ਜਲੰਧਰ ''ਚ ''ਯੁੱਧ ਨਸ਼ਿਆਂ ਵਿਰੁੱਧ'' ਮੁਹਿੰਮ ''ਚ ਸ਼ਾਨਦਾਰ ਯੋਗਦਾਨ ਦੇਣ ਲਈ 23 ਪੁਲਸ ਅਧਿਕਾਰੀ ਸਨਮਾਨਤ

Friday, Sep 26, 2025 - 02:57 PM (IST)

ਜਲੰਧਰ ''ਚ ''ਯੁੱਧ ਨਸ਼ਿਆਂ ਵਿਰੁੱਧ'' ਮੁਹਿੰਮ ''ਚ ਸ਼ਾਨਦਾਰ ਯੋਗਦਾਨ ਦੇਣ ਲਈ 23 ਪੁਲਸ ਅਧਿਕਾਰੀ ਸਨਮਾਨਤ

ਜਲੰਧਰ (ਪੰਕਜ, ਕੁੰਦਨ)- ਜਲੰਧਰ ਪੁਲਸ ਲਾਈਨਜ਼ ਵਿੱਚ ਇੱਕ ਵਿਸ਼ੇਸ਼ ਸਮਾਰੋਹ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਵਿਸ਼ੇਸ਼ ਯੋਗਦਾਨ ਪਾਉਣ ਵਾਲੇ 23 ਪੁਲਸ ਅਧਿਕਾਰੀਆਂ ਨੂੰ ਸਨਮਾਨਤ ਕੀਤਾ। ਇਨ੍ਹਾਂ ਵਿੱਚ 5 ਸਬ-ਇੰਸਪੈਕਟਰ, 17 ਅਸਿਸਟੈਂਟ ਸਬ-ਇੰਸਪੈਕਟਰ ਅਤੇ 1 ਹੈੱਡ ਕਾਂਸਟੇਬਲ ਸ਼ਾਮਲ ਸਨ। ਸਾਰੇ ਅਧਿਕਾਰੀਆਂ ਨੂੰ ਸੀਸੀ-1 ਸਰਟੀਫਿਕੇਟ ਦੇ ਨਾਲ-ਨਾਲ ਕੁੱਲ ₹1.20 ਲੱਖ ਨਕਦ ਇਨਾਮ ਦਿੱਤਾ ਗਿਆ।

ਇਹ ਵੀ ਪੜ੍ਹੋ: ਵਿਧਾਨ ਸਭਾ 'ਚ ਬੋਲੇ MLA ਇੰਦਰਜੀਤ ਕੌਰ ਮਾਨ, ਮੌਸਮ ਦੀ ਗਲਤ ਜਾਣਕਾਰੀ ਨੇ ਪੰਜਾਬ ਨੂੰ ਹੜ੍ਹ ਵੱਲ ਧੱਕਿਆ

ਅਧਿਕਾਰੀਆਂ ਦੀ ਹੌਸਲਾ-ਅਫਜ਼ਾਈ ਕਰਦਿਆਂ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕਿਹਾ ਕਿ ਸਾਡੇ ਅਧਿਕਾਰੀਆਂ ਵੱਲੋਂ ਵਿਖਾਈ ਗਈ ਹਿੰਮਤ, ਇਮਾਨਦਾਰੀ ਅਤੇ ਵਫ਼ਾਦਾਰੀ ਨੇ ਨਸ਼ਿਆਂ ਵਿਰੁੱਧ ਲੜਾਈ ਨੂੰ ਹੋਰ ਮਜ਼ਬੂਤ ਕੀਤਾ ਹੈ। ਉਨ੍ਹਾਂ ਦੀ ਸ਼ਾਨਦਾਰ ਕਾਰਗੁਜ਼ਾਰੀ ਜਲੰਧਰ ਪੁਲੀਸ ਦੀ ਅਸਲ ਰੂਹ ਨੂੰ ਦਰਸਾਉਂਦੀ ਹੈ ਅਤੇ ਇੱਕ ਨਸ਼ਾ-ਮੁਕਤ ਸਮਾਜ ਬਣਾਉਣ ਦੇ ਸਾਡੇ ਵਾਅਦੇ ਨੂੰ ਹੋਰ ਪੱਕਾ ਕਰਦੀ ਹੈ। ਇਸ ਮੌਕੇ ‘ਤੇ ਡੀ. ਸੀ. ਪੀ. (ਇਨਵੈਸਟੀਗੇਸ਼ਨ) ਮਨਪ੍ਰੀਤ ਸਿੰਘ ਢਿੱਲੋਂ ਅਤੇ ਏ. ਡੀ. ਸੀ. ਪੀ (ਹੈੱਡਕੁਆਟਰਜ਼) ਸੁਖਵਿੰਦਰ ਸਿੰਘ ਵੀ ਹਾਜ਼ਰ ਸਨ। ਉਨ੍ਹਾਂ ਨੇ ਵੀ ਸਨਮਾਨਤ ਅਧਿਕਾਰੀਆਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਪੁਲੀਸਿੰਗ ਦੇ ਸਭ ਤੋਂ ਉੱਚੇ ਮਾਪਦੰਡਾਂ ਨੂੰ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ।

ਇਹ ਵੀ ਪੜ੍ਹੋ: MIG-21 ਨੂੰ ਅੰਤਿਮ ਵਿਦਾਈ ਦੇਣ ਚੰਡੀਗੜ੍ਹ ਪਹੁੰਚੇ ਰੱਖਿਆ ਮੰਤਰੀ ਰਾਜਨਾਥ ਸਿੰਘ, ਏਅਰ ਚੀਫ਼ ਮਾਰਸ਼ਲ ਨੇ ਭਰੀ ਉਡਾਣ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News