ਕੋਠੀ ’ਚੋਂ 2364 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

06/20/2019 4:38:35 AM

ਫਗਵਾਡ਼ਾ, (ਹਰਜੋਤ)- ਸਿਟੀ ਪੁਲਸ ਨੇ ਖੋਥਡ਼ਾ ਰੋਡ ’ਤੇ ਸਥਿਤ ਮੁਹੱਲਾ ਕੌਂਲਸਰ ’ਚ ਸਥਿਤ ਇਕ ਕੋਠੀ ’ਚ ਛਾਪੇਮਾਰੀ ਕਰ ਕੇ 197 ਪੇਟੀਆਂ ਸ਼ਰਾਬ ਬਰਾਮਦ ਕਰਕੇ ਆਬਕਾਰੀ ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਮਨਜੀਤ ਸਿੰਘ ਤੇ ਐੱਸ. ਐੱਚ. ਓ. ਸਿਟੀ ਵਿਜੈਕੰਵਰ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੁਹੱਲਾ ਕੌਂਲਸਰ ਵਿਖੇ ਇਕ ਕੋਠੀ ’ਚ ਕੁਝ ਵਿਅਕਤੀ ਮਿਲ ਕੇ ਨਾਜ਼ਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰਦੇ ਹਨ। ਜਿਸ ’ਤੇ ਐੱਸ. ਆਈ. ਸੁਖਵਿੰਦਰ ਸਿੰਘ ਅਗਵਾਈ ’ਚ ਟੀਮ ਨੇ ਛਾਪੇਮਾਰੀ ਕੀਤੀ ਅਤੇ ਮੌਕੇ ਤੋਂ 197 ਪੇਟੀਆਂ (2364 ਬੋਤਲਾਂ) ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਹੋਈਆਂ। ਉਨ੍ਹਾਂ ਕਿਹਾ ਕਿ ਛਾਪੇਮਾਰੀ ਦੌਰਾਨ ਉਕਤ ਵਿਅਕਤੀ ਕੋਠੀ ਛੱਡ ਕੇ ਫ਼ਰਾਰ ਹੋ ਗਏ। ਪੁਲਸ ਮੁਲਜ਼ਮ ਦੀ ਭਾਲ ਲਈ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਮੁਲਜ਼ਮ ਨੂੰ ਕਾਬੂ ਕਰ ਲਿਆ ਜਾਵੇਗਾ।


Bharat Thapa

Content Editor

Related News