3 ਮੁਲਜ਼ਮ ਨਸ਼ੀਲੇ ਪਦਾਰਥ ਤੇ 1 ਲੱਖ 73 ਹਜ਼ਾਰ ਰੁਪਏ ਡਰੱਗ ਮਨੀ ਸਣੇ ਗ੍ਰਿਫ਼ਤਾਰ

02/01/2023 1:39:00 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਟਾਂਡਾ ਪੁਲਸ ਨੇ ਪਿੰਡ ਕੋਟਲੀ ਜੰਡ ਨੇੜਿਓਂ ਇਕ ਹਵੇਲੀ ਵਿੱਚੋਂ ਵੱਡੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕਰਕੇ ਇਸ ਗੋਰਖਧੰਦੇ ਵਿਚ ਲੱਗੇ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀ. ਐੱਸ. ਪੀ. ਟਾਂਡਾ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਸਰਤਾਜ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਨਸ਼ੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਮੁਖੀ ਟਾਂਡਾ ਐੱਸ. ਆਈ. ਮਲਕੀਅਤ ਸਿੰਘ, ਥਾਣੇਦਾਰ ਅਮਰਜੀਤ ਸਿੰਘ, ਤਾਰਾ ਸਿੰਘ, ਜਸਵਿੰਦਰ ਸਿੰਘ, ਤੇਜਿੰਦਰ ਸਿੰਘ, ਅਮਨਦੀਪ ਕੌਰ ਅਤੇ ਜਸਵਿੰਦਰ ਸਿੰਘ ਦੀ ਟੀਮ ਨੇ ਇਹ ਸਫ਼ਲਤਾ ਹਾਸਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਕਾਬੂ ਆਏ ਮੁਲਜ਼ਮਾਂ ਦੀ ਪਛਾਣ ਕਾਜਲ ਪਤਨੀ ਬੀਰੁ ਅਤੇ ਉਸ ਦੇ ਪੁੱਤਰ ਬੋਬੀ ਵਾਸੀ ਨਜ਼ਦੀਕ ਗੁਰੂ ਨਾਨਕ ਆਈ ਹਸਪਤਾਲ ਕੋਟਲੀ ਜੰਡ ਅਤੇ ਮਨੀ ਪੁੱਤਰ ਸੁੱਖਾ ਵਾਸੀ ਗੰਨਾ ਪਿੰਡ (ਫਿਲੌਰ) ਜਲੰਧਰ ਦੇ ਰੂਪ ਵਿਚ ਹੋਈ ਹੈ। 

ਇਹ ਵੀ ਪੜ੍ਹੋ : ਵੱਡੀ ਖ਼ਬਰ: ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ਨੇ ਸਾਥੀਆਂ ਸਣੇ ਅਕਾਲੀ ਦਲ ਤੋਂ ਦਿੱਤਾ ਅਸਤੀਫ਼ਾ

ਡੀ. ਐੱਸ. ਪੀ. ਨੇ ਦੱਸਿਆ ਕਿ ਜਦੋਂ ਪੁਲਸ ਦੀ ਟੀਮ ਗਸ਼ਤ ਦੌਰਾਨ ਬੱਸ ਅੱਡਾ ਨਜ਼ਦੀਕ ਮੌਜੂਦ ਸੀ ਤਾਂ ਕਿਸੇ ਖ਼ਾਸ ਮੁਖਬਰ ਨੇ ਸੂਚਨਾ ਦਿੱਤੀ ਕਿ ਉਕਤ ਮੁਲਜ਼ਮ ਜੋ ਨਸ਼ੀਲੇ ਪਦਾਰਥ ਵੇਚਣ ਦਾ ਧੰਦਾ ਕਰਦੇ ਹਨ ਅਤੇ ਹੁਣ ਵੀ ਵੱਡੀ ਮਾਤਰਾ ਵਿਚ ਨਸ਼ੀਲੇ ਪਦਾਰਥ ਵੇਚ ਰਹੇ ਹਨ। ਸੂਚਨਾ ਦੇ ਆਧਾਰ 'ਤੇ ਪੁਲਸ ਟੀਮ ਨੇ ਛਾਪੇਮਾਰੀ ਕਰਕੇ ਤਿੰਨਾਂ ਮੁਲਜ਼ਮਾਂ ਕੋਲੋਂ 930 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ ਅਤੇ ਹਵੇਲੀ ਦੀ ਤਲਾਸ਼ੀ ਲੈਣ 'ਤੇ ਲੋਹੇ ਦੇ ਡਰੱਮ ਵਿੱਚੋ 10 ਕਿੱਲੋ ਚੂਰਾ ਪੋਸਤ ਅਤੇ 1 ਲੱਖ 73 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕੀਤੀ। 
ਪੁਲਸ ਨੇ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ.ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਤਾ ਲਾਇਆ ਜਾ ਰਿਹਾ ਹੈ ਕਿ ਇਨ੍ਹਾਂ ਮੁਲਜ਼ਮਾਂ ਦੀ ਨਸ਼ੇ ਸੰਬੰਧੀ ਸਪਲਾਈ ਲਾਈਨ ਕੀ ਸੀ। ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਪਹਿਲਾ ਵੀ ਮਾਮਲੇ ਦਰਜ ਹਨ। 

ਇਹ ਵੀ ਪੜ੍ਹੋ : ਜਲੰਧਰ: ਪਹਿਲਾਂ ਕਰਵਾਈ 'ਲਵ ਮੈਰਿਜ', ਹੁਣ ਨਵੀਂ ਵਿਆਹੀ ਨੂੰਹ ਦਾ ਸਾਹਮਣੇ ਆਇਆ ਸੱਚ ਤਾਂ ਸਹੁਰਿਆਂ ਦੇ ਉੱਡੇ ਹੋਸ਼

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


shivani attri

Content Editor

Related News