ਟਾਂਡਾ ਪੁਲਸ ਵੱਲੋਂ ਮੋਟਰਸਾਈਕਲ ਚੋਰੀ ਕਰਨ ਵਾਲੇ 3 ਦੋਸ਼ੀ ਗ੍ਰਿਫ਼ਤਾਰ

Wednesday, Jul 05, 2023 - 05:03 PM (IST)

ਟਾਂਡਾ ਪੁਲਸ ਵੱਲੋਂ ਮੋਟਰਸਾਈਕਲ ਚੋਰੀ ਕਰਨ ਵਾਲੇ 3 ਦੋਸ਼ੀ ਗ੍ਰਿਫ਼ਤਾਰ

ਟਾਂਡਾ ਉੜਮੁੜ (ਪਰਮਜੀਤ ਮੋਮੀ)-ਜ਼ਿਲ੍ਹਾ ਪੁਲਸ ਮੁਖੀ ਸਰਤਾਜ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਅੰਦਰ ਅਪਰਾਧਿਕ ਅਨਸਰਾਂ 'ਤੇ ਕਾਬੂ ਪਾਉਣ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਟਾਂਡਾ ਪੁਲਸ ਨੇ ਮੋਟਰ ਸਾਇਕਲ ਚੋਰੀ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। 
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਟਾਂਡਾ ਐੱਸ. ਆਈ. ਪਰਵਿੰਦਰ ਸਿੰਘ ਨੇ ਦੱਸਿਆ ਕਿ ਡੀ. ਐੱਸ. ਪੀ. ਟਾਂਡਾ ਕੁਲਵੰਤ ਸਿੰਘ ਦੀ ਅਗਵਾਈ ਵਿੱਚ ਥਾਣਾ ਟਾਂਡਾ ਦੀ ਪੁਲਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਹਾਸਲ ਹੋਈ ਜਦੋਂ ਏ. ਐੱਸ. ਆਈ. ਰਾਜੇਸ਼ ਕੁਮਾਰ, ਇੰਚਾਰਜ ਚੌਂਕੀ ਸਰਾਂ, ਥਾਣਾ ਟਾਂਡਾ ਸਮੇਤ ਪੁਲਸ ਪਾਰਟੀ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ 3 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ।

ਇਹ ਵੀ ਪੜ੍ਹੋ- ਹੁਸ਼ਿਆਰਪੁਰ ਤੋਂ ਵੱਡੀ ਖ਼ਬਰ, ਮਸ਼ਹੂਰ ਕਬੱਡੀ ਖਿਡਾਰੀ ਦੇ ਪਿਤਾ ਨੇ ਕੀਤੀ ਖ਼ੁਦਕੁਸ਼ੀ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅਮਨਦੀਪ ਸਿੰਘ ਪੁੱਤਰ ਚਮਨ ਲਾਲ ਧਮੂਲੀ, ਥਾਣਾ ਭੋਗਪੁਰ, ਜ਼ਿਲ੍ਹਾ ਜਲੰਧਰ, ਗੁਰਦੀਪ ਸਿੰਘ ਪੁੱਤਰ ਧਰਮ ਸਿੰਘ ਵਾਸੀ ਅਹੀਆਪੁਰ, ਥਾਣਾ ਟਾਂਡਾ ਅਤੇ ਅਜੇ ਕੁਮਾਰ ਪੁੱਤਰ ਮੰਗਤ ਰਾਮ ਵਾਸੀ ਘੋੜੇਵਾਹਾ ਥਾਣਾ ਟਾਂਡਾ ਵਜੋਂ ਹੋਈ ਹੈ। ਪੁਲਸ ਨੇ ਉਨ੍ਹਾਂ ਕੋਲੋਂ ਚੋਰੀ ਦੇ ਮੋਟਰਸਾਈਕਲ ਬਰਾਮਦ ਕਰਕੇ ਚੋਰਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ-  ਪਹਿਲਾਂ NRI ਮੁੰਡੇ ਨਾਲ ਕੀਤੀ ਮੰਗਣੀ, ਫਿਰ ਖ਼ਰਚਾਏ 28 ਲੱਖ, ਜਦ ਖੁੱਲ੍ਹਿਆ ਕੁੜੀ ਦਾ ਭੇਤ ਤਾਂ ਰਹਿ ਗਏ ਹੈਰਾਨ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


author

shivani attri

Content Editor

Related News