ਮੇਲੇ ’ਚ ਕਰੰਟ ਲੱਗਣ ਕਾਰਨ 26 ਸਾਲਾ ਨੌਜਵਾਨ ਦੀ ਮੌਤ

Saturday, Jul 02, 2022 - 04:53 PM (IST)

ਮੇਲੇ ’ਚ ਕਰੰਟ ਲੱਗਣ ਕਾਰਨ 26 ਸਾਲਾ ਨੌਜਵਾਨ ਦੀ ਮੌਤ

ਮੱਲੀਆਂ ਕਲਾਂ (ਟੁੱਟ) : ਨਕੋਦਰ-ਕਪੂਰਥਲਾ ਮਾਰਗ ’ਤੇ ਸਥਿਤ ਪਿੰਡ ਚੂਹੜ ਵਿਖੇ ਇਕ ਦਰਗਾਹ ’ਤੇ ਚੱਲ ਰਹੇ ਮੇਲੇ ਦੌਰਾਨ ਇਕ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਮੌਕੇ ਤੋਂ ਮਿਲੀ ਜਾਣਕਾਰੀ ਮੁਤਾਬਕ ਹਰਦੀਪ ਸਿੰਘ ਪੁੱਤਰ ਕਾਲਾ (26) ਜੋ ਦਰਗਾਹ ’ਤੇ ਬਿਜਲੀ ਦਾ ਕੰਮ ਕਰ ਰਿਹਾ ਸੀ। ਅਚਾਨਕ ਹੀ ਇਕ ਬਿਜਲੀ ਦੇ ਜੋੜ ਤੋਂ ਉਸ ਨੂੰ ਕਰੰਟ ਲੱਗ ਗਿਆ, ਨੌਜਵਾਨ ਨੂੰ ਗੰਭੀਰ ਹਾਲਤ ’ਚ ਪ੍ਰਾਈਵੇਟ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਡਾਕਟਰਾਂ ਦੀ ਟੀਮ ਨੇ ਇਲਾਜ ਦੌਰਾਨ ਉਕਤ ਨੌਜਵਾਨ ਨੂੰ ਮ੍ਰਿਤਕ ਐਲਾਨ ਦਿੱਤਾ। ਉਕਤ ਨੌਜਵਾਨ ਦਾ ਪਿੰਡ ਦੇ ਸ਼ਮਸ਼ਾਨਘਾਟ ’ਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਦਾ ਪੰਜਾਬੀਆਂ ਨੂੰ ਵੱਡਾ ਤੋਹਫ਼ਾ, ਬਿਜਲੀ ਬਿੱਲਾਂ ਨੂੰ ਲੈ ਕੇ ਕੀਤਾ ਨਵਾਂ ਐਲਾਨ


author

Manoj

Content Editor

Related News