ਕਪੂਰਥਲਾ ''ਚ ਹੈਰੋਇਨ ਸਣੇ 3 ਕਾਰ ਸਵਾਰ ਗ੍ਰਿਫ਼ਤਾਰ
Friday, Aug 01, 2025 - 01:58 PM (IST)

ਕਪੂਰਥਲਾ (ਭੂਸ਼ਣ/ਮਹਾਜਨ/ਮਲਹੋਤਰਾ)-ਸੀ. ਆਈ. ਏ. ਸਟਾਫ਼ ਕਪੂਰਥਲਾ ਦੀ ਟੀਮ ਨੇ ਵਿਸ਼ੇਸ਼ ਨਾਕਾਬੰਦੀ ਦੌਰਾਨ 3 ਮੁਲਜ਼ਮਾਂ ਨੂੰ ਭਾਰੀ ਮਾਤਰਾ ’ਚ ਹੈਰੋਇਨ ਅਤੇ ਇਕ ਕਾਰ ਸਮੇਤ ਗ੍ਰਿਫ਼ਤਾਰ ਕੀਤਾ ਹੈ। ਤਿੰਨੋਂ ਮੁਲਜ਼ਮਾਂ ਖ਼ਿਲਾਫ਼ ਥਾਣਾ ਸਦਰ ਕਪੂਰਥਲਾ ’ਚ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੀ. ਆਈ. ਏ. ਸਟਾਫ਼ ਕਪੂਰਥਲਾ ਵੱਲੋਂ ਆਯੋਜਿਤ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਡੀ. ਐੱਸ. ਪੀ. (ਡੀ) ਪਰਮਿੰਦਰ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਕਪੂਰਥਲਾ ਗੌਰਵ ਤੂਰਾ ਅਤੇ ਐੱਸ.ਪੀ. ਪ੍ਰਭਜੋਤ ਸਿੰਘ ਵਿਰਕ ਦੀ ਨਿਗਰਾਨੀ ਹੇਠ ਪੂਰੇ ਜ਼ਿਲ੍ਹੇ0 ’ਚ ਨਸ਼ਿਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।
ਇਹ ਵੀ ਪੜ੍ਹੋ: ਨਵਾਂਸ਼ਹਿਰ 'ਚ ਵੱਡੀ ਵਾਰਦਾਤ! ਔਰਤ ਦਾ ਬੇਰਹਿਮੀ ਨਾਲ ਕੀਤਾ ਕਤਲ
ਇਸ ਮੁਹਿੰਮ ਤਹਿਤ ਸੀ. ਆਈ. ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਜਰਨੈਲ ਸਿੰਘ ਆਪਣੀ ਟੀਮ ਨਾਲ ਪਿੰਡ ਲਖਨ ਕਲਾਂ ਨੇੜੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਦੂਜੇ ਪਾਸਿਓਂ ਆ ਰਹੀ ਇਕ ਵਰਨਾ ਕਾਰ ਡੀ. ਐੱਲ. 12 ਸੀ. ਈ. 8637 ਨੂੰ ਸ਼ੱਕੀ ਹਾਲਾਤ ’ਚ ਰੋਕ ਕੇ ਕਾਰ ’ਚ ਸਵਾਰ ਤਿੰਨਾਂ ਨੌਜਵਾਨਾਂ ਤੋਂ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਨੇ ਆਪਣੇ ਨਾਂ ਜਤਿਨ ਬੱਗਾ ਉਰਫ਼ ਬੱਗਾ ਪੁੱਤਰ ਗੁਲਸ਼ਨ ਬੱਗਾ ਵਾਸੀ 88 ਫੁੱਟ ਰੋਡ ਨੇੜੇ ਆਰ. ਕੇ. ਮਾਡਲ ਟਾਊਨ ਮੁਸਤਫਾਬਾਦ ਥਾਣਾ ਸਦਰ ਅੰਮ੍ਰਿਤਸਰ, ਨਾਨਕ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਵਾਰਡ ਨੰਬਰ 5 ਬਿਜਲੀ ਘਰ ਮਜੀਠਾ ਥਾਣਾ ਮਜੀਠਾ ਜ਼ਿਲ੍ਹਾ ਅੰਮ੍ਰਿਤਸਰ ਅਤੇ ਅਜੈ ਦੇਵ ਉਰਫ਼ ਬੱਬੂ ਪੁੱਤਰ ਕਰਤਾਰ ਸਿੰਘ ਵਾਸੀ ਨਾਗ ਖੁਰਦ ਥਾਣਾ ਮਜੀਠਾ ਜ਼ਿਲ੍ਹਾ ਅੰਮ੍ਰਿਤਸਰ ਦੱਸੇ। ਜਦੋਂ ਪੁਲਸ ਨੇ ਕਾਰ ਦੀ ਤਲਾਸ਼ੀ ਲਈ ਤਾਂ ਕਾਰ ’ਚੋਂ 140 ਗ੍ਰਾਮ ਹੈਰੋਇਨ ਬਰਾਮਦ ਹੋਈ। ਤਿੰਨਾਂ ਮੁਲਜ਼ਮਾਂ ਵਿਰੁੱਧ ਥਾਣਾ ਸਦਰ ਕਪੂਰਥਲਾ ਵਿਚ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ, ਜਿਸ ਦੌਰਾਨ ਉਨ੍ਹਾਂ ਤੋਂ ਕਈ ਸਨਸਨੀਖੇਜ਼ ਖ਼ੁਲਾਸੇ ਹੋਣ ਦੀ ਉਮੀਦ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਦਰਦਨਾਕ ਹਾਦਸਾ! ਥਾਰ 'ਚ ਸਵਾਰ ਦੋ ਜਿਗਰੀ ਦੋਸਤਾਂ ਦੀ ਇਕੱਠਿਆਂ ਹੋਈ ਮੌਤ, ਤੜਫ਼-ਤੜਫ਼ ਕੇ ਨਿਕਲੀ ਜਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e