ਕੈਨੇਡਾ ਦਾ ਫੈਮਿਲੀ ਵੀਜ਼ਾ ਦਿਵਾਉਣ ਦਾ ਝਾਂਸਾ ਦੇ ਕੇ ਠੱਗੇ 24 ਲੱਖ, 2 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ
Friday, Nov 18, 2022 - 12:59 PM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਕੈਨੇਡਾ ਲਈ ਫੈਮਿਲੀ ਵੀਜ਼ਾ ਦਿਵਾਉਣ ਦਾ ਝਾਂਸਾ ਦੇ ਕੇ 24 ਲੱਖ ਰੁਪਏ ਦੀ ਠੱਗੀ ਕਰਨ ਦੇ ਦੋਸ਼ ਵਿਚ ਟਾਂਡਾ ਪੁਲਸ ਨੇ ਦੋ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਟਾਂਡਾ ਐੱਸ. ਆਈ. ਮਲਕੀਅਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਠੱਗੀ ਦਾ ਸ਼ਿਕਾਰ ਹੋਈ ਔਰਤ ਮਨਜੀਤ ਕੌਰ ਪਤਨੀ ਬਲਵੀਰ ਸਿੰਘ ਵਾਸੀ ਸਲੇਮਪੁਰ ਦੀ ਸ਼ਿਕਾਇਤ ਦੇ ਆਧਾਰ 'ਤੇ ਬਿਕਰਮਜੀਤ ਸਿੰਘ ਪੁੱਤਰ ਮੰਗਲ ਵਾਸੀ ਬੱਲੋ ਚੱਕ ਅਤੇ ਸੁਖਦੇਵ ਉਰਫ਼ ਅਸ਼ੋਕ ਪੁੱਤਰ ਅਨੋਖ ਸਿੰਘ ਵਾਸੀ ਰਾਣੀਪਿੰਡ ਦੇ ਖ਼ਿਲਾਫ਼ ਦਰਜ ਕੀਤਾ ਹੈ।
ਇਹ ਵੀ ਪੜ੍ਹੋ : ਬਿਹਾਰ ’ਚ ਪਈ ਰੰਜਿਸ਼ ਦਾ ਜਲੰਧਰ ਆ ਕੇ ਲਿਆ ਬਦਲਾ, 6 ਮਹੀਨਿਆਂ ਤੋਂ ਕਾਤਲ ਬਣਾ ਰਿਹਾ ਸੀ ਇਹ ਯੋਜਨਾ
ਪੁਲਸ ਨੂੰ ਦਿੱਤੇ ਬਿਆਨ ਵਿਚ ਮਨਜੀਤ ਕੌਰ ਨੇ ਦੱਸਿਆ ਕਿ ਉਸ ਨੇ ਉਕਤ ਮੁਲਜ਼ਮਾਂ ਦੇ ਝਾਂਸੇ ਵਿਚ ਆ ਕੇ 2018 ਵਰ੍ਹੇ ਵਿਚ ਆਪਣੇ ਪੁੱਤਰ ਦਿਲਪ੍ਰੀਤ ਸਿੰਘ, ਨੂੰਹ ਗੁਰਪ੍ਰੀਤ ਕੌਰ ਅਤੇ ਉਨ੍ਹਾਂ ਦੇ ਦੋ ਬੱਚਿਆਂ ਨੂੰ ਕੈਨੇਡਾ ਫੈਮਿਲੀ ਵੀਜ਼ੇ ’ਤੇ ਭੇਜਣ ਲਈ 24 ਲੱਖ ਰੁਪਏ ਦਿੱਤੇ ਸਨ। ਜਦੋਂ ਉਹ 4 ਅਕਤੂਬਰ 2018 ਨੂੰ ਮੁਲਜ਼ਮਾਂ ਦੇ ਕਹਿਣ ’ਤੇ ਦਿੱਲੀ ਏਅਰਪੋਰਟ ਪਹੁੰਚੇ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਵੀਜੇ ਅਤੇ ਟਿਕਟਾਂ ਨਕਲੀ ਸਨ। ਬਾਅਦ ਵਿਚ ਜਦੋਂ ਉਨ੍ਹਾਂ ਨੇ ਆਪਣੀ ਰਕਮ ਵਾਪਸ ਮੰਗੀ ਤਾਂ ਮੁਲਜ਼ਮਾਂ ਨੇ ਇਨਕਾਰ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ। ਸ਼ਿਕਾਇਤ ਮਿਲਣ ਉਪਰੰਤ ਡੀ. ਐੱਸ. ਪੀ. ਟਾਂਡਾ ਵੱਲੋਂ ਕੀਤੀ ਜਾਂਚ ਤੋਂ ਬਾਅਦ ਹੁਣ ਟਾਂਡਾ ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਨਕੋਦਰ: ਪ੍ਰੇਮ ਜਾਲ 'ਚ ਫਸਾ ਕੇ ਕੁੜੀ ਨਾਲ ਬਣਾਏ ਸਰੀਰਕ ਸੰਬੰਧ, ਜਦ ਵਿਆਹ ਲਈ ਕਿਹਾ ਤਾਂ ਕੀਤਾ ਇਹ ਕਾਰਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।