ਨਸ਼ੇ ਦੇ ਮਾਮਲਿਆਂ 'ਚ 3 ਲੋਕ ਗ੍ਰਿਫ਼ਤਾਰ, ਸ਼ਰਾਬ ਤੇ ਨਸ਼ੀਲੀਆਂ ਗੋਲ਼ੀਆਂ ਬਰਾਮਦ
Saturday, May 02, 2026 - 12:00 PM (IST)
ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ)-ਐੱਸ. ਐੱਸ. ਪੀ. ਸੰਦੀਪ ਕੁਮਾਰ ਮਲਿਕ ਅਤੇ ਡੀ. ਐੱਸ. ਪੀ. ਸੁਖਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਟਾਂਡਾ ਪੁਲਸ ਦੀ ਟੀਮ ਨੇ 3 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਨਾਜਾਇਜ਼ ਸ਼ਰਾਬ ਅਤੇ ਨਸ਼ੀਲੀਆਂ ਗੋਲ਼ੀਆਂ ਬਰਾਮਦ ਕੀਤੀਆਂ ਹਨ।
ਇਹ ਵੀ ਪੜ੍ਹੋ: ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ
ਥਾਣਾ ਮੁਖੀ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਥਾਣੇਦਾਰ ਰਾਜਵਿੰਦਰ ਸਿੰਘ ਦੀ ਟੀਮ ਨੇ ਕਿਸੇ ਮੁਖਬਰ ਦੀ ਸੂਚਨਾ ਦੇ ਆਧਾਰ 'ਤੇ ਛਾਪੇਮਾਰੀ ਕਰਕੇ ਨਾਜਾਇਜ਼ ਸ਼ਰਾਬ ਵੇਚਣ ਵਾਲੀ ਔਰਤ ਅਮਰਜੀਤ ਕੌਰ ਉਰਫ਼ ਭੋਲੀ ਪਤਨੀ ਜਸਵੀਰ ਸਿੰਘ ਵਾਸੀ ਮਿਆਣੀ ਨੂੰ 7500 ਐੱਮ. ਐੱਲ. ਨਾਜਾਇਜ਼ ਸ਼ਰਾਬ ਸਣੇ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਏ. ਐੱਸ. ਆਈ. ਮਨਿੰਦਰ ਕੌਰ ਦੀ ਟੀਮ ਨੇ ਅਹੀਆਪੁਰ ਨੇੜੇ ਸੰਨੀ ਪੁੱਤਰ ਜੋਗਿੰਦਰਪਾਲ ਵਾਸੀ ਅਹੀਆਪੁਰ ਨੂੰ ਨਸ਼ੇ ਵਾਲੀਆਂ 35 ਗੋਲ਼ੀਆਂ ਸਣੇ ਗ੍ਰਿਫ਼ਤਾਰ ਕੀਤਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 2 ਮਈ ਲਈ ਹੋਇਆ ਵੱਡਾ ਐਲਾਨ! ਕੀਰਤਪੁਰ ਸਾਹਿਬ-ਮਨਾਲੀ ਹਾਈਵੇਅ 'ਤੇ ਹੋਵੇਗਾ...
ਉਨ੍ਹਾਂ ਦੱਸਿਆ ਕਿ ਥਾਣੇਦਾਰ ਲੋਕ ਰਾਮ ਦੀ ਟੀਮ ਨੇ ਨਸ਼ੇ ਦੇ ਮਾਮਲੇ ਵਿਚ ਕਾਬੂ ਕੀਤੇ ਗਏ ਮੁਲਜ਼ਮ ਦੀ ਸਪਲਾਈ ਲਾਈਨ ਨੂੰ ਖੰਗਾਲਣ ਮਗਰੋਂ ਹੁਣ ਇਕ ਹੋਰ ਮੁਲਜ਼ਮ ਸੁਖਵਿੰਦਰ ਸਿੰਘ ਉਰਫ਼ ਬੰਟੀ ਪੁੱਤਰ ਬਲਵਿੰਦਰ ਸਿੰਘ ਵਾਸੀ ਸਲੇਮਪੁਰ ਨੂੰ ਗ੍ਰਿਫ਼ਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਵਿਚ ਤਰਨਜੀਤ ਸਿੰਘ ਪੁੱਤਰ ਸਤਵਿੰਦਰ ਸਿੰਘ ਵਾਸੀ ਜਲਾਲਪੁਰ ਨੂੰ ਪੁਲਸ ਨੇ 10 ਗ੍ਰਾਮ ਹੈਰੋਇਨ ਸਣੇ ਕਾਬੂ ਕੀਤਾ ਸੀ। ਹੁਣ ਤਰਨਜੀਤ ਦੀ ਪੁੱਛਗਿੱਛ ਤੋਂ ਬਾਅਦ ਇਹ ਇਸ ਮਾਮਲੇ ਵਿਚ ਦੂਜੀ ਗ੍ਰਿਫ਼ਤਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
