ਰੂਪਨਗਰ ਜ਼ਿਲ੍ਹੇ ’ਚ ਮਿਲੇ 3 ਨਵੇਂ ਡੇਂਗੂ ਮਰੀਜ਼, ਐਕਟਿਵ ਮਰੀਜ਼ਾਂ ਦੀ ਗਿਣਤੀ ਹੋਈ 5

12/03/2023 12:47:16 PM

ਰੂਪਨਗਰ (ਕੈਲਾਸ਼)- ਰੂਪਨਗਰ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਪ੍ਰਭਲੀਨ ਕੌਰ ਨੇ ਦੱਸਿਆ ਕਿ ਸ਼ਨੀਵਾਰ ਡੇਂਗੂ ਦੇ 3 ਨਵੇਂ ਮਰੀਜ਼ਾਂ ਦੀ ਪੁਸ਼ਟੀ ਹੋਣ ਤੋਂ ਬਾਅਦ ਡੇਂਗੂ ਦੇ ਐਕਟਿਵ ਮਰੀਜ਼ਾਂ ਦੀ ਗਿਣਤੀ 5 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਰੂਪਨਗਰ ਜ਼ਿਲ੍ਹੇ ’ਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ 422 ਹੋ ਗਈ ਹੈ, ਜਿਨ੍ਹਾਂ ’ਚੋਂ 417 ਡੇਂਗੂ ਦੇ ਮਰੀਜ਼ ਠੀਕ ਹੋ ਚੁੱਕੇ ਹਨ। 

ਇਸ ਸਬੰਧੀ ਸਿਵਲ ਸਰਜਨ ਨੇ ਦੱਸਿਆ ਕਿ ਹਾਲਤ ਨਾਜ਼ੁਕ ਹੋਣ ਕਾਰਨ ਡੇਂਗੂ ਦੇ 4 ਐਕਟਿਵ ਮਰੀਜ਼ਾਂ ਨੂੰ ਇਲਾਜ ਲਈ ਜ਼ਿਲਾ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲੇ ’ਚ ਹੁਣ ਤੱਕ ਡੇਂਗੂ ਦੇ 1258 ਸ਼ੱਕੀ ਮਰੀਜ਼ਾਂ ਦੇ ਟੈਸਟ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਰੂਪਨਗਰ ਸ਼ਹਿਰ ’ਚ 83, ਭਰਤਗੜ੍ਹ ’ਚ 185, ਸ੍ਰੀ ਕੀਰਤਪੁਰ ਸਾਹਿਬ ’ਚ 20, ਨੂਰਪੁਰਬੇਦੀ ’ਚ 13, ਸ੍ਰੀ ਚਮਕੌਰ ਸਾਹਿਬ ’ਚ 88, ਮੋਰਿੰਡਾ ’ਚ 2, ਸ੍ਰੀ ਅਨੰਦਪੁਰ ਸਾਹਿਬ ’ਚ 22 ਅਤੇ ਨੰਗਲ ’ਚ 9 ਡੇਂਗੂ ਦੇ ਮਰੀਜ਼ਾਂ ਦੀ ਪੁਸ਼ਟੀ ਹੋ ​​ਚੁੱਕੀ ਹੈ ਜਦਕਿ ਭਰਤਗੜ੍ਹ ’ਚ 1, ਨੂਰਪੁਰਬੇਦੀ ’ਚ 1 ਅਤੇ ਸ੍ਰੀ ਚਮਕੌਰ ਸਾਹਿਬ ’ਚ 1 ਡੇਂਗੂ ਦੇ ਨਵੇਂ ਮਰੀਜ਼ ਦੀ ਪੁਸ਼ਟੀ ਕੀਤੀ ਗਈ ਹੈ। 

ਇਹ ਵੀ ਪੜ੍ਹੋ : ਵਿਆਹ ਸਮਾਗਮ 'ਚ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਸਾ, ਕਾਰ ਦੇ ਉੱਡੇ ਪਰਖੱਚੇ, ਮਚਿਆ ਚੀਕ-ਚਿਹਾੜਾ

ਇਸ ਤੋਂ ਇਲਾਵਾ ਚਿਕਨਗੁਨੀਆ ਦੇ ਕਿਸੇ ਵੀ ਨਵੇਂ ਮਰੀਜ਼ ਦੀ ਪੁਸ਼ਟੀ ਨਹੀਂ ਹੋਈ ਹੈ, ਜਿਸ ਕਾਰਨ ਮਰੀਜ਼ਾਂ ਦੀ ਕੁੱਲ ਗਿਣਤੀ 94 ’ਤੇ ਹੀ ਸਥਿਰ ਹੈ ਅਤੇ ਉਹ ਸਾਰੇ ਸਿਹਤਯਾਬ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਹੁਣ ਤਕ ਚਿਕਨਗੁਨੀਆ ਦੇ ਕੁੱਲ 218 ਟੈਸਟ ਕੀਤੇ ਗਏ।

ਇਹ ਵੀ ਪੜ੍ਹੋ : ਕਪੂਰਥਲਾ ਤੋਂ ਵੱਡੀ ਖ਼ਬਰ, ਵਿਆਹ ਸਮਾਗਮ 'ਚ ਸ਼ਾਮਲ ਹੋਣ ਗਏ 'ਆਪ' ਆਗੂ ਦੀ ਮਿਲੀ ਲਾਸ਼

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 

shivani attri

This news is Content Editor shivani attri