ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਫਗਵਾੜਾ ਬਲਾਕ ਸੰਮਤੀ ਲਈ 3 ਨਾਮਜ਼ਦਗੀਆਂ ਦਾਖ਼ਲ

Wednesday, Dec 03, 2025 - 11:29 AM (IST)

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਫਗਵਾੜਾ ਬਲਾਕ ਸੰਮਤੀ ਲਈ 3 ਨਾਮਜ਼ਦਗੀਆਂ ਦਾਖ਼ਲ

ਕਪੂਰਥਲਾ (ਮਹਾਜਨ)-ਕਪੂਰਥਲਾ ਜ਼ਿਲ੍ਹੇ ਵਿਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਜਾਰੀ ਹਨ। ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਮੰਗਲਵਾਰ ਦੇ ਦਿਨ ਫਗਵਾੜਾ ਬਲਾਕ ਸੰਮਤੀ ਲਈ 3 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਹਨ। ਉਨ੍ਹਾਂ ਦੱਸਿਆ ਕਿ ਚੋਣ ਸ਼ਡਿਊਲ ਅਨੁਸਾਰ ਨਾਮਜ਼ਦਗੀ ਪੱਤਰ ਭਰਨ ਦੀ ਆਖ਼ਰੀ ਮਿਤੀ 4 ਦਸੰਬਰ (ਵੀਰਵਾਰ) ਹੋਵੇਗੀ।

ਨਾਮਜ਼ਦਗੀ ਪੱਤਰਾਂ ਦੀ ਪੜਤਾਲ 5 ਦਸੰਬਰ (ਸ਼ੁੱਕਰਵਾਰ) ਹੋਵੇਗੀ। ਨਾਮਜ਼ਦਗੀਆਂ ਵਾਪਿਸ ਲੈਣ ਦੀ ਆਖ਼ਰੀ ਮਿਤੀ 6 ਦਸੰਬਰ (ਸ਼ਨੀਵਾਰ) ਸ਼ਾਮ 03:00 ਵਜੇ ਤੱਕ ਹੋਵੇਗੀ। ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਚੋਣ ਮਿਤੀ 14 ਦਸੰਬਰ (ਐਤਵਾਰ) ਨੂੰ ਸਵੇਰੇ 08:00 ਵਜੇ ਤੋਂ ਸ਼ਾਮ ਦੇ 04:00 ਵਜੇ ਤੱਕ ਬੈਲਟ ਪੇਪਰਾਂ ਦੀ ਵਰਤੋਂ ਨਾਲ ਹੋਵੇਗੀ। ਪੋਲ ਹੋਈਆਂ ਵੋਟਾਂ ਦੀ ਗਿਣਤੀ ਮਿਤੀ 17 ਦਸੰਬਰ (ਬੁੱਧਵਾਰ) ਨੂੰ ਇਸ ਮੰਤਵ ਲਈ ਸਥਾਪਿਤ ਕੀਤੇ ਗਏ ਗਿਣਤੀ ਕੇਂਦਰਾਂ ’ਤੇ ਹੋਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਕਪੂਰਥਲਾ ਦੇ 10 ਜੋਨ ਹਨ, ਜਦਕਿ ਪੰਚਾਇਤ ਸੰਮਤੀਆਂ ਕਪੂਰਥਲਾ, ਫੱਤੂਢੀਂਗਾ, ਸੁਲਤਾਨਪੁਰ, ਫਗਵਾੜਾ, ਨਡਾਲਾ ਦੇ 88 ਜ਼ੋਨ ਹਨ।

ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਖੜ੍ਹੀ ਹੋਵੇਗੀ ਮੁਸੀਬਤ! 5 ਦਸੰਬਰ ਨੂੰ ਲੈ ਕੇ ਹੋਇਆ ਵੱਡਾ ਐਲਾਨ


author

shivani attri

Content Editor

Related News