ਸੜਕ ਹਾਦਸੇ ਨੇ ਘਰ ''ਚ ਪੁਆਏ ਵੈਣ, 28 ਸਾਲਾ ਨੌਜਵਾਨ ਦੀ ਹੋਈ ਦਰਦਨਾਕ ਮੌਤ
Tuesday, Mar 07, 2023 - 06:33 PM (IST)

ਰਾਹੋਂ (ਪ੍ਰਭਾਕਰ) : ਫਿਲੌਰ ਰੋਡ ਰਾਹੋਂ ਤੇ ਟਰੱਕ ਦੀ ਟੱਕਰ ਵੱਜਣ ਨਾਲ ਮੋਟਰਸਾਈਕਲ ਸਵਾਰ 28 ਸਾਲ ਦੇ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਰਾਹੋ ਦੇ ਐੱਸ. ਐੱਚ. ਓ. ਰਾਜੀਵ ਸ਼ਰਮਾ ਨੇ ਦੱਸਿਆ ਕਿ ਮੁਹੱਲਾ ਗੁਜਰਾਤੀ ਰਾਹੋ ਦੇ ਰਹਿਣ ਵਾਲੇ ਰਾਕੇਸ਼ ਕੁਮਾਰ ਪੁੱਤਰ ਠਾਕੁਰਦਾਸ ਨੇ ਪੁਲਸ ਨੂੰ ਬਿਆਨ ਦਰਜ ਕਰਵਾਏ ਕਿ ਉਸ ਦਾ ਭਤੀਜਾ ਰਾਘਵ ਸ਼ਰਮਾ ਪੁੱਤਰ ਪਰਮਜੀਤ ਕੁਮਾਰ ਉਮਰ ਆਪਣੇ ਮੋਟਰਸਾਈਕਲ ਤੇ ਰਾਹੋਂ ਵੱਲ ਆ ਰਿਹਾ ਸੀ।
ਇਹ ਵੀ ਪੜ੍ਹੋ- ਹੋਲੇ ਮਹੱਲੇ ਦੌਰਾਨ ਅਨੰਦਪੁਰ ਸਾਹਿਬ ’ਚ ਵੱਡੀ ਵਾਰਦਾਤ, ਕੈਨੇਡਾ ਤੋਂ ਆਏ ਨੌਜਵਾਨ ਦਾ ਬੇਰਹਿਮੀ ਨਾਲ ਕਤਲ
ਇਸ ਦੌਰਾਨ ਸਾਹਮਣੇ ਤੋਂ ਆ ਰਹੇ ਤੇਜ਼ ਰਫਤਾਰ ਟਰੱਕ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਰਾਘਵ ਦਾ ਮੋਟਰਸਾਈਕਲ ਸੜਕ 'ਤੇ ਡਿੱਗ ਗਿਆ ਤੇ ਉਸ ਨੂੰ ਕਾਫ਼ੀ ਸੱਟਾਂ ਲੱਗੀਆਂ। ਰਾਹਗੀਰਾਂ ਦੀ ਮਦਦ ਨਾਲ ਉਸ ਨੂੰ ਨਵਾਂਸ਼ਹਿਰ ਦੇ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਐੱਸ. ਐੱਚ. ਓ. ਰਾਜੀਵ ਸ਼ਰਮਾ ਨੇ ਇਹ ਵੀ ਦੱਸਿਆ ਕਿ ਪੋਸਟਮਾਰਟਮ ਤੋਂ ਬਾਅਦ ਲਾਸ਼ ਨੂੰ ਅੰਤਿਮ ਸੰਸਕਾਰ ਲਈ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ। ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਟਰੱਕ ਨੂੰ ਕਬਜ਼ੇ 'ਚ ਲੈ ਕੇ ਧਾਰਾ 304 ਏ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਮੁੰਡੇ ਨੂੰ ਅਮਰੀਕਾ ਤੋਂ ਪੰਜਾਬ ਖਿੱਚ ਲਿਆਈ ਹੋਣੀ, ਇੰਝ ਆਵੇਗੀ ਮੌਤ ਸੋਚਿਆ ਨਾ ਸੀ
ਨੋਟ- ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।