ਨਾਜਾਇਜ਼ ਸ਼ਰਾਬ ਦੀਆਂ 23 ਬੋਤਲਾਂ ਸਮੇਤ ਕਾਬੂ

04/23/2019 3:29:36 AM

ਟਾਂਡਾ ਉਡ਼ਮੁਡ਼, (ਪੰਡਿਤ)- ਟਾਂਡਾ ਪੁਲਸ ਦੀ ਟੀਮ ਨੇ ਪਿੰਡ ਮੂਨਕਾਂ ਨਜ਼ਦੀਕ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਦੀਆਂ 23 ਬੋਤਲਾਂ ਸਮੇਤ ਕਾਬੂ ਕੀਤਾ ਹੈ। ਟਾਂਡਾ ਪੁਲਸ ਦੇ ਹੈੱਡ ਕਾਂਸਟੇਬਲ ਬਲਵਿੰਦਰ ਸਿੰਘ ਦੀ ਟੀਮ ਵੱਲੋਂ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਮਹਿੰਦਰ ਪੁੱਤਰ ਬੱਤੂ ਰਾਮ ਨਿਵਾਸੀ ਮੂਨਕ ਕਲਾਂ ਦੇ ਰੂਪ ਵਿਚ ਹੋਈ ਹੈ। ਪੁਲਸ ਨੇ ਉਕਤ ਵਿਅਕਤੀ ਦੇ ਕਬਜ਼ੇ ਵਿਚੋਂ ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਬਰਾਮਦ ਕਰਕੇ ਆਬਕਾਰੀ ਐਕਟ ਦੇ ਅਧੀਨ ਮਾਮਲਾ ਦਰਜ ਕਰ ਲਿਆ ਹੈ।


Bharat Thapa

Content Editor

Related News