ਜ਼ਿਲ੍ਹੇ ''ਚ 3,42,037 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

05/17/2020 7:43:32 PM

ਕਪੂਰਥਲਾ, (ਮਹਾਜਨ)— ਜ਼ਿਲ੍ਹੇ 'ਚ ਕਣਕ ਦਾ ਸੀਜ਼ਨ ਆਪਣੇ ਅੰਤਿਮ ਪੜਾਅ 'ਤੇ ਹੈ। ਹੁਣ ਤਕ 3,42,037 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਦੀਪਤੀ ਉੱਪਲ ਨੇ ਦੱਸਿਆ ਕਿ ਐਤਵਾਰ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 881 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ, ਜਿਨ੍ਹਾਂ 'ਚ ਪਨਗ੍ਰੇਨ ਵੱਲੋਂ 76 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 100 ਮੀਟ੍ਰਿਕ ਟਨ, ਪਨਸਪ ਵੱਲੋਂ 101 ਮੀਟ੍ਰਿਕ ਟਨ ਅਤੇ ਐੱਫ. ਸੀ. ਆਈ. ਵੱਲੋਂ 604 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਸ ਤਰ੍ਹਾਂ ਹੁਣ ਤਕ ਪਨਗ੍ਰੇਨ ਵੱਲੋਂ 92,006 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 78,061 ਮੀਟ੍ਰਿਕ ਟਨ, ਪਨਸਪ ਵੱਲੋਂ 72,996 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 48,443 ਮੀਟ੍ਰਿਕ ਟਨ, ਐੱਫ. ਸੀ. ਆਈ ਵੱਲੋਂ 49, 223 ਮੀਟ੍ਰਿਕ ਟਨ ਅਤੇ ਵਪਾਰੀਆਂ ਵੱਲੋਂ 1,308 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖ਼ਰੀਦ ਕੇਂਦਰਾਂ 'ਚ ਲਿਫਟਿੰਗ ਦਾ ਕੰਮ ਵੀ ਤੇਜ਼ੀ ਨਾਲ ਚੱਲ ਰਿਹਾ ਹੈ। ਹੁਣ ਤਕ 3,18,684 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ।

KamalJeet Singh

This news is Content Editor KamalJeet Singh