ਜੀਪ ਅਤੇ ਪੁਲਸ ਮੁਲਾਜ਼ਮਾਂ ਦੀ ਬੱਸ ਦੀ ਟੱਕਰ ’ਚ 3 ਜ਼ਖ਼ਮੀ

Monday, Aug 07, 2023 - 05:07 PM (IST)

ਜੀਪ ਅਤੇ ਪੁਲਸ ਮੁਲਾਜ਼ਮਾਂ ਦੀ ਬੱਸ ਦੀ ਟੱਕਰ ’ਚ 3 ਜ਼ਖ਼ਮੀ

ਕਾਠਗੜ੍ਹ (ਰਾਜੇਸ਼)- ਬਲਾਚੌਰ-ਰੂਪਨਗਰ ਰਾਜ ਮਾਰਗ 'ਤੇ ਪੈਂਦੇ ਪਿੰਡ ਕਮਾਲਪੁਰ ਨੇੜੇ ਥਾਰ ਗੱਡੀ ਅਤੇ ਪੁਲਸ ਮੁਲਾਜ਼ਮਾਂ ਦੀ ਬੱਸ ਦੀ ਹੋਈ ਸਿੱਧੀ ਟੱਕਰ ਵਿੱਚ ਥਾਰ ਦੇ ਚਾਲਕ ਸਮੇਤ 3 ਜ਼ਖ਼ਮੀ ਹੋ ਗਏ ਜਦਕਿ ਬਾਕੀ ਪੁਲਸ ਮੁਲਾਜ਼ਮਾਂ ਅਤੇ ਥਾਰ ਸਵਾਰਾਂ ਦਾ ਵਾਲ-ਵਾਲ ਬਚਾਅ ਹੋ ਗਿਆ। ਹਾਦਸੇ ਵਿੱਚ ਜ਼ਖ਼ਮੀ ਹੋਏ ਥਾਰ ਗੱਡੀ ਦੇ ਚਾਲਕ ਅਨਹਦ ਪੁੱਤਰ ਤੇਜਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਆਪਣੇ ਦੋ ਹੋਰ ਸਾਥੀਆਂ ਨਾਲ ਮੋਹਾਲੀ ਤੋਂ ਗੁਰਦਾਸਪੁਰ ਵਿਖੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਲੈ ਕੇ ਜਾ ਰਹੇ ਸਨ ਪਰ ਜਦੋਂ ਉਹ ਪਿੰਡ ਕਮਾਲਪੁਰ ਕੋਲ ਪਹੁੰਚੇ ਤਾਂ ਉਨ੍ਹਾਂ ਦੀ ਗੱਡੀ ਤੋਂ ਅੱਗੇ ਜਾ ਰਹੇ ਇਕ ਕੈਂਟਰ ਚਾਲਕ ਨੇ ਇਕਦਮ ਬ੍ਰੇਕ ਮਾਰ ਦਿੱਤੀ, ਜਿਸ ਕਾਰਨ ਉਨ੍ਹਾਂ ਦੀ ਥਾਰ ਦੀ ਅੰਮ੍ਰਿਤਸਰ ਤੋਂ ਹਾਈਕੋਰਟ ਚੰਡੀਗੜ੍ਹ ਵਿਖੇ ਪੁਲਸ ਮੁਲਾਜ਼ਮਾਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਨਾਲ ਸਿੱਧੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਥਾਰ ਚਾਲਕ ਦੇ ਗੰਭੀਰ ਸੱਟਾਂ ਲੱਗੀਆਂ ਅਤੇ ਬੱਸ ਵਿੱਚ ਸਵਾਰ ਦੋ ਮੁਲਾਜ਼ਮ ਵੀ ਜ਼ਖ਼ਮੀ ਹੋ ਗਏ।

ਇਹ ਵੀ ਪੜ੍ਹੋ- ਖੇਤਾਂ 'ਚ ਕੰਮ ਕਰਨ ਦੌਰਾਨ 5 ਧੀਆਂ ਦੇ ਪਿਓ ਨਾਲ ਵਾਪਰੀ ਅਣਹੋਣੀ, ਇੰਝ ਆਵੇਗੀ ਮੌਤ ਕਦੇ ਸੋਚਿਆ ਵੀ ਨਾ ਸੀ

ਪਤਾ ਲੱਗਾ ਹੈ ਕਿ ਬੱਸ ਵਿੱਚ 35-40 ਦੇ ਕਰੀਬ ਮੁਲਾਜ਼ਮ ਸਵਾਰ ਸਨ ਅਤੇ ਹਾਦਸੇ ਉਪਰੰਤ ਬੱਸ ਇੱਕ ਡਿਵਾਈਡਰ ਨਾਲ ਟਕਰਾਉਂਦੀ ਹੋਈ ਦੂਜੇ ਡਿਵਾਈਡਰ 'ਤੇ ਜਾ ਚੜ੍ਹੀ। ਇਸ ਹਾਦਸੇ ਵਿੱਚ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਚੰਗੀ ਗੱਲ ਇਹ ਰਹੀ ਕਿ ਇਸ ਹਾਦਸੇ ਵਿੱਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਵਾਲ-ਵਾਲ ਬਚਾਅ ਹੋ ਗਿਆ। ਹਾਦਸੇ ਦੀ ਖ਼ਬਰ ਮਿਲਦਿਆਂ ਹੀ ਥਾਣਾ ਕਾਠਗੜ੍ਹ ਤੋਂ ਸਬ ਇੰਸਪੈਕਟਰ ਪੂਰਨ ਸਿੰਘ ਆਪਣੀ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਅਤੇ ਉਨ੍ਹਾਂ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ- ਜਲੰਧਰ: ਗੁਰੂ ਨਾਨਕ ਮਿਸ਼ਨ ਚੌਂਕ 'ਚ ਭਿੜੇ ਭਿਖਾਰੀ, ਦਿਵਿਆਂਗ ਭਿਖਾਰੀ ਨੂੰ ਵੇਖ ਲੋਕਾਂ ਦੇ ਉੱਡੇ ਹੋਸ਼

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News