ਵਿਦੇਸ਼ ਭੇਜਣ ਦੇ ਨਾਂ ’ਤੇ ਮਾਰੀ 25 ਲੱਖ ਦੀ ਠੱਗੀ
Friday, Jan 31, 2025 - 02:27 PM (IST)
ਬੰਗਾ (ਰਾਕੇਸ਼ ਅਰੋੜਾ)- ਥਾਣਾ ਸਿਟੀ ਬੰਗਾ ਪੁਲਸ ਵੱਲੋਂ ਵਿਦੇਸ਼ ਭੇਜਣ ਦੇ ਨਾਂ ’ਤੇ 25 ਲੱਖ ਦੀ ਠੱਗੀ ਮਾਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਐੱਸ. ਐੱਚ. ਓ. ਸਿਟੀ ਐੱਸ. ਆਈ. ਮਨਜੀਤ ਕੌਰ ਨੇ ਦੱਸਿਆ ਕਿ ਕਿਰਨਦੀਪ ਕੌਰ ਪਤਨੀ ਸੂਰਜ ਸਿੰਘ ਨਿਵਾਸੀ ਭਗਵਾਨਪੁਰ ਥਾਣਾ ਲਾਬੜਾ ਜ਼ਿਲ੍ਹਾ ਜਲੰਧਰ ਨੇ ਸੀਨੀਅਰ ਪੁਲਸ ਕਪਤਾਨ ਸ਼ਹੀਦ ਭਗਤ ਸਿੰਘ ਨਗਰ ਨੂੰ ਇਕ ਸ਼ਿਕਾਇਤ ਦਰਜ ਕਰਵਾਈ ਕਿ ਜੀਵਨ ਕੁਮਾਰ ਪੁੱਤਰ ਮੂਲ ਰਾਜ ਨਿਵਾਸੀ ਕੋਤ ਫਤੂਹੀ ਜ਼ਿਲ੍ਹਾ ਹੁਸ਼ਿਆਰਪੁਰ ਨੇ ਉਸ ਤੋਂ ਉਸ ਦੇ ਬੱਚਿਆ ਨੂੰ ਵਿਦੇਸ਼ ਭੇਜਣ ਦੇ ਨਾਂ ’ਤੇ ਵੱਖ-ਵੱਖ ਤਾਰੀਖ਼ਾਂ ਨੂੰ ਪੈਸੇ ਲੈ ਕੇ 25 ਲੱਖ ਰੁਪਏ ਦੀ ਠੱਗੀ ਮਾਰੀ ਹੈ।
ਇਹ ਵੀ ਪੜ੍ਹੋ : ਟਰੰਪ ਦੀ ਸਖ਼ਤੀ ਨੇ ਪੰਜਾਬੀਆਂ ਸਣੇ ਹੋਰਾਂ ਦੇ ਡੁੱਬੋ 'ਤੇ ਅਰਬਾਂ ਰੁਪਏ! ਪਰਿਵਾਰਾਂ ਦੀ ਉੱਡੀ ਰਾਤਾਂ ਦੀ ਨੀਂਦ
ਜਿਸ ’ਤੇ ਜ਼ਿਲ੍ਹਾ ਸੀਨੀਅਰ ਪੁਲਸ ਕਪਤਾਨ ਵੱਲੋਂ ਮਿਲੀ ਸ਼ਿਕਾਇਤ 'ਤੇ ਇਸ ਦੀ ਬਾਰੀਕੀ ਨਾਲ ਜਾਂਚ ਕਰਵਾਈ ਗਈ ਅਤੇ ਜਾਂਚ ਦੀ ਮਿਲੀ ਰਿਪੋਰਟ ਉਪੰਰਤ ਕਾਨੂੰਨੀ ਪੱਖ ਜਾਣਨ ਉਪੰਰਤ ਥਾਣਾ ਸਿਟੀ ਬੰਗਾ ਪੁਲਸ ਨੂੰ ਉਕਤ ਵਿਅਕਤੀ ਖ਼ਿਲਾਫ਼ 420 ਅਧੀਨ ਮਾਮਲਾ ਦਰਜ ਕਰਨ ਦੇ ਆਦੇਸ਼ ਦਿੱਤੇ ਗਏ।
ਐੱਸ. ਐੱਚ. ਓ .ਸਿਟੀ ਮਨਜੀਤ ਕੌਰ ਨੇ ਦੱਸਿਆ ਕਿ ਸੀਨੀਅਰ ਪੁਲਸ ਕਪਤਾਨ ਵੱਲੋਂ ਮਿਲੇ ਆਦੇਸ਼ਾਂ ’ਤੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਜਿਸ ਨੂੰ ਕਾਬੂ ਕਰਨ ਲਈ ਪੁਲਸ ਪਾਰਟੀ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਉਕਤ ਵਿਅਕਤੀ ਨੂੰ ਕਾਬੂ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ : ਹੱਸਦਾ-ਖੇਡਦਾ ਉੱਜੜਿਆ ਪਰਿਵਾਰ, ਮਾਪਿਆਂ ਦੇ 20 ਸਾਲਾ ਪੁੱਤ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e