ਜੇ. ਡੀ. ਏ. ਵੱਲੋਂ ਪਾਲਿਸੀ ਦੇ ਨਿਯਮਾਂ ਨੂੰ ਪੂਰਾ ਨਾ ਕਰਨ ’ਤੇ 252 ਨਾਜਾਇਜ਼ ਕਾਲੋਨੀਆਂ ਦੀਆਂ ਅਰਜ਼ੀਆਂ ਰੱਦ

11/28/2022 5:11:46 PM

ਜਲੰਧਰ (ਖੁਰਾਣਾ)- ਜ਼ਿਲ੍ਹੇ ’ਚ ਅਣ-ਅਧਿਕਾਰਤ ਕਾਲੋਨੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਜਲੰਧਰ ਵਿਕਾਸ ਅਥਾਰਿਟੀ (ਜੇ. ਡੀ. ਏ.) ਨੇ ਸੂਬਾ ਸਰਕਾਰ ਦੀ ਰੈਗੂਲਰਾਈਜ਼ੇਸ਼ਨ ਨੀਤੀ ਤਹਿਤ ਨਿਰਧਾਰਿਤ ਮਾਪਦੰਡਾਂ ਨੂੰ ਪੂਰਾ ਨਾ ਕਰਨ ਕਰਕੇ ਅਜਿਹੀਆਂ 252 ਕਲੋਨੀਆਂ ਨੂੰ ਰੈਗੂਲਰ ਕਰਨ ਦੀਆਂ ਅਰਜ਼ੀਆਂ ਨੂੰ ਰੱਦ ਕਰ ਦਿੱਤਾ ਹੈ।
ਇਸ ਸਬੰਧੀ ਮੁੱਖ ਪ੍ਰਸ਼ਾਸਕ (ਜਲੰਧਰ ਵਿਕਾਸ ਅਥਾਰਟੀ) ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਜ਼ਿਆਦਾਤਰ ਰੱਦ ਕੀਤੀਆਂ ਗਈਆਂ ਅਰਜ਼ੀਆਂ ਰੈਗੂਲਰਾਈਜ਼ੇਸ਼ਨ ਨੀਤੀ ਦੇ ਨਿਯਮਾਂ ਤੇ ਸ਼ਰਤਾਂ ਨੂੰ ਪੂਰਾ ਨਹੀਂ ਕਰਦੀਆਂ ਸਨ। ਇਸੇ ਤਰ੍ਹਾਂ ਜੇ. ਡੀ. ਏ. ਵੱਲੋਂ ਵਾਰ-ਵਾਰ ਨੋਟਿਸ ਦਿੱਤੇ ਜਾਣ ਦੇ ਬਾਵਜੂਦ ਇਨ੍ਹਾਂ ਕਲੋਨੀਆਂ ਦੇ ਪ੍ਰਮੋਟਰ ਸਰਕਾਰ ਵੱਲੋਂ ਨਿਰਧਾਰਤ ਲੋੜੀਂਦੀ ਰੈਗੂਲਰਾਈਜ਼ੇਸ਼ਨ ਫੀਸ ਜਮ੍ਹਾ ਕਰਵਾਉਣ ’ਚ ਅਸਫਲ ਰਹੇ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਅਣ-ਅਧਿਕਾਰਤ ਕਾਲੋਨੀਆਂ ਕੱਟਣ ਖ਼ਿਲਾਫ਼ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਈ ਗਈ ਹੈ।

ਇਹ ਵੀ ਪੜ੍ਹੋ :  ਦੁਖ਼ਦਾਇਕ ਖ਼ਬਰ: ਚੰਗੇ ਭਵਿੱਖ ਖ਼ਾਤਿਰ ਅਮਰੀਕਾ ਗਏ ਜਲੰਧਰ ਦੇ ਨੌਜਵਾਨ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ

ਉਨ੍ਹਾਂ ਇਹ ਵੀ ਦੱਸਿਆ ਕਿ 135 ਕੇਸਾਂ ’ਚ ਐੱਫ. ਆਈ. ਆਰ. ਦਰਜ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਕੀਤੀ ਗਈ ਹੈ, ਜਦਕਿ ਅਧਿਕਾਰੀਆਂ ਵੱਲੋਂ ਸਰਕਾਰੀ ਪ੍ਰਵਾਨਗੀ ਤੋਂ ਬਿਨਾਂ ਵਿਕਸਤ ਕੀਤੀਆਂ 40 ਹੋਰ ਕਾਲੋਨੀਆਂ ਦੀ ਵੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਨੂੰ ਵੀ ਐਕਟ ਦੀਆਂ ਧਾਰਾਵਾਂ ਅਨੁਸਾਰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਦੱਸਿਆ ਕਿ ਸਬੰਧਤ ਜ਼ਿਲਿਆਂ ਦੇ ਪੁਲਸ ਅਧਿਕਾਰੀਆਂ ਨੂੰ ਐੱਫ. ਆਈ. ਆਰ. ਦਰਜ ਕਰਨ ਦੀਆਂ ਸਿਫ਼ਾਰਸ਼ਾਂ ਕੀਤੀਆਂ ਗਈਆਂ ਹਨ ਤਾਂ ਜੋ ਅਣ-ਅਧਿਕਾਰਤ ਕਾਲੋਨੀਆਂ ਵਿਰੁੱਧ ਪੀ. ਏ. ਪੀ. ਆਰ. ਏ. ਐਕਟ ਅਨੁਸਾਰ ਬਣਦੀ ਕਾਰਵਾਈ ਅਮਲ ’ਚ ਲਿਆਂਦੀ ਜਾ ਸਕੇ।

ਇਹ ਵੀ ਪੜ੍ਹੋ : ਡਰਾਈਵਰ ਦੀ ਅੱਖ ਲੱਗਣ ਕਾਰਨ ਪਰਿਵਾਰ 'ਚ ਵਿਛੇ ਸੱਥਰ, ਫਿਲੌਰ ਵਿਖੇ ਭਿਆਨਕ ਹਾਦਸੇ ਨੇ ਲਈਆਂ 2 ਜਾਨਾਂ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

shivani attri

This news is Content Editor shivani attri