ਅਮਰੀਕਾ ਭੇਜਣ ਦੇ ਨਾਂ ''ਤੇ ਟ੍ਰੈਵਲ ਏਜੰਟ ਵੱਲੋਂ 22 ਲੱਖ 94 ਹਜ਼ਾਰ ਦੀ ਠੱਗੀ, ਕੇਸ ਦਰਜ

Tuesday, Aug 06, 2024 - 05:41 PM (IST)

ਅਮਰੀਕਾ ਭੇਜਣ ਦੇ ਨਾਂ ''ਤੇ ਟ੍ਰੈਵਲ ਏਜੰਟ ਵੱਲੋਂ 22 ਲੱਖ 94 ਹਜ਼ਾਰ ਦੀ ਠੱਗੀ, ਕੇਸ ਦਰਜ

ਦਸੂਹਾ (ਝਾਵਰ)-ਥਾਣਾ ਦਸੂਹਾ ਦੇ ਪਿੰਡ ਚੱਕ ਕਾਲਾ ਦੇ ਵਾਸੀ ਪ੍ਰਭਜੋਤ ਸਿੰਘ ਪੁੱਤਰ ਮਨਜੀਤ ਸਿੰਘ ਨੇ ਐੱਸ. ਐੱਸ. ਪੀ. ਹੁਸ਼ਿਆਰਪੁਰ ਨੂੰ ਲਿਖਤੀ ਸ਼ਿਕਾਇਤ ਕੀਤੀ ਕਿ ਟ੍ਰੈਵਲ ਏਜੰਟ ਮਨਜੀਤ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਬੁੱਲਪੁਰ ਜ਼ਿਲ੍ਹਾ ਪਟਿਆਲਾ ਨੇ ਉਸ ਨਾਲ 22 ਲੱਖ 94 ਹਜ਼ਾਰ ਰੁਪਏ ਦੀ ਅਮਰੀਕਾ ਭੇਜਣ ਦੇ ਨਾਂ ’ਤੇ ਠੱਗੀ ਮਾਰੀ ਹੈ।

ਉਸ ਨੇ ਉਸ ਦਾ ਪਾਸਪੋਰਟ ਵੀ ਲੈ ਲਿਆ। ਉਸ ਨੂੰ ਨਾ ਤਾਂ ਪੈਸੇ ਅਤੇ ਪਾਸਪੋਰਟ ਵਾਪਸ ਕੀਤਾ ਉਲਟ ਉਸ ਨੂੰ ਧਮਕੀਆਂ ਦੇਣ ਲੱਗ ਪਿਆ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਦਸੂਹਾ ਦੇ ਏ. ਐੱਸ. ਆਈ. ਮਹਿੰਦਰ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਹੁਸ਼ਿਆਰਪੁਰ ਵੱਲੋਂ ਇਸ ਦੀ ਜਾਂਚ ਡੀ. ਐੱਸ. ਪੀ. ਦਸੂਹਾ ਜਗਦੀਸ਼ ਰਾਜ ਅੱਤਰੀ ਨੂੰ ਸੌਂਪੀ ਗਈ। ਜਾਂਚ ਤੋਂ ਬਾਅਦ ਟ੍ਰੈਵਲ ਏਜੰਟ ਮਨਜੀਤ ਸਿੰਘ ਪੁੱਤਰ ਅਮਰੀਕ ਸਿੰਘ ਦੇ ਵਿਰੁੱਧ ਧਾਰਾ 420 ਆਈ. ਪੀ. ਸੀ. ਅਤੇ ਇਮੀਗ੍ਰੇਸ਼ਨ ਐਕਟ ਅਧੀਨ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਮਾਲ ਗੱਡੀ 'ਤੇ ਚੜ੍ਹ ਕੇ ਰੀਲ ਬਣਾਉਂਦੇ ਵਿਦਿਆਰਥੀ ਨਾਲ ਵਾਪਰਿਆ ਹਾਦਸਾ, ਆਇਆ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News