3 ਨਸ਼ਾ ਤਸਕਰਾਂ ਨੂੰ ਵੱਡੀ ਮਾਤਰਾ 'ਚ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ
Friday, Oct 10, 2025 - 03:37 PM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਸਿੰਘ ਮੋਮੀ)- ਟਾਂਡਾ ਪੁਲਸ ਨੇ ਤਿੰਨ ਨੌਜਵਾਨਾਂ ਨੂੰ ਵੱਡੀ ਮਾਤਰਾ ਵਿੱਚ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਡੀ. ਐੱਸ. ਪੀ. ਦਫ਼ਤਰ ਟਾਂਡਾ ਵਿਖੇ ਕੀਤੀ ਗਈ ਪ੍ਰੈੱਸ ਕਾਨਫ਼ਰੰਸ ਦੌਰਾਨ ਡੀ. ਐੱਸ. ਪੀ. ਟਾਂਡਾ ਦਵਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਅਤੇ ਪੰਜਾਬ ਸਰਕਾਰ ਵੱਲੋਂ ਵਿੱਢੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਥਾਣਾ ਮੁਖੀ ਟਾਂਡਾ ਇੰਸਪੈਕਟਰ ਗੁਰਜਿੰਦਰਜੀਤ ਸਿੰਘ ਦੀ ਨਾਗਰਾ ਵੱਲੋਂ ਜਦੋਂ ਪਿੰਡ ਪੱਤੀ ਤਲਵੰਡੀ ਸੱਲਾਂ ਵੱਲ ਪੁਲਸ ਟੀਮ ਸਮੇਤ ਗਸ਼ਤ ਕੀਤੀ ਜਾ ਰਹੀ ਸੀ ਤਾਂ ਟੀ-ਪੁਆਇੰਟ ਤਲਵੰਡੀ ਸੱਲਾ ਨੇੜੇ ਕਾਰ ਵਿੱਚ ਸਵਾਰ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਗਿਆ, ਜਿਨ੍ਹਾਂ ਨੇ ਪੈਦਲ ਭੱਜਣ ਦੀ ਕੋਸ਼ਿਸ਼ ਕੀਤੀ ਉਨਾਂ ਨੂੰ ਕਾਬੂ ਕੀਤਾ ਗਿਆ।
ਇਹ ਵੀ ਪੜ੍ਹੋ: ਦੀਵਾਲੀ ਤੋਂ ਪਹਿਲਾਂ ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ! ਜਲੰਧਰ 'ਚੋਂ ਫੜਿਆ ਗਿਆ 2.5 ਕਿਲੋਗ੍ਰਾਮ IED ਤੇ RDX
ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਨੌਜਵਾਨਾਂ ਦੀ ਪਛਾਣ ਬਲਵਿੰਦਰ ਸਿੰਘ ਉਰਫ਼ ਵੱਡਾ ਅਤੇ ਬਲਵੀਰ ਖਾਨ ਪੁੱਤਰ ਹਲੀਮ ਖਾਨ ਦੋਵੇਂ ਨਿਵਾਸੀ ਪਿੰਡ ਗੁਡਾਣਾ ਜ਼ਿਲ੍ਹਾ ਮੋਹਾਲੀ ਅਤੇ ਜਸ਼ਨਦੀਪ ਸਿੰਘ ਉਰਫ਼ ਜਸ਼ਨ ਪੁੱਤਰ ਮਨਮੋਹਨ ਸਿੰਘ ਵਾਸੀ ਪਿੰਡ ਕੋਟਲੀ ਜੰਡ ਟਾਂਡਾ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨਾਂ ਦੀ ਤਲਾਸ਼ੀ ਲੈਣ 'ਤੇ ਇਨ੍ਹਾਂ ਪਾਸੋਂ ਇਕ ਕਿਲੋ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੋੜਾਂ ਰੁਪਏ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨਾਂ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ ਅਧੀਨ ਮਾਮਲਾ ਦਰਜ ਕਰ ਲਿਆ ਹੈ ਅਤੇ ਇਨ੍ਹਾਂ ਨਸ਼ਾ ਤਸਕਰਾਂ ਦੀ ਸਪਲਾਈ ਲਾਈਨ ਦਾ ਪਤਾ ਲਗਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਅਹਿਮ ਖ਼ਬਰ! 12 ਤੋਂ 14 ਤੱਕ ਲਈ ਹੋਇਆ ਵੱਡਾ ਐਲਾਨ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8