ਕੰਮ ਤੋਂ ਆ ਰਹੀਆਂ 3 ਕੁੜੀਆਂ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, 1 ਦੀ ਮੌਤ

Wednesday, Sep 06, 2023 - 03:31 PM (IST)

ਕੰਮ ਤੋਂ ਆ ਰਹੀਆਂ 3 ਕੁੜੀਆਂ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, 1 ਦੀ ਮੌਤ

ਮੱਲ੍ਹੀਆਂ ਕਲਾਂ (ਬਿਊਰੋ) : ਨਕੋਦਰ-ਕਪੂਰਥਲਾ ਰੋਡ ’ਤੇ ਸਥਿਤ ਪਿੰਡ ਤਲਵੰਡੀ ਸਲੇਮ ਨੇੜੇ ਸ਼ਾਮ ਨੂੰ ਕੰਮ ਤੋਂ ਪਰਤ ਰਹੀਆਂ 3 ਲੜਕੀਆਂ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ’ਚ ਇਕ ਦੀ ਮੌਤ ਤੇ 2 ਲੜਕੀਆਂ ਦੇ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ।

ਇਹ ਵੀ ਪੜ੍ਹੋ : GST ’ਚ ਭਗਵੰਤ ਮਾਨ ਸਰਕਾਰ ਨੇ ਤੋੜਿਆ ਰਿਕਾਰਡ, 28.2 ਫੀਸਦੀ ਦਾ ਵਾਧਾ

ਪੁਲਸ ਚੌਕੀ ਪਿੰਡ ਉੱਗੀ ਦੇ ਐੱਸ. ਆਈ. ਪ੍ਰਦੀਪ ਕੁਮਾਰ ਦੇਵਗਨ ਨੇ ਦੱਸਿਆ ਕਿ ਨਿਸ਼ਾ ਪੁੱਤਰੀ ਸੁਰਿੰਦਰ ਸਿੰਘ (19), ਹਰਪ੍ਰੀਤ ਕੌਰ ਪੁੱਤਰੀ ਸਤਪਾਲ ਸਿੰਘ (23) ਤੇ ਕਿਰਨਦੀਪ ਕੌਰ ਪੁੱਤਰੀ ਜਸਵੀਰ ਸਿੰਘ (22) ਤਿੰਨੋਂ ਵਾਸੀ ਪਿੰਡ ਤਲਵੰਡੀ ਸਲੇਮ ਸਥਾਨਕ ਕਾਲੜਾ ਸਟੋਰ ਤੋਂ ਕੰਮ ਕਰ ਕੇ ਸ਼ਾਮ ਨੂੰ ਪੈਦਲ ਆਪਣੇ ਪਿੰਡ ਨੂੰ ਜਾ ਰਹੀਆਂ ਸਨ। ਪਿੰਡ ਦੇ ਨਜ਼ਦੀਕ ਜਾ ਕੇ ਇਕ ਅਣਪਛਾਤੇ ਵਾਹਨ ਨੇ ਇਨ੍ਹਾਂ ’ਚ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ : ਐਡੀਸ਼ਨਲ ਸਰਕਲਾਂ ਦਾ ਕੰਮ ਛੱਡਣ ਵਾਲੇ ਪਟਵਾਰੀਆਂ ’ਤੇ ਡਿੱਗੀ ਗਾਜ

ਜ਼ਖਮੀ ਲੜਕੀਆਂ ਨੂੰ ਨਕੋਦਰ ਦੇ ਇਕ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ, ਜਿੱਥੇ ਨਿਸ਼ਾ ਪੁੱਤਰੀ ਸੁਰਿੰਦਰ ਸਿੰਘ ਦੀ ਮੌਤ ਹੋ ਗਈ। 2 ਜ਼ਖਮੀ ਲੜਕੀਆਂ ’ਚੋਂ ਇਕ ਹਸਪਤਾਲ ’ਚ ਜ਼ੇਰੇ ਇਲਾਜ ਹੈ। ਇਕ ਨੂੰ ਘਰ ਭੇਜ ਦਿੱਤਾ ਗਿਆ ਹੈ। ਨਿਸ਼ਾ ਦੀ ਮ੍ਰਿਤਕ ਦੇਹ ਨੂੰ ਸਰਕਾਰੀ ਹਸਪਤਾਲ ਨਕੋਦਰ ’ਚ ਰੱਖਿਆ ਗਿਆ ਹੈ। ਖਬਰ ਲਿਖੇ ਜਾਣ ਤੱਕ ਅਣਪਛਾਤੇ ਵਾਹਨ ਦਾ ਕੋਈ ਪਤਾ ਨਹੀਂ ਲੱਗ ਸਕਿਆ।

ਇਹ ਵੀ ਪੜ੍ਹੋ : ਹਿਮਾਚਲ ਦੇ ਸਿਵਲ ਹਸਪਤਾਲ 'ਚ ਵਾਪਰੀ ਸ਼ਰਮਨਾਕ ਘਟਨਾ, ਟਾਇਲਟ 'ਚੋਂ ਮਿਲੀ ਨਵਜੰਮੀ ਬੱਚੀ ਦੀ ਲਾਸ਼

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Anuradha

Content Editor

Related News