ਹੈਰੋਇਨ, ਨਾਜਾਇਜ ਸ਼ਰਾਬ, 4 ਸ਼ੱਕੀ ਵਾਹਨ ਤੇ 9 ਮੋਬਾਇਲ ਫੋਨ ਸਮੇਤ 3 ਮੁਲਜ਼ਮ ਗ੍ਰਿਫ਼ਤਾਰ

10/16/2023 11:30:46 AM

ਕਪੂਰਥਲਾ (ਭੂਸ਼ਣ/ਮਲਹੋਤਰਾ)- ਥਾਣਾ ਸੁਭਾਨਪੁਰ ਦੀ ਪੁਲਸ ਨੇ ਡਰੱਗ ਪ੍ਰਭਾਵਿਤ ਖੇਤਰਾਂ ‘ਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਉਂਦੇ ਹੋਏ 3 ਮੁਲਜ਼ਮਾਂ ਨੂੰ ਕਾਬੂ ਕਰਕੇ 25 ਗ੍ਰਾਮ ਹੈਰੋਇਨ, 15 ਬੋਤਲਾਂ ਨਾਜਾਇਜ ਸ਼ਰਾਬ, 4 ਸ਼ੱਕੀ ਵਾਹਨ ਅਤੇ 9 ਮੋਬਾਇਲ ਫੋਨ ਬਰਾਮਦ ਕੀਤੇ ਹਨ। ਗ੍ਰਿਫ਼ਤਾਰ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

ਜਾਣਕਾਰੀ ਅਨੁਸਾਰ ਐੱਸ. ਐੱਸ. ਪੀ. ਕਪੂਰਥਲਾ ਡਾ. ਵਤਸਲਾ ਗੁਪਤਾ ਦੇ ਹੁਕਮਾ ‘ਤੇ ਜ਼ਿਲ੍ਹਾ ਭਰ ‘ਚ ਡਰੱਗ ਮਾਫ਼ੀਆ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਚੈਕਿੰਗ ਮੁਹਿੰਮ ਤਹਿਤ ਡੀ. ਐੱਸ. ਪੀ. ਭੁਲੱਥ ਭਾਰਤ ਭੂਸ਼ਣ ਦੀ ਨਿਗਰਾਨੀ ‘ਚ ਐੱਸ. ਐੱਚ. ਓ. ਸੁਭਾਨਪੁਰ ਇੰਸਪੈਕਟਰ ਹਰਦੀਪ ਸਿੰਘ ਨੇ ਪੁਲਸ ਟੀਮ ਦੇ ਨਾਲ ਵੱਖ-ਵੱਖ ਡਰੱਗ ਪ੍ਰਭਾਵਿਤ ਖੇਤਰਾਂ ‘ਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ। ਜਿਸ ਦੌਰਾਨ ਜਿੱਥੇ ਚੱਪੇ-ਚੱਪੇ ਦੀ ਤਲਾਸ਼ੀ ਲਈ ਗਈ ਉੱਥੇ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਵੀ ਕੀਤੀ ਗਈ। ਇਸ ਚੈਕਿੰਗ ਮੁਹਿੰਮ ਦੌਰਾਨ ਮੁਲਜਮ ਸੁਰਜੀਤ ਸਿੰਘ ਉਰਫ਼ ਬੁੱਲਾ ਪੁੱਤਰ ਕਰਤਾਰ ਸਿੰਘ ਵਾਸੀ ਪਿੰਡ ਬੂਟ ਥਾਣਾ ਸੁਭਾਨਪੁਰ ਤੋਂ 13 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। 

ਇਹ ਵੀ ਪੜ੍ਹੋ: ਤਾਂਤਰਿਕ ਦੀ ਕਰਤੂਤ ਨੇ ਉਡਾਏ ਪਰਿਵਾਰ ਦੇ ਹੋਸ਼, ਕੁੜੀ ਨਾਲ 3 ਮਹੀਨੇ ਟੱਪੀਆਂ ਹੱਦਾਂ ਤੇ ਖਿੱਚੀਆਂ ਅਸ਼ਲੀਲ ਤਸਵੀਰਾਂ

ਉੱਥੇ ਹੀ ਮੁਲਜ਼ਮ ਸੁਖਜਿੰਦਰ ਸਿੰਘ ਉਰਫ਼ ਸੁਲੱਖਣ ਪੁੱਤਰ ਬੂਟਾ ਸਿੰਘ ਵਾਸੀ ਪਿੰਡ ਬੂਟਾ ਥਾਣਾ ਸੁਭਾਨਪੁਰ ਤੋਂ 12 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਚੈਕਿੰਗ ਮੁਹਿੰਮ ਦੌਰਾਨ ਇਕ ਮੁਲਜਮ ਉਂਕਾਰ ਸਿੰਘ ਪੁੱਤਰ ਜਗਜੀਤ ਸਿੰਘ ਵਾਸੀ ਪਿੰਡ ਬੂਟਾਂ ਤੋਂ 15 ਬੋਤਲਾਂ ਨਾਜਾਇਜ ਸ਼ਰਾਬ ਬਰਾਮਦ ਕੀਤੀ ਗਈ। ਇਸ ਚੈਕਿੰਗ ਮੁਹਿੰਮ ਦੌਰਾਨ ਪੁਲਸ ਟੀਮਾਂ ਨੇ 4 ਸ਼ੱਕੀ ਵਾਹਨ ਤੇ 9 ਮੋਬਾਇਲ ਫੋਨ ਵੀ ਬਰਾਮਦ ਕੀਤੇ।

ਇਹ ਵੀ ਪੜ੍ਹੋ:ਖਰੜ 'ਚ ਵਾਪਰੇ ਤੀਹਰੇ ਕਤਲ ਕਾਂਡ 'ਚ ਵੱਡੇ ਖ਼ੁਲਾਸੇ, ਮੋਬਾਇਲ ਬਣਿਆ ਭਰਾ-ਭਰਜਾਈ ਦੇ ਭਤੀਜੇ ਦੀ ਮੌਤ ਦਾ ਕਾਰਨ
 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

shivani attri

This news is Content Editor shivani attri