ਹੁਸ਼ਿਆਰਪੁਰ ਜ਼ਿਲ੍ਹੇ ''ਚ ਕੋਰੋਨਾ ਨਾਲ 3 ਹੋਰ ਮੌਤਾਂ, 26 ਪਾਜ਼ੇਟਿਵ

Thursday, Nov 26, 2020 - 02:50 AM (IST)

ਹੁਸ਼ਿਆਰਪੁਰ ਜ਼ਿਲ੍ਹੇ ''ਚ ਕੋਰੋਨਾ ਨਾਲ 3 ਹੋਰ ਮੌਤਾਂ, 26 ਪਾਜ਼ੇਟਿਵ

ਹੁਸ਼ਿਆਰਪੁਰ, (ਘੁੰਮਣ)- ਸਿਹਤ ਵਿਭਾਗ ਨੂੰ ਅੱਜ ਪ੍ਰਾਪਤ ਹੋਈ 1183 ਸੈਂਪਲਾਂ ਦੀ ਰਿਪੋਰਟ ’ਚ ਨਵੇਂ 26 ਕੇਸ ਸਾਹਮਣੇ ਆਉਣ ਨਾਲ ਕੁੱਲ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 6847 ਹੋ ਗਈ ਹੈ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕੋਵਿਡ-19 ਦੇ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 1423 ਨਵੇਂ ਸੈਂਪਲ ਲੈਣ ਤੋਂ ਬਾਅਦ ਅੱਜ ਤੱਕ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 1,88,821 ਹੋ ਗਈ ਹੈ। ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 1,81,028 ਸੈਂਪਲ ਨੈਗੇਟਿਵ, ਜਦਕਿ 2221 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ। 133 ਸੈਂਪਲ ਇਨਵੈਲਿਡ ਹਨ ਤੇ ਐਕਟਿਵ ਕੇਸਾਂ ਦੀ ਗਿਣਤੀ 182 ਹੈ। ਇਸ ਤੋਂ ਇਲਾਵਾ ਹੁਣ ਤੱਕ ਠੀਕ ਹੋ ਕੇ ਘਰ ਗਏ ਮਰੀਜ਼ਾਂ ਦੀ ਗਿਣਤੀ 6418 ਹੈ। ਉਨ੍ਹਾਂ ਦੱਸਿਆ ਕਿ ਅੱਜ ਜ਼ਿਲੇ ਵਿਚ 26 ਨਵੇਂ ਆਏ ਕੇਸਾਂ ਵਿਚੋਂ 11 ਹੁਸ਼ਿਆਰਪੁਰ ਸ਼ਹਿਰ ਅਤੇ 15 ਜ਼ਿਲ੍ਹੇ ਦੇ ਬਾਕੀ ਸਿਹਤ ਕੇਂਦਰਾਂ ਨਾਲ ਸਬੰਧਤ ਹਨ। ਅੱਜ 3 ਮੌਤਾਂ ਹੋਰ ਹੋ ਜਾਣ ਨਾਲ ਹੁਣ ਤੱਕ ਮ੍ਰਿਤਕਾਂ ਦੀ ਗਿਣਤੀ 247 ਹੋ ਗਈ ਹੈ।

ਸਿਵਲ ਸਰਜਨ ਨੇ ਅਪੀਲ ਕੀਤੀ ਕਿ ਸਿਹਤਮੰਦ ਸਮਾਜ ਅਤੇ ਕੋਵਿਡ-19 ਵਾਇਰਸ ਦੇ ਸਮਾਜਿਕ ਫੈਲਾਅ ਨੂੰ ਰੋਕਣ ਲਈ ਮੂੰਹ ’ਤੇ ਮਾਸਕ ਪਾਉਣ, ਭੀਡ਼ ਵਾਲੀਆਂ ਥਾਵਾਂ ’ਤੇ ਜਾਣ ਤੋਂ ਗੁਰੇਜ ਕਰਨ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ’ਤੇ ਆਪਣੀ ਸੈਂਪਲਿੰਗ ਨਜ਼ਦੀਕੀ ਸਿਹਤ ਸੰਸਥਾ ਤੋਂ ਕਰਵਾਉਣੀ ਚਾਹੀਦੀ ਹੈ ਤਾਂ ਜੋ ਇਸ ਬੀਮਾਰੀ ਦਾ ਜਲਦ ਪਤਾ ਲੱਗਣ ’ਤੇ ਇਸਨੂੰ ਕੰਟਰੋਲ ਕੀਤਾ ਜਾ ਸਕੇ।


author

Bharat Thapa

Content Editor

Related News