ਜੇਲ੍ਹ ’ਚ ਤਲਾਸ਼ੀ ਦੌਰਾਨ ਮੋਬਾਇਲ ਫੋਨ ਮਿਲਣ ’ਤੇ 4 ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ

Sunday, Sep 10, 2023 - 04:13 PM (IST)

ਜੇਲ੍ਹ ’ਚ ਤਲਾਸ਼ੀ ਦੌਰਾਨ ਮੋਬਾਇਲ ਫੋਨ ਮਿਲਣ ’ਤੇ 4 ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ

ਰੂਪਨਗਰ (ਵਿਜੇ)-ਜ਼ਿਲ੍ਹਾ ਜੇਲ੍ਹ ਰੂਪਨਗਰ ਵਿਚ ਤਲਾਸ਼ੀ ਦੌਰਾਨ 3 ਮੋਬਾਇਲ ਫੋਨ ਅਤੇ 1 ਸਿਮ ਕਾਰਡ ਮਿਲਣ ਦੇ ਦੋਸ਼ ਵਿਚ ਥਾਣਾ ਸਿਟੀ ਪੁਲਸ ਵੱਲੋਂ 4 ਦੋਸ਼ੀਆਂ ’ਤੇ ਮੁਕੱਦਮਾ ਦਰਜ ਕੀਤਾ ਗਿਆ ਹੈ। ਪੁਲਸ ਵੱਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਜੇਲ੍ਹ ਵਿਚ ਬੀਤੀ 8 ਸਤੰਬਰ ਨੂੰ ਤਲਾਸ਼ੀ ਦੌਰਾਨ ਅਮਨਦੀਪ ਸਿੰਘ ਪੁੱਤਰ ਜਗਦੀਸ਼ ਵਾਸੀ ਪਿੰਡ ਧਨੌਰੀ ਥਾਣਾ ਸਦਰ ਮੋਰਿੰਡਾ, ਸੱਜੀ ਪੁੱਤਰ ਮਹਿਕਾਰ ਵਾਸੀ ਨੇੜੇ ਖਾਸਲਾ ਸਕੂਲ ਰੂਪਨਗਰ, ਸਾਹਿਲ ਪੁੱਤਰ ਬਿਕਰਮ ਵਾਸੀ ਰੂਪਨਗਰ ਅਤੇ ਹਿੰਦਰਜੀਤ ਸਿੰਘ ਉਰਫ਼ ਇੰਦਰ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਬਨਸੇਰਾ ਥਾਣਾ ਮੁੱਲਾਂਪੁਰ ਗਰੀਬਦਾਸ ਜ਼ਿਲ੍ਹਾ ਮੋਹਾਲੀ ਹਾਲ ਵਾਸੀਅਨ ਜ਼ਿਲ੍ਹਾ ਜੇਲ੍ਹ ਰੂਪਨਗਰ ਦੀ ਜਦੋਂ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 03 ਮੋਬਾਇਲ ਫੋਨ ਅਤੇ 01 ਸਿਮ ਕਾਰਡ ਬਰਾਮਦ ਹੋਇਆ। ਜ਼ਿਲ੍ਹਾ ਜੇਲ੍ਹ ਰੂਪਨਗਰ ਦੇ ਸਹਾਇਕ ਸੁਪਰਡੈਂਟ ਆਸ਼ੀਸ਼ ਕੁਮਾਰ ਦੀ ਸ਼ਿਕਾਇਤ ’ਤੇ ਥਾਣਾ ਸਿਟੀ ਰੂਪਨਗਰ ਪੁਲਸ ਵੱਲੋਂ ਇਨ੍ਹਾਂ 4 ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਸ਼ਹੀਦ ਪਰਿਵਾਰ ਫੰਡ ਸਮਾਗਮ 'ਚ ਬੋਲੇ CM ਮਾਨ, ਕਿਹਾ-ਇਹ ਕੋਈ ਸਿਆਸੀ ਪ੍ਰੋਗਰਾਮ ਨਹੀਂ ਸਗੋਂ ਭਾਵੁਕ ਪ੍ਰੋਗਰਾਮ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News