ਹੈਰੋਇਨ ਵੇਚਣ ਵਾਲੇ 3 ਮੁਲਜ਼ਮ ਪਿਸਤੌਲ ਸਣੇ ਗ੍ਰਿਫ਼ਤਾਰ, ਇਕ ਕਤਲ ਦੀ ਕੋਸ਼ਿਸ਼ ਦੇ ਮਾਮਲੇ ’ਚ ਭਗੌੜਾ ਨਿਕਲਿਆ
Saturday, Jun 13, 2026 - 11:48 AM (IST)
ਜਲੰਧਰ (ਸ. ਹ.)-ਸੀ. ਆਈ. ਏ. ਸਟਾਫ਼ ਨੇ ਸ਼ਹਿਰ ਵਿਚ ਹੈਰੋਇਨ ਵੇਚਣ ਵਾਲੇ ਤਿੰਨ ਮੁਲਜ਼ਮਾਂ ਨੂੰ 32 ਬੋਰ ਦੀ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਹੈ। ਤਿੰਨਾਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਂਚ ਵਿਚ ਪਤਾ ਲੱਗਾ ਹੈ ਕਿ ਮੁਲਜ਼ਮ ਅੰਮ੍ਰਿਤਸਰ ਅਤੇ ਕਪੂਰਥਲਾ ਵਾਲੇ ਪਾਸਿਓਂ ਹੈਰੋਇਨ ਮੰਗਵਾ ਕੇ ਜਲੰਧਰ ਵਿਚ ਵੇਚਦੇ ਸਨ।
ਇਹ ਵੀ ਪੜ੍ਹੋ: ਪੰਜਾਬ 'ਚ ਇਸ ਵੱਡੇ ਅਫ਼ਸਰ ਦਾ ਤਬਾਦਲਾ
ਡੀ. ਸੀ. ਪੀ. ਇਨਵੈਸਟੀਗੇਸ਼ਨ ਮਨਪ੍ਰੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਸੀ. ਆਈ. ਏ. ਸਟਾਫ਼ ਦੇ ਇੰਚਾਰਜ ਸੁਰਿੰਦਰ ਕੁਮਾਰ ਕੰਬੋਜ ਨੂੰ ਸੂਚਨਾ ਮਿਲੀ ਸੀ ਕਿ ਬੂਟਾ ਪਿੰਡ ਦਾ ਰਹਿਣ ਵਾਲਾ ਨਿਖਿਲ ਨਾਹਰ ਪੁੱਤਰ ਮਦਨ ਲਾਲ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ ਅਤੇ ਉਸ ਕੋਲ ਇਕ ਨਾਜਾਇਜ਼ ਪਿਸਤੌਲ ਵੀ ਹੈ। ਇੰਸਪੈਕਟਰ ਸੁਰਿੰਦਰ ਕੁਮਾਰ ਕੰਬੋਜ ਦੀ ਅਗਵਾਈ ਹੇਠ ਉਨ੍ਹਾਂ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਨਿਖਿਲ ਨੂੰ ਹਿਰਾਸਤ ਵਿਚ ਲੈ ਲਿਆ, ਜਿਸ ਦੀ ਤਲਾਸ਼ੀ ਲੈਣ ’ਤੇ ਉਸ ਕੋਲੋਂ 50 ਗ੍ਰਾਮ ਹੈਰੋਇਨ ਅਤੇ 32 ਬੋਰ ਦੀ ਪਿਸਤੌਲ, ਮੈਗਜ਼ੀਨ ਅਤੇ ਦੋ ਗੋਲ਼ੀਆਂ ਬਰਾਮਦ ਹੋਈਆਂ।

ਇਹ ਵੀ ਪੜ੍ਹੋ: ਕੁਝ ਹੀ ਘੰਟਿਆਂ 'ਚ ਆਉਣ ਵਾਲੈ ਤੇਜ਼-ਹਨ੍ਹੇਰੀ ਤੂਫਾਨ! ਪੰਜਾਬ 'ਚ 13,14 ਲਈ ਵੀ Alert ਜਾਰੀ
ਪੁਲਸ ਨੇ ਨਿਖਿਲ ਖ਼ਿਲਾਫ਼ ਥਾਣਾ ਨੰ. 7 ਵਿਚ ਕੇਸ ਦਰਜ ਕਰਕੇ ਉਸ ਨੂੰ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕੀਤੀ ਤਾਂ ਪਤਾ ਲੱਗਾ ਕਿ ਉਸ ਨਾਲ ਮਿਲ ਕੇ ਅਭਿਸ਼ੇਕ ਉਰਫ਼ ਸਾਹਿਲ ਕਾਲੀ ਪੁੱਤਰ ਰਾਮ ਪਾਲ ਨਿਵਾਸੀ ਸੋਫ਼ੀ ਪਿੰਡ ਵੀ ਹੈਰੋਇਨ ਵੇਚਣ ਦਾ ਕੰਮ ਕਰਦਾ ਹੈ। ਪੁਲਸ ਨੇ ਸਾਹਿਲ ਕਾਲੀ ਨੂੰ ਵੀ ਜਾਲ ਵਿਛਾ ਕੇ ਫੜ ਲਿਆ, ਜਿਸ ਕੋਲੋਂ 50 ਗ੍ਰਾਮ ਹੈਰੋਇਨ ਮਿਲੀ। ਪੁਲਸ ਨੇ ਸਾਹਿਲ ਕਾਲੀ ਤੋਂ ਪੁੱਛਗਿੱਛ ਕੀਤੀ ਤਾਂ ਉਸ ਨੇ ਕਬੂਲਿਆ ਕਿ ਕਪੂਰਥਲਾ ਦੇ ਸ਼ਹਿਰੀਆਂ ਮੁਹੱਲੇ ਦਾ ਰਹਿਣ ਵਾਲਾ ਕਰਨ ਉਰਫ਼ ਗੰਜਾ ਪੁੱਤਰ ਅਜੈ ਕੁਮਾਰ ਉਸ ਨੂੰ ਹੈਰੋਇਨ ਵੇਚਦਾ ਸੀ, ਜਿਸ ਤੋਂ ਬਾਅਦ ਉਹ ਅੱਗੇ ਨਿਖਿਲ ਅਤੇ ਹੋਰ ਲੋਕਾਂ ਨੂੰ ਵੇਚ ਦਿੰਦਾ ਸੀ।
ਪੁਲਸ ਨੇ ਲੈਦਰ ਕੰਪਲੈਕਸ ਰੋਡ ’ਤੇ ਨਾਕਾਬੰਦੀ ਦੌਰਾਨ ਕਰਨ ਉਰਫ਼ ਗੰਜਾ ਨੂੰ ਵੀ ਗ੍ਰਿਫ਼ਤਾਰ ਕਰ ਲਿਆ। ਤਿੰਨਾਂ ਖ਼ਿਲਾਫ਼ ਕੇਸ ਦਰਜ ਕਰਕੇ ਪੁਲਸ ਨੇ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮਾਂ ਨੇ ਮੰਨਿਆ ਕਿ ਉਹ ਕਪੂਰਥਲਾ ਅਤੇ ਅੰਮ੍ਰਿਤਸਰ ਤੋਂ ਹੈਰੋਇਨ ਖਰੀਦ ਕੇ ਅੱਗੇ ਵੇਚਦੇ ਸਨ। ਪੁਲਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਦੇ ਨੈੱਟਵਰਕ ਨਾਲ ਜੁੜੇ ਲੋਕਾਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਜਲਦ ਇਸ ਨੈੱਟਵਰਕ ਨਾਲ ਜੁੜੇ ਹੋਰ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਘਰ ਦੇ ਨੇੜੇ ਅਕਾਲੀ ਆਗੂ ਦਾ ਕਰ 'ਤਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
