ਜਲੰਧਰ ’ਚ ਇਕ ਦਿਨ ’ਚ 24954 ਮੀਟ੍ਰਿਕ ਟਨ ਝੋਨੇ ਦੀ ਹੋਈ ਲਿਫਟਿੰਗ, ਪੰਜਾਬ ’ਚੋਂ ਮੋਹਰੀ ਬਣਿਆ ਜ਼ਿਲ੍ਹਾ

Sunday, Oct 22, 2023 - 11:43 AM (IST)

ਜਲੰਧਰ ’ਚ ਇਕ ਦਿਨ ’ਚ 24954 ਮੀਟ੍ਰਿਕ ਟਨ ਝੋਨੇ ਦੀ ਹੋਈ ਲਿਫਟਿੰਗ, ਪੰਜਾਬ ’ਚੋਂ ਮੋਹਰੀ ਬਣਿਆ ਜ਼ਿਲ੍ਹਾ

ਜਲੰਧਰ (ਚੋਪੜਾ)–ਜ਼ਿਲ੍ਹਾ ਪ੍ਰਸ਼ਾਸਨ ਦੇ ਸਾਰਥਕ ਅਤੇ ਅਣਥੱਕ ਯਤਨਾਂ ਨਾਲ ਜਲੰਧਰ ਨੇ ਇਕ ਹੀ ਦਿਨ ਵਿਚ 24954 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਕਰਕੇ ਸੂਬੇ ਭਰ ਵਿਚੋਂ ਮੋਹਰੀ ਜ਼ਿਲ੍ਹਾ ਹੋਣ ਦਾ ਸਥਾਨ ਹਾਸਲ ਕੀਤਾ ਹੈ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਸ਼ਨੀਵਾਰ ਲਗਾਤਾਰ ਤੀਜਾ ਦਿਨ ਸੀ, ਜਦੋਂ ਜ਼ਿਲ੍ਹੇ ਦੀਆਂ 81 ਮੰਡੀਆਂ ਵਿਚ ਝੋਨੇ ਦੀ ਨਿਰਵਿਘਨ ਖ਼ਰੀਦ ਅਤੇ ਭੁਗਤਾਨ ਵਿਚ ਜਲੰਧਰ ਮੋਹਰੀ ਰਿਹਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤਕ 2088861 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿਚੋਂ 206474 ਮੀਟ੍ਰਿਕ ਟਨ ਝੋਨਾ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ, ਜੋ ਝੋਨੇ ਦੀ ਆਮਦ ਦਾ 99 ਫ਼ੀਸਦੀ ਹੈ। ਉਨ੍ਹਾਂ ਦੱਸਿਆ ਕਿ ਜਲੰਧਰ ਤੋਂ ਬਾਅਦ ਪਟਿਆਲਾ ਵਿਚ ਇਕ ਦਿਨ ਵਿਚ 19015 ਮੀਟ੍ਰਿਕ ਟਨ, ਕਪੂਰਥਲਾ ਵਿਚ 17744 ਮੀਟ੍ਰਿਕ ਟਨ ਅਤੇ ਹੁਸ਼ਿਆਰਪੁਰ ਵਿਚ 15459 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ। ਕਿਸਾਨਾਂ ਨੂੰ ਹੁਣ ਤਕ 428 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ, ਜੋ ਕਿ ਤੈਅ ਸਮੇਂ ਵਿਚ ਕੀਤੀ ਜਾਣ ਵਾਲੀ 357 ਕਰੋੜ ਰੁਪਏ ਦੀ ਅਦਾਇਗੀ ਤੋਂ 71 ਕਰੋੜ ਰੁਪਏ ਜ਼ਿਆਦਾ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਤਿਉਹਾਰਾਂ ਮੌਕੇ ਪਟਾਕੇ ਚਲਾਉਣ ਨੂੰ ਲੈ ਕੇ DC ਵੱਲੋਂ ਸਖ਼ਤ ਹੁਕਮ ਜਾਰੀ, ਸਮਾਂ ਵੀ ਕੀਤਾ ਤੈਅ

ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਦੀਆਂ ਫ਼ਸਲਾਂ ਦੀ ਸਮੇਂ ’ਤੇ ਖ਼ਰੀਦ, ਵੰਡ ਅਤੇ ਭੁਗਤਾਨ ਲਈ ਵਚਨਬੱਧ ਹੈ ਤਾਂ ਕਿ ਕਿਸਾਨਾਂ ਨੂੰ ਪੂਰੀ ਖ਼ਰੀਦ ਪ੍ਰਕਿਰਿਆ ਦੌਰਾਨ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੰਡੀਆਂ ਵਿਚ ਫ਼ਸਲ ਆਉਣ ਤੋਂ ਬਾਅਦ ਨਿਰਧਾਰਿਤ ਸਮੇਂ ਅੰਦਰ ਉਸ ਦੀ ਖ਼ਰੀਦ ਕੀਤੀ ਜਾਵੇ ਅਤੇ ਉਸ ਦਾ ਭੁਗਤਾਨ ਯਕੀਨੀ ਬਣਾਇਆ ਜਾਵੇ। ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿਚ ਹਰ ਤਰ੍ਹਾਂ ਦੀਆਂ ਸਹੂਲਤਾਂ ਦੇਣ ਦੇ ਨਾਲ-ਨਾਲ ਪੂਰੇ ਖ਼ਰੀਦ ਸੀਜ਼ਨ ਦੌਰਾਨ ਪਹਿਲਾ ਸਥਾਨ ਬਣਾਈ ਰੱਖਣਾ ਯਕੀਨੀ ਬਣਾਇਆ ਜਾਵੇ। ਇਹ ਯਕੀਨੀ ਬਣਾਇਆ ਜਾਵੇ ਕਿ ਪੂਰੀ ਖ਼ਰੀਦ ਪ੍ਰਕਿਰਿਆ ਉਚਿਤ ਢੰਗ ਨਾਲ ਚੱਲੇ ਅਤੇ ਲਾਪ੍ਰਵਾਹ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਮਾਂ-ਪਿਓ ਤੇ ਭਰਾ ਦਾ ਗੋਲ਼ੀਆਂ ਮਾਰ ਕੇ ਕਤਲ ਕਰਨ ਵਾਲਾ 3 ਦਿਨ ਦੇ ਰਿਮਾਂਡ 'ਤੇ, ਪੁੱਛਗਿੱਛ 'ਚ ਖੋਲ੍ਹੇ ਵੱਡੇ ਰਾਜ਼

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News