ਤਿੰਨ ਨੌਜਵਾਨ ਹੈਰੋਇਨ ਸਣੇ ਕਾਬੂ

10/07/2019 3:05:56 PM

ਜਲੰਧਰ (ਮਾਹੀ)— ਥਾਣਾ ਮਕਸੂਦਾਂ ਪੁਲਸ ਵੱਲੋਂ ਤਿੰਨ ਨੌਜਵਾਨਾਂ ਨੂੰ ਹੈਰੋਇਨ ਸਮੇਤ ਵੱਖ-ਵੱਖ ਥਾਵਾਂ ਤੋਂ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਗਈ ਹੈ। ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਰਮਨਦੀਪ ਸਿੰਘ ਨੇ ਦੱਸਿਆ ਕਿ ਚੌਕੀ ਇੰਚਾਰਜ ਨਰਿੰਦਰ ਰੱਲ੍ਹ ਸਮੇਤ ਪੁਲਸ ਪਾਰਟੀ ਪਿੰਡ ਮੰਡ 'ਚ ਗਸ਼ਤ ਕਰ ਰਹੇ ਸਨ ਤਾਂ ਉਥੇ ਘੁੰਮ ਰਹੇ ਨੌਜਵਾਨ ਨੇ ਪੁਲਸ ਪਾਰਟੀ ਨੂੰ ਦੇਖ ਕੇ ਆਪਣੀ ਜ਼ੇਬ 'ਚੋਂ ਪਲਾਸਟਿਕ ਦਾ ਲਿਫਾਫਾ ਬੱਸ ਸਟੈਂਡ ਕੋਲ ਸੁੱਟ ਕੇ ਫਰਾਰ ਹੋਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਪਾਰਟੀ ਨੇ ਉਸ ਨੂੰ ਕਾਬੂ ਕਰ ਕੇ ਉਸ ਵਲੋਂ ਸੁੱਟੇ ਲਿਫਾਫੇ ਨੂੰ ਦੇਖਿਆ ਤਾਂ ਉਸ 'ਚੋਂ 4 ਗ੍ਰਾਮ ਹੈਰੋਇਨ ਬਰਾਮਦ ਮਿਲੀ। ਨੌਜਵਾਨ ਦੀ ਪਛਾਣ ਰੋਹਿਤ ਚੌਹਾਨ ਉਰਫ ਰੋਹਿਤ ਪੁੱਤਰ ਅਸ਼ੋਕ ਕੁਮਾਰ ਵਾਸੀ ਮਕਾਨ ਨੰ. 4 ਗੀਤਾ ਕਾਲੋਨੀ, ਗੜ੍ਹਾ, ਜਲੰਧਰ ਵਜੋਂ ਹੋਈ ਹੈ। ਪੁਲਸ ਨੇ ਕਾਬੂ ਕੀਤੇ ਗਏ ਨੌਜਵਾਨ ਵਿਰੁੱਧ ਐੱਨ. ਡੀ. ਪੀ. ਐੱਸ. ਤਹਿਤ ਕੇਸ ਮੁਕੱਦਮਾ ਦਰਜ ਕੀਤਾ ਹੈ।

ਐੱਸ. ਆਈ. ਰਘਵੀਰ ਸਿੰਘ ਸਮੇਤ ਪੁਲਸ ਪਾਰਟੀ ਵਲੋਂ ਰਾਏਪੁਰ ਰਸੂਲਪੁਰ 'ਚ ਨਾਕਾਬੰਦੀ ਕੀਤੀ ਹੋਈ ਸੀ ਤਾਂ ਪੈਦਲ ਆ ਰਿਹਾ ਨੌਜਵਾਨ ਪੁਲਸ ਪਾਰਟੀ ਨੂੰ ਦੇਖ ਕੇ ਘਬਰਾ ਕੇ ਦੌੜ ਕੇ ਫਰਾਰ ਹੋਣ ਲੱਗਾ ਤਾਂ ਪੁਲਸ ਪਾਰਟੀ ਨੇ ਕਾਬੂ ਕਰਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਦੀ ਜੇਬ 'ਚੋਂ 8 ਗ੍ਰਾਮ ਹੈਰੋਇਨ ਬਰਾਮਦ ਹੋਈ। ਕਾਬੂ ਕੀਤੇ ਗਏ ਨੌਜਵਾਨ ਦੀ ਪਛਾਣ ਮਨਦੀਪ ਕੁਮਾਰ ਉਰਫ ਲਾਲੀ ਪੁੱਤਰ ਲਛਮਣ ਦਾਸ ਵਾਸੀ ਪਿੰਡ ਧੋਗੜੀ, ਜਲੰਧਰ ਵਜੋਂ ਹੋਈ ਹੈ। ਪੁਲਸ ਵਲੋਂ ਕਾਬੂ ਕੀਤੇ ਗਏ ਨੌਜਵਾਨ ਵਿਰੁੱਧ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਹੈ।

ਏ. ਐੱਸ. ਆਈ. ਦਲਜੀਤ ਸਿੰਘ ਸਮੇਤ ਪੁਲਸ ਪਾਰਟੀ ਵੱਲੋਂ ਰਾਓਵਾਲੀ 'ਚ ਗਸ਼ਤ ਕੀਤੀ ਜਾ ਰਹੀ ਸੀ ਤਾਂ ਪੁਲਸ ਪਾਰਟੀ ਨੂੰ ਦੇਖ ਕੇ ਫਰਾਰ ਹੋਏ ਨੌਜਵਾਨ ਨੂੰ ਕਾਬੂ ਕਰਨ ਉਪਰੰਤ ਏ. ਐੱਸ. ਆਈ. ਯੋਗ ਰਾਜ ਕਰਾੜੀ ਦੀ ਹਾਜ਼ਰੀ 'ਚ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਦੀ ਜੇਬ 'ਚੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ। ਕਾਬੂ ਕੀਤੇ ਗਏ ਨੌਜਵਾਨ ਦੀ ਪਛਾਣ ਮਨੀ ਪੁੱਤਰ ਪਰਮਜੀਤ ਵਾਸੀ ਪਿੰਡ ਧੋਗੜੀ ਜਲੰਧਰ ਵਜੋਂ ਹੋਈ ਹੈ। ਪੁਲਸ ਨੇ ਕਾਬੂ ਕੀਤੇ ਗਏ ਨੌਜਵਾਨ ਵਿਰੁੱਧ ਐੱਨ. ਡੀ. ਪੀ. ਐੱਸ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਦਾ ਕਹਿਣਾ ਹੈ ਕਿ ਕਾਬੂ ਕੀਤੇ ਗਏ ਨੌਜਵਾਨਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।


shivani attri

Content Editor

Related News