ਕੋਰੋਨਾ ਅਜੇ ਖ਼ਤਮ ਨਹੀਂ ਹੋਇਆ ਅਤੇ ਡੇਂਗੂ ਨੇ ਫੜ ਲਿਆ ਜ਼ੋਰ, ਜਲੰਧਰ ''ਚ ਮਿਲੇ 24 ਨਵੇਂ ਕੇਸ

10/01/2022 4:20:44 PM

ਜਲੰਧਰ (ਰੱਤਾ)–ਜਲੰਧਰ ਜ਼ਿਲ੍ਹੇ ’ਚ ਕੋਰੋਨਾ ਜਿੱਥੇ ਪੂਰੀ ਤਰ੍ਹਾਂ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਿਹਾ, ਦੂਜੇ ਪਾਸੇ ਹੁਣ ਡੇਂਗੂ ਨੇ ਵੀ ਪੂਰਾ ਜ਼ੋਰ ਫੜ ਲਿਆ ਹੈ। ਸ਼ੁੱਕਰਵਾਰ ਨੂੰ ਜ਼ਿਲ੍ਹੇ ਵਿਚ 4 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਅਤੇ 24 ਲੋਕਾਂ ਨੂੰ ਡੇਂਗੂ ਬੁਖਾਰ ਹੋਣ ਦੀ ਪੁਸ਼ਟੀ ਹੋਈ। ਜਾਣਕਾਰੀ ਅਨੁਸਾਰ ਸਿਹਤ ਵਿਭਾਗ ਨੂੰ ਕੁੱਲ 4 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ ਤੇ ਇਹ ਚਾਰੋਂ ਜ਼ਿਲ੍ਹੇ ਦੇ ਰਹਿਣ ਵਾਲੇ ਪਾਏ ਗਏ। ਇਸ ਦੇ ਨਾਲ ਹੀ ਵਿਭਾਗ ਵਿਚ ਡੇਂਗੂ ਦੇ ਜਿਹੜੇ ਸ਼ੱਕੀ ਮਰੀਜ਼ਾਂ ਦੇ ਸੈਂਪਲ ਟੈਸਟ ਲਈ ਲਏ ਗਏ ਸਨ, ਉਨ੍ਹਾਂ ਵਿਚੋਂ 24 ਦੀ ਰਿਪੋਰਟ ਪਾਜ਼ੇਟਿਵ ਆਈ ਅਤੇ ਇਨ੍ਹਾਂ ਵਿਚੋਂ ਇਕ ਮਰੀਜ਼ ਸਿਵਲ ਹਸਪਤਾਲ ਅਤੇ ਇਕ ਪੀ. ਜੀ. ਆਈ. ਚੰਡੀਗੜ੍ਹ ਵਿਚ ਇਲਾਜ ਅਧੀਨ ਹੈ। ਜ਼ਿਲੇ ਵਿਚ ਹੁਣ ਤੱਕ ਡੇਂਗੂ ਦੇ 101 ਪਾਜ਼ੇਟਿਵ ਕੇਸ ਮਿਲ ਚੁੱਕੇ ਹਨ।

ਇਹ ਵੀ ਪੜ੍ਹੋ: ਬਿਜਲੀ ਮਹਿਕਮੇ 'ਚ ਤਕਨੀਕੀ ਸਟਾਫ਼ ਦੀ ਘਾਟ, CMD ਵੱਲੋਂ ਦਫ਼ਤਰਾਂ 'ਚ ਬੈਠੇ ਮੁਲਾਜ਼ਮਾਂ ਨੂੰ ਸਖ਼ਤ ਆਦੇਸ਼ ਜਾਰੀ

ਦੂਜੇ ਪਾਸੇ ਵਿਭਾਗ ਦੀਆਂ ਟੀਮਾਂ ਨੇ 1059 ਲੋਕਾਂ ਦੇ ਸੈਂਪਲ ਕੋਰੋਨਾ ਵਾਇਰਸ ਦੀ ਪੁਸ਼ਟੀ ਲਈ ਲਏ ਅਤੇ ਐਕਟਿਵ ਕੇਸਾਂ ਵਿਚੋਂ 2 ਹੋਰ ਮਰੀਜ਼ ਰਿਕਵਰ ਹੋ ਗਏ। ਜ਼ਿਲੇ ਵਿਚ ਹੁਣ ਤੱਕ ਪਾਜ਼ੇਟਿਵ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ 81067 ’ਤੇ ਪਹੁੰਚ ਗਈ ਹੈ ਅਤੇ ਇਨ੍ਹਾਂ ਵਿਚੋਂ 79069 ਮਰੀਜ਼ ਰਿਕਵਰ ਅਤੇ 1983 ਮੌਤ ਦਾ ਸ਼ਿਕਾਰ ਹੋ ਗਏ ਹਨ। ਜ਼ਿਲ੍ਹੇ ਵਿਚ ਹੁਣ ਐਕਟਿਵ ਕੇਸਾਂ ਦੀ ਗਿਣਤੀ 15 ਹੈ।

23 ਬੱਚਿਆਂ ਸਮੇਤ 326 ਲੋਕਾਂ ਨੇ ਲੁਆਈ ਵੈਕਸੀਨ
ਕੋਰੋਨਾ ਵੈਕਸੀਨੇਸ਼ਨ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਜ਼ਿਲ੍ਹੇ ਵਿਚ 326 ਲੋਕਾਂ ਨੂੰ ਵੈਕਸੀਨ ਲਾਈ ਗਈ ਅਤੇ ਇਨ੍ਹਾਂ ਵਿਚ 12 ਤੋਂ 14 ਸਾਲ ਦੇ 23 ਬੱਚੇ ਅਤੇ ਬੂਸਟਰ ਡੋਜ਼ ਲੁਆਉਣ ਵਾਲੇ 209 ਲਾਭਪਾਤਰੀ ਸ਼ਾਮਲ ਹਨ। ਜ਼ਿਲ੍ਹਾ ਟੀਕਾਕਰਨ ਅਧਿਕਾਰੀ ਰਾਕੇਸ਼ ਕੁਮਾਰ ਚੋਪੜਾ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ 1953209 ਲੋਕਾਂ ਨੂੰ ਵੈਕਸੀਨ ਦੀ ਪਹਿਲੀ, 1882641 ਨੂੰ ਦੋਵੇਂ ਡੋਜ਼ ਤੇ 203776 ਲੋਕਾਂ ਨੂੰ ਤਿੰਨੋਂ ਡੋਜ਼ ਲਾਈਆਂ ਜਾ ਚੁੱਕੀਆਂ ਹਨ।

ਇਹ ਵੀ ਪੜ੍ਹੋ: ਜਲੰਧਰ ਸ਼ਹਿਰ ’ਚ ਆਉਣ-ਜਾਣ ਵਾਲੇ ਲੋਕ ਹੋ ਜਾਣ ਸਾਵਧਾਨ, PAP ਚੌਂਕ ’ਚ ਲੱਗਾ ਹੈ ਜਾਮ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News