ਨਵਾਂਸ਼ਹਿਰ ਵਿਖੇ ਇਕ ਕਿਲੋ ਹੈਰੋਇਨ ਸਮੇਤ 3 ਕਾਰ ਚਾਲਕ ਗ੍ਰਿਫ਼ਤਾਰ

12/30/2022 4:51:46 PM

ਨਵਾਂਸ਼ਹਿਰ (ਮਨੋਰੰਜਨ)- ਥਾਣਾ ਸਦਰ ਨਵਾਂਸ਼ਹਿਰ ਪੁਲਸ ਨੇ ਗਸ਼ਤ ਦੌਰਾਨ ਤਿੰਨ ਲੋਕਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕੋਲੋਂ ਇਕ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਪੁਲਸ ਨੇ ਤਿੰਨਾਂ ਕਥਿਤ ਦੋਸ਼ੀਆਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ। ਮਾਮਲੇ ਦੇ ਜਾਂਚ ਅਧਿਕਾਰੀ ਇੰਸਪੈਕਟਰ ਤਾਰਾ ਰਾਮ ਨੇ ਦੱਸਿਆ ਕਿ ਉਨ੍ਹਾਂ ਦੀ ਅਗੁਵਾਈ ਵਿੱਚ ਪੁਲਸ ਪਾਰਟੀ ਨਵਾਂਸ਼ਹਿਰ ਬਈਪਾਸ ਤੋਂ ਹੁੰਦੀ ਹੋਈ ਪਿੰਡ ਲੰਗੜੋਆ, ਜਾਡਲਾ ਅਤੇ ਬਲਾਚੌਰ ਵੱਲ ਗਸ਼ਤ ਕਰ ਰਹੀ ਸੀ ਕਿ ਇਸੇ ਦੌਰਾਨ ਪੁਲਸ ਨੂੰ ਗੁਪਤ ਸੂਚਨਾ ਮਿਲੀ ਕਿ ਇਕ ਕਾਰ ਸਵਾਰ ਵਿਆਕਤੀ ਗੜ੍ਹਸ਼ੰਕਰ ਵੱਲੋ ਨਸ਼ੇ ਦੀ ਸਪਲਾਈ ਕਰਨ ਲਈ ਆ ਰਹੇ ਹਨ।

ਇਹ ਵੀ ਪੜ੍ਹੋ :ਜਲੰਧਰ: ਸਰਦੀ ਦੇ ਮੌਸਮ ’ਚ ਨਾਜਾਇਜ਼ ਸ਼ਰਾਬ ਦਾ ਬਾਜ਼ਾਰ ‘ਗਰਮ’, ਸਸਤੀ ਮਿਲ ਰਹੀ ਬੋਤਲ

ਇਸ 'ਤੇ ਪੁਲਸ ਨੇ ਵਿਸ਼ੇਸ਼ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਸ਼ੁਰੂ ਕੀਤੀ ਤਾਂ ਪੁਲਸ ਨੇ ਗੜ੍ਹਸ਼ੰਕਰ ਸਾਈਡ ਤੋਂ ਆਉਂਦੀ ਕਾਰ ਫੋਰਡ ਈਕੋ ਸਪੋਰਟਸ ਨੰਬਰ ਪੀ. ਬੀ. 32 ਕਿਉ 0017 ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਕਾਰ ਚਾਲਕਾਂ ਨੇ ਕਾਰ ਭਜਾਉਣ ਦੀ ਕੋਸ਼ਿਸ ਕੀਤੀ। ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਉਕਤ ਕਾਰ ਨੂੰ ਕਾਬੂ ਕਰਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ ਇਕ ਕਿਲੋ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਤਿੰਨ ਕਥਿਤ ਦੋਸ਼ੀਆਂ ਨੂੰ ਕਾਬੂ ਕਰ ਲਿਆ। ਕਾਬੂ ਕੀਤੇ ਕਥਿਤ ਦੋਸ਼ੀਆਂ ਦੀ ਪਛਾਣ ਪ੍ਰਦੀਪ, ਸਤਿੰਦਰ ਕੁਮਾਰ ਅਤੇ ਪ੍ਰਿੰਸ ਦੇ ਰੂਪ ਵਿੱਚ ਹੋਈ।

ਇਹ ਵੀ ਪੜ੍ਹੋ : ਪੰਜਾਬ 'ਚ ਘੁੰਮ ਰਹੇ ਏਜੰਟਾਂ ਦੇ ਦਲਾਲ, ਦੁਬਈ ’ਚ ਕੰਮ ਦਿਵਾਉਣ ਬਹਾਨੇ ਗ਼ਰੀਬ ਕੁੜੀਆਂ ਦੀ ਹੋ ਰਹੀ ਦਲਾਲੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


shivani attri

Content Editor

Related News