ਸੁਸ਼ੀਲ ਰਿੰਕੂ ਦੀ ਮਿਹਨਤ ਰੰਗ ਲਿਆਈ, ਕੇਂਦਰ ਨੇ ਅੰਤਰਰਾਸ਼ਟਰੀ ਮਿਊਜ਼ੀਅਮ ਬਣਾਉਣ ਲਈ ਜਾਰੀ ਕੀਤੇ 25 ਕਰੋੜ
Friday, Nov 08, 2024 - 10:55 AM (IST)
ਜਲੰਧਰ (ਗੁਲਸ਼ਨ)–ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਜਲੰਧਰ ਤੋਂ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਦੀ ਮਿਹਨਤ ਰੰਗ ਲਿਆਈ ਹੈ। ਪੰਜਾਬ ਵਿਚ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਉਸ ਨੂੰ ਪ੍ਰਫੁੱਲਿਤ ਕਰਨ ਲਈ ਸਾਬਕਾ ਸੰਸਦ ਮੈਂਬਰ ਦੀ ਮੰਗ ’ਤੇ ਕੇਂਦਰ ਸਰਕਾਰ ਨੇ ਫਿਰੋਜ਼ਪੁਰ ਵਿਚ ਸਥਿਤ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸਮਾਧੀ ਸਥਾਨ ਹੁਸੈਨੀਵਾਲਾ ਨੂੰ ਵਿਕਸਿਤ ਕਰਨ ਲਈ 25 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ।
ਵਰਣਨਯੋਗ ਹੈ ਕਿ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਕੇਂਦਰੀ ਸੱਭਿਆਚਾਰ ਅਤੇ ਸੈਰ-ਸਪਾਟਾ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਦਿੱਲੀ ਵਿਚ ਮੁਲਾਕਾਤ ਕਰ ਕੇ ਹੁਸੈਨੀਵਾਲਾ ਇਲਾਕੇ ਨੂੰ ਵਿਕਸਿਤ ਕਰਨ ਲਈ ਮੰਗ-ਪੱਤਰ ਦਿੱਤਾ ਸੀ। ਰਿੰਕੂ ਨੇ ਫੰਡ ਜਾਰੀ ਹੋਣ ’ਤੇ ਕੇਂਦਰੀ ਮੰਤਰੀ ਸ਼ੇਖਾਵਤ ਦਾ ਧੰਨਵਾਦ ਕੀਤਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਦੇਹ ਵਪਾਰ ਦਾ ਪਰਦਾਫਾਸ਼, ਰੰਗਰਲੀਆਂ ਮਨਾਉਂਦੇ ਮੁੰਡੇ-ਕੁੜੀਆਂ ਨੂੰ ਇਤਰਾਜ਼ਯੋਗ ਹਾਲਾਤ 'ਚ ਫੜ੍ਹਿਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8