ਕਹਿਰ ਬਣ ਕੇ ਵਰ੍ਹੀ ਅਸਮਾਨੀ ਬਿਜਲੀ, ਫਗਵਾੜਾ 'ਚ ਇਕੋ ਪਰਿਵਾਰ ਦੇ 3 ਮੈਂਬਰਾਂ ਨਾਲ ਵਾਪਰੀ ਅਣਹੋਣੀ

Monday, Mar 04, 2024 - 11:20 AM (IST)

ਕਹਿਰ ਬਣ ਕੇ ਵਰ੍ਹੀ ਅਸਮਾਨੀ ਬਿਜਲੀ, ਫਗਵਾੜਾ 'ਚ ਇਕੋ ਪਰਿਵਾਰ ਦੇ 3 ਮੈਂਬਰਾਂ ਨਾਲ ਵਾਪਰੀ ਅਣਹੋਣੀ

ਫਗਵਾੜਾ (ਜਲੋਟਾ)-ਫਗਵਾੜਾ ਸ਼ਹਿਰ ਦੇ ਚਾਚੋਕੀ ਕਾਲੋਨੀ ਦੇ ਵਾਰਡ ਨੰਬਰ 34 ਵਿਖੇ ਬੀਤੀ ਰਾਤ ਹੋਈ ਭਾਰੀ ਬਰਸਾਤ ਦੌਰਾਨ ਅਸਮਾਨੀ ਬਿਜਲੀ ਡਿੱਗਣ ਕਾਰਨ ਇਕੋ ਪਰਿਵਾਰ ਦੇ ਤਿੰਨ ਜੀਆਂ ਦੇ ਬੁਰੀ ਤਰ੍ਹਾਂ ਨਾਲ ਝੁਲਸ ਗਏ। ਉਨ੍ਹਾਂ ਨੂੰ ਆਸ ਪਾਸ ਦੇ ਲੋਕਾਂ ਵੱਲੋਂ ਤੁਰੰਤ ਫਗਵਾੜਾ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਲਿਆਂਦਾ ਗਿਆ, ਜਿੱਥੇ ਉਨਾਂ ਦੀ ਪਛਾਣ ਚੰਦਰਾ ਦੇਵੀ ਅਤੇ ਉਸ ਦੀ ਬੱਚੀ ਸ਼ਿਵਾਨੀ ਅਤੇ ਉਸ ਦਾ ਬੱਚਾ ਭੋਲਾ ਵਜੋਂ ਹੋਈ ਹੈ। ਸਿਵਲ ਹਸਪਤਾਲ ਵਿੱਚ ਐਮਰਜੈਂਸੀ ਡਿਊਟੀ' ਤੇ ਤਾਇਨਾਤ ਡਾਕਟਰਾਂ ਵੱਲੋਂ ਪੀੜਤਾਂ ਦਾ ਇਲਾਜ ਕਰ ਉਨ੍ਹਾਂ ਨੂੰ ਹਾਇਰ ਸੈਂਟਰ ਵਿਖੇ ਰੈਫਰ ਕਰ ਦਿੱਤਾ ਗਿਆ।

ਉਧਰ, ਇਸ ਸਾਰੇ ਮਾਮਲੇ ਦੇ ਸਬੰਧੀ ਜਾਣਕਾਰੀ ਦਿੰਦਿਆਂ ਚਾਚੋਕੀ ਵਾਰਡ ਨੰਬਰ 34 ਦੇ ਵਸਨੀਕਾਂ ਨੇ ਦੱਸਿਆ ਕਿ ਬੀਤੀ ਰਾਤ ਭਾਰੀ ਮੀਂਹ ਹਨੇਰੀ ਦੌਰਾਨ ਇਸ ਪਰਿਵਾਰ 'ਤੇ ਕੁਦਰਤੀ ਕਹਿਰ ਅਸਮਾਨੀ ਬਿਜਲੀ ਡਿੱਗਣ ਕਾਰਨ ਇਸ ਪਰਿਵਾਰ ਦੇ 3 ਜੀਅ ਜਿਨ੍ਹਾਂ ਵਿਚ 2 ਛੋਟੇ ਬੱਚੇ ਬੁਰੀ ਤਰ੍ਹਾਂ ਨਾਲ ਝੁਲਸ ਗਏ ਅਤੇ ਘਰ ਦਾ ਕਾਫ਼ੀ ਨੁਕਸਾਨ ਹੋ ਗਿਆ ਹੈ।

ਇਹ ਵੀ ਪੜ੍ਹੋ: ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦੇ ਮਾਮਲੇ 'ਚ ਸੁਨੀਲ ਜਾਖੜ ਦਾ ਵੱਡਾ ਬਿਆਨ, ਕਿਸਾਨ ਲੀਡਰਾਂ 'ਤੇ ਚੁੱਕੇ ਸਵਾਲ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News