ਤੂੜੀ ਵਾਲੇ ਕਮਰੇ ’ਚੋਂ 25 ਕਿਲੋ ਲਾਹਣ ਬਰਾਮਦ, ਮੁਲਜ਼ਮ ਗ੍ਰਿਫ਼ਤਾਰ
Monday, Mar 25, 2024 - 06:03 PM (IST)

ਜਲੰਧਰ (ਮਹੇਸ਼)-ਜੰਡਿਆਲਾ ਪੁਲਸ ਚੌਂਕੀ, ਥਾਣਾ ਸਦਰ ਜਮਸ਼ੇਰ ਨੇ 25 ਕਿਲੋ ਲਾਹਣ ਸਮੇਤ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ | ਐੱਸ. ਐੱਚ. ਓ. ਸਦਰ ਜਗਦੀਪ ਸਿੰਘ ਗਿੱਲ ਨੇ ਦੱਸਿਆ ਕਿ ਜੰਡਿਆਲਾ ਪੁਲਸ ਚੌਂਕੀ ਦੇ ਇੰਚਾਰਜ ਜਸਵੀਰ ਚੰਦ ਦੀ ਅਗਵਾਈ ਹੇਠ ਜਲੰਧਰ ਮੋੜ ਜੰਡਿਆਲਾ ’ਤੇ ਕੀਤੀ ਗਈ ਵਿਸ਼ੇਸ਼ ਨਾਕਾਬੰਦੀ ਦੌਰਾਨ ਐੱਚ. ਸੀ. ਨਿਰੰਜਨ ਦਾਸ ਵੱਲੋਂ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕੀਤੇ ਗਏ ਉਕਤ ਮੁਲਜ਼ਮ ਦੀ ਪਛਾਣ ਪਰਮਿੰਦਰ ਸਿੰਘ ਮਾਣਕੀ ਪੁੱਤਰ ਹਰਭਜਨ ਸਿੰਘ ਨਿਵਾਸੀ ਪੱਤੀ ਧੁਨੀ ਕੀ ਜੰਡਿਆਲਾ, ਥਾਣਾ ਸਦਰ ਜਲੰਧਰ ਵਜੋਂ ਹੋਈ ਹੈ।
ਮੁਲਜ਼ਮ ਕੋਲੋਂ ਬਰਾਮਦ ਹੋਈ ਲਾਹਣ ਉਸ ਨੇ ਘਰ ਦੇ ਨਾਲ ਹੀ ਬਣੀ ਹਵੇਲੀ ਦੇ ਤੂੜੀ ਵਾਲੇ ਕਮਰੇ ਵਿਚ ਇਕ ਡਰੰਪ ’ਚ ਰੱਖੀ ਹੋਈ ਸੀ। ਉਸ ਖ਼ਿਲਾਫ਼ ਥਾਣਾ ਸਦਰ ਜਮਸ਼ੇਰ ਵਿਚ 61/1/14 ਐਕਸਾਈਜ਼ ਐਕਟ ਤਹਿਤ 59 ਨੰਬਰ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ। ਮੁਲਜ਼ਮ ਪਰਮਿੰਦਰ ਸਿੰਘ ਮਾਣਕੀ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ ਅਤੇ ਜੱਜ ਸਾਹਿਬ ਨੇ ਉਸ ਨੂੰ ਜੁਡੀਸ਼ੀਅਲ ਰਿਮਾਂਡ ’ਤੇ ਜੇਲ੍ਹ ਭੇਜਣ ਦੇ ਹੁਕਮ ਜਾਰੀ ਕਰ ਦਿੱਤੇ।
ਇਹ ਵੀ ਪੜ੍ਹੋ: 'ਹੋਲੀ' ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਨਹਿਰ 'ਚ ਡੁੱਬਣ ਨਾਲ ਨੌਜਵਾਨ ਦੀ ਮੌਤ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8