੂੰ 22 ਕਰੋੜ 91 ਲੱਖ ਦੀ ਕੀਤੀ ਗਈ ਅਦਾਇਗੀ : ਡੀ. ਸੀ
Thursday, Apr 22, 2021 - 03:35 PM (IST)

ਜਲੰਧਰ (ਚੋਪੜਾ)–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਚੱਲ ਰਹੇ ਕਣਕ ਦੇ ਖਰੀਦ ਸੀਜ਼ਨ ਦੌਰਾਨ ਜਿਥੇ ਕਿਸਾਨਾਂ ਦੇ ਬੈਂਕ ਖਾਤਿਆਂ ’ਚ 22 ਕਰੋੜ 91 ਲੱਖ ਰੁਪਏ ਦੀ ਅਦਾਇਗੀ ਕੀਤੀ ਗਈ ਹੈ, ਉਥੇ ਹੀ ਲਿਫਟਿੰਗ ਦੇ ਮਾਮਲਿਆਂ ’ਚ ਵੀ ਜਲੰਧਰ ਸੂਬੇ ’ਚ ਅਹਿਮ ਜ਼ਿਲ੍ਹੇ ਵਜੋਂ ਉੱਭਰਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਦੇ ਸਾਰੇ 137 ਖਰੀਦ ਕੇਂਦਰਾਂ ’ਚ ਹੁਣ ਤੱਕ 2,63,438 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ’ਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 2,61,936 ਮੀਟ੍ਰਿਕ ਟਨ ਫਸਲ ਦੀ ਖਰੀਦ ਤੋਂ ਇਲਾਵਾ ਸੂਬੇ ’ਚ ਸਭ ਤੋਂ ਵੱਧ ਲਿਫਟਿੰਗ ਕੀਤੀ ਗਈ ਹੈ। ਇਸ ਦੌਰਾਨ ਕਿਸਾਨਾਂ ਨੇ ਉਨ੍ਹਾਂ ਲਈ ਢੁੱਕਵੇਂ ਖਰੀਦ ਸੀਜ਼ਨ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀਆਂ ਗਈਆਂ ਠੋਸ ਕੋਸ਼ਿਸ਼ਾਂ ਦੀ ਵੀ ਸ਼ਲਾਘਾ ਕੀਤੀ।