ਹੁਸ਼ਿਆਰਪੁਰ ਜ਼ਿਲ੍ਹੇ ’ਚ ਕੋਰੋਨਾ ਦੇ 28 ਨਵੇਂ ਪਾਜ਼ੇਟਿਵ ਕੇਸ, ਡੇਂਗੂ ਦੇ ਮਰੀਜ਼ਾਂ ਦੀ ਗਿਣਤੀ 201

10/28/2020 11:11:13 PM

ਹੁਸ਼ਿਆਰਪੁਰ, (ਘੁੰਮਣ)- ਜ਼ਿਲ੍ਹੇ ਵਿਚ ਹੁਣ ਤੱਕ ਡੇਂਗੂ ਦੇ 201 ਕੇਸ ਰਿਪੋਰਟ ਹੋਏ ਹਨ। ਇਨ੍ਹਾਂ ਵਿਚ 5 ਨਵੇਂ ਕੇਸ ਵੀ ਸ਼ਾਮਲ ਹਨ, ਜਿਨ੍ਹਾਂ ਵਿਚ 3 ਅਰਬਨ ਏਰੀਏ ਅਤੇ 2 ਰੂਰਲ ਨਾਲ ਸਬੰਧਤ ਹਨ। ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਡੇਂਗੂ ਰੋਗ ਦੇ ਲੱਛਣ ਹੋਣ ਤਾਂ ਅਜਿਹੇ ਹਾਲਾਤਾਂ ਵਿਚ ਨਜ਼ਦੀਕੀ ਸਰਕਾਰੀ ਹਸਪਤਾਲ ਨਾਲ ਸੰਪਰਕ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲਾਂ ’ਚ ਡੇਂਗੂ ਸਬੰਧੀ ਟੈਸਟ ਅਤੇ ਇਲਾਜ ਮੁਫ਼ਤ ਹੁੰਦਾ ਹੈ।

ਉਨ੍ਹਾਂ ਦੱਸਿਆ ਕਿ ਜ਼ਿਲੇ ਵਿਚ ਕੋਰੋਨਾ ਪਾਜ਼ੇਟਿਵ ਦੇ ਅੱਜ 28 ਨਵੇਂ ਮਰੀਜ਼ ਰਿਪੋਰਟ ਹੋਏ ਹਨ, ਜਿਨ੍ਹਾਂ ਵਿਚ 10 ਕੇਸ ਹੁਸ਼ਿਆਰਪੁਰ ਦੇ ਸ਼ਹਿਰੀ ਇਲਾਕੇ ਅਤੇ 18 ਹੋਰ ਬਲਾਕਾਂ ਨਾਲ ਸਬੰਧਤ ਹਨ। ਇਸਦੇ ਨਾਲ ਹੀ ਜ਼ਿਲੇ ਵਿਚ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 6104 ਹੋ ਗਈ ਹੈ। ਜ਼ਿਲੇ ਵਿਚ ਪਿਛਲੇ 24 ਘੰਟੇ ਦੌਰਾਨ ਕੋਰੋਨਾ ਪਾਜ਼ੇਟਿਵ 70 ਸਾਲਾ ਇਕ ਔਰਤ ਨਿਵਾਸੀ ਨਸਰਾਲਾ ਦੀ ਮੌਤ ਆਈ. ਵੀ. ਵਾਈ. ਹਸਪਤਾਲ ਵਿਖੇ ਹੋ ਗਈ, ਜਿਸ ਨਾਲ ਜ਼ਿਲੇ ਵਿਚ ਮ੍ਰਿਤਕਾਂ ਦੀ ਕੱੁਲ ਗਿਣਤੀ 208 ਹੋ ਗਈ ਹੈ। ਜ਼ਿਲੇ ਵਿਚ 5652 ਮਰੀਜ਼ ਰਿਕਵਰ ਕਰ ਚੁੱਕੇ ਹਨ ਅਤੇ ਐਕਟਿਵ ਕੇਸਾਂ ਦੀ ਗਿਣਤੀ 244 ਹੈ।

ਉਨ੍ਹਾਂ ਦੱਸਿਆ ਕਿ ਜ਼ਿਲੇ ਵਿਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 1,52,432 ਹੋ ਗਈ ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 1,44,792 ਸੈਂਪਲ ਨੈਗੇਟਿਵ, ਜਦਕਿ 2622 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ ਅਤੇ 132 ਸੈਂਪਲ ਇਨਵੈਲਿਡ ਹਨ।

Bharat Thapa

This news is Content Editor Bharat Thapa