ਕਪੂਰਥਲਾ ਜ਼ਿਲ੍ਹੇ ’ਚ 28 ਹਜ਼ਾਰ ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਖ਼ਰੀਦ, ਕਿਸਾਨਾਂ ਨੂੰ 54.35 ਕਰੋੜ ਰੁਪਏ ਦੀ ਅਦਾਇਗੀ
Thursday, Oct 02, 2025 - 04:33 PM (IST)

ਕਪੂਰਥਲਾ (ਮਹਾਜਨ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਹੈ ਕਿ ਜ਼ਿਲ੍ਹੇ ਵਿਚ ਚਾਲੂ ਸੀਜ਼ਨ ਦੌਰਾਨ 820017 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਦਾ ਟੀਚਾ ਮਿੱਥਿਆ ਗਿਆ ਹੈ, ਜਿਸ ’ਚੋਂ ਬੀਤੇ ਕੱਲ੍ਹ ਸ਼ਾਮ ਤੱਕ 28574 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਦਰਜ ਕੀਤੀ ਗਈ। ਆਉਂਦੇ ਦਿਨਾਂ ਵਿਚ ਝੋਨੇ ਦੀ ਮੰਡੀਆਂ ਵਿਚ ਆਮਦ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: Punjab: ਦੁਸਹਿਰੇ ਦੇ ਤਿਉਹਾਰ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਗੋਲ਼ੀ ਲੱਗਣ ਕਾਰਨ ਸਾਬਕਾ ਫ਼ੌਜੀ ਦੀ ਮੌਤ
ਉਨ੍ਹਾਂ ਦੱਸਿਆ ਕਿ ਵੱਖ-ਵੱਖ ਸਰਕਾਰੀ ਖ਼ਰੀਦ ਏਜੰਸੀਆਂ ਵਲੋਂ ਖਰੀਦੀ ਗਈ ਝੋਨੇ ਦੀ ਫ਼ਸਲ ਵਿਚੋਂ ਮਾਰਕਫੈੱਡ ਵਲੋਂ ਸਭ ਤੋਂ ਜ਼ਿਆਦਾ 13178 ਮੀਟ੍ਰਿਕ ਟਨ ਦੀ ਖ਼ਰੀਦ ਕੀਤੀ ਗਈ। ਇਸੇ ਤਰ੍ਹਾਂ ਪਨਗਰੇਨ ਵੱਲੋਂ 8865 ਮੀਟ੍ਰਿਕ ਟਨ, ਪਨਸਪ ਵਲੋਂ 4140 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 1505 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਮਿੱਥੇ ਸਮੇਂ ਵਿਚ ਕਿਸਾਨਾਂ ਨੂੰ ਕੀਤੀ ਜਾਣ ਵਾਲੀ ਅਦਾਇਗੀ ਸਬੰਧੀ ਬੀਤੇ ਕੱਲ੍ਹ ਤੱਕ 54.35 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿੱਚ ਭੇਜੇ ਜਾ ਚੁੱਕੇ ਹਨ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਮੰਡੀ ਵਿੱਚ ਸੁੱਕਾ ਝੋਨਾ ਲਿਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਨਿਰਧਾਰਿਤ ਨਮੀ ਦੀ ਮਾਤਰਾ ਦੇ ਅਨੁਸਾਰ ਝੋਨਾ ਮੰਡੀ ਵਿੱਚ ਲਿਆਂਦਾ ਜਾਵੇ ਤਾਂ ਜੋ ਝੋਨੇ ਨੂੰ ਵੇਚਿਆ ਲਗੇ ਕਿਸਾਨਾਂ ਨੂੰ ਕਿਸੇ ਸਮੱਸਿਆ ਦਾ ਸਾਹਮਣ ਨਾ ਕਰਨਾ ਪਵੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਝੋਨਾ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਕੱਟਿਆ ਜਾਵੇ ਤਾਂ ਜੋ ਝੇਨੇ ਦੀ ਨਮੀ ਦੀ ਮਾਤਰਾ ਬਣੀ ਰਹੇ।
ਇਹ ਵੀ ਪੜ੍ਹੋ: ਮਹਿੰਦਰ ਕੇਪੀ ਦੇ ਇਕਲੌਤੇ ਪੁੱਤਰ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ, ਆਇਆ ਵੱਡਾ ਮੋੜ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8