ਡੇਂਗੂ ਦੇ 18 ਸ਼ੱਕੀ ਮਰੀਜ਼ਾਂ ਦੇ ਸੈਂਪਲ ’ਚੋਂ 3 ਦੀ ਰਿਪੋਰਟ ਆਈ ਪਾਜ਼ੇਟਿਵ

08/22/2023 3:35:56 PM

ਜਲੰਧਰ (ਰੱਤਾ) : ਮੱਛਰ ਦੇ ਕੱਟਣ ਨਾਲ ਹੋਣ ਵਾਲੇ ਡੇਂਗੂ ਬੁਖਾਰ ਨੇ ਆਪਣਾ ਜ਼ੋਰ ਫੜ ਲਿਆ ਹੈ। ਸੋਮਵਾਰ ਨੂੰ ਸਿਹਤ ਵਿਭਾਗ ਨੇ ਡੇਂਗੂ ਦੇ ਜਿਹੜੇ 18 ਸ਼ੱਕੀ ਮਰੀਜ਼ਾਂ ਦੇ ਸੈਂਪਲ ਟੈਸਟ ਕੀਤੇ, ਉਨ੍ਹਾਂ ’ਚੋਂ 3 ਦੀ ਰਿਪੋਰਟ ਪਾਜ਼ੇਟਿਵ ਆਈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਜਿਹੜੇ 3 ਮਰੀਜ਼ਾਂ ਦੀ ਡੇਂਗੂ ਰਿਪੋਰਟ ਪਾਜ਼ੇਟਿਵ ਆਈ ਹੈ, ਉਨ੍ਹਾਂ ’ਚੋਂ 3 ਮਰੀਜ਼ ਹੋਰਨਾਂ ਜ਼ਿਲ੍ਹਿਆਂ ਦੇ ਰਹਿਣ ਵਾਲੇ ਪਾਏ ਗਏ ਹਨ। ਜ਼ਿਲ੍ਹੇ ’ਚ ਇਕ ਹੋਰ ਡੇਂਗੂ ਪਾਜ਼ੇਟਿਵ ਮਰੀਜ਼ ਮਿਲਣ ਨਾਲ ਕੁੱਲ ਮਰੀਜ਼ਾਂ ਦੀ ਗਿਣਤੀ 32 ’ਤੇ ਪਹੁੰਚ ਗਈ ਹੈ ਅਤੇ ਇਨ੍ਹਾਂ ’ਚੋਂ 20 ਸ਼ਹਿਰੀ ਤੇ 12 ਦਿਹਾਤੀ ਇਲਾਕਿਆਂ ਦੇ ਰਹਿਣ ਵਾਲੇ ਹਨ। ਇਸਦੇ ਨਾਲ ਹੀ ਵਿਭਾਗ ਦੀਆਂ ਟੀਮਾਂ ਨੇ ਸ਼ਹਿਰੀ ਇਲਾਕਿਆਂ ’ਚ 600 ਅਤੇ ਦਿਹਾਤੀ ਇਲਾਕਿਆਂ ’ਚ 2145 ਘਰਾਂ ’ਚ ਸਰਵੇਅ ਕੀਤਾ ਅਤੇ ਇਨ੍ਹਾਂ ’ਚੋਂ ਉਨ੍ਹਾਂ ਨੂੰ ਕਈ ਥਾਵਾਂ ’ਤੇ ਡੇਂਗੂ ਬੁਖਾਰ ਫੈਲਾਉਣ ਵਾਲੇ ਮੱਛਰਾਂ ਦਾ ਲਾਰਵਾ ਮਿਲਿਆ।

ਇਹ ਵੀ ਪੜ੍ਹੋ : ਹਿਮਾਚਲ ਜਾਣ ਵਾਲੇ ਸੈਲਾਨੀ ਸਾਵਧਾਨ! ਮੌਸਮ ਨੂੰ ਲੈ ਕੇ ਜਾਰੀ ਹੋਇਆ ਯੈਲੋ ਅਲਰਟ

ਦੂਜੇ ਪਾਸੇ ਪਤਾ ਲੱਗਾ ਹੈ ਕਿ ਸਿਹਤ ਵਿਭਾਗ ਦੀਆਂ ਟੀਮਾਂ ਹੁਣ ਤਕ 2,07,205 ਘਰਾਂ ਦਾ ਸਰਵੇ ਕਰ ਚੁੱਕੀਆਂ ਹਨ ਅਤੇ ਉਨ੍ਹਾਂ ਨੂੰ 834 ਥਾਵਾਂ ’ਤੇ ਲਾਰਵਾ ਮਿਲਿਆ ਹੈ। ਵਿਭਾਗ ਵੱਲੋਂ ਹੁਣ ਤਕ 773 ਡੇਂਗੂ ਦੇ ਸ਼ੱਕੀ ਮਰੀਜ਼ਾਂ ਦੇ ਸੈਂਪਲ ਟੈਸਟ ਕੀਤੇ ਜਾ ਚੁੱਕੇ ਹਨ ਅਤੇ ਇਨ੍ਹਾਂ ’ਚੋਂ ਡੇਂਗੂ ਪਾਜ਼ੇਟਿਵ ਮਿਲੇ 93 ਕੇਸਾਂ ’ਚੋਂ 59 ਹੋਰਨਾਂ ਜ਼ਿਲ੍ਹਿਆਂ ਅਤੇ 2 ਹੋਰਨਾਂ ਸੂਬਿਆਂ ’ਚ ਅਤੇ 32 ਜ਼ਿਲ੍ਹਾ ਜਲੰਧਰ ਦੇ ਰਹਿਣ ਵਾਲੇ ਹਨ।

ਇਹ ਵੀ ਪੜ੍ਹੋ : ਸਾਰਥਕ ਹਨ 85 ਸਾਲ ਪਹਿਲਾਂ ਕਹੀਆਂ ਬਾਪੂ ਦੀਆਂ ਗੱਲਾਂ, ਓਨੇ ਹੀ ਪਾਣੀ ਦੀ ਵਰਤੋਂ ਕਰਦੇ ਸਨ ਜਿੰਨੀ ਹੁੰਦੀ ਸੀ ਲੋੜ

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Anuradha

Content Editor

Related News